Daily Prayers

Daily Prayers This page is all about great living.

12/05/2026
22/01/2026

*ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ*
*ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ*
*ਅੰਗ-584, 22 ਜਨਵਰੀ 2026*

*ਵਡਹੰਸੁ ਮਹਲਾ ੩ ॥*

*ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਏ ॥*

ਇਹ ਸਰੀਰ ਨਾਸ ਹੋ ਜਾਣ ਵਾਲਾ ਹੈ, ਇਸ ਨੂੰ ਬੁਢੇਪਾ ਆ ਦਬਾਂਦਾ ਹੈ।

*ਗੁਰਿ ਰਾਖੇ ਸੇ ਉਬਰੇ ਹੋਰੁ ਮਰਿ ਜੰਮੈ ਆਵੈ ਜਾਏ ॥*

ਜਿਨ੍ਹਾਂ ਦੀ ਗੁਰੂ ਨੇ ਰੱਖਿਆ ਕੀਤੀ, ਉਹ (ਮੋਹ ਵਿਚ ਗ਼ਰਕ ਹੋਣ ਤੋਂ) ਬਚ ਜਾਂਦੇ ਹਨ ਪਰ ਹੋਰ ਜਮਦੇ ਤੇ ਮਰਦੇ ਹਨ।

*ਹੋਰਿ ਮਰਿ ਜੰਮਹਿ ਆਵਹਿ ਜਾਵਹਿ ਅੰਤਿ ਗਏ ਪਛੁਤਾਵਹਿ ਬਿਨੁ ਨਾਵੈ ਸੁਖੁ ਨ ਹੋਈ ॥*

ਹੋਰ ਜਮਦੇ ਤੇ ਮਰਦੇ ਹਨ ਤੇ ਅੰਤ (ਮਰਨ) ਵੇਲੇ ਪਛਤਾਂਦੇ ਹਨ; ਹਰਿ-ਨਾਮ ਤੋਂ ਬਿਨਾ ਆਤਮਕ-ਜੀਵਨ ਦਾ ਸੁੱਖ ਨਹੀਂ ਮਿਲਦਾ।

*ਐਥੈ ਕਮਾਵੈ ਸੋ ਫਲੁ ਪਾਵੈ ਮਨਮੁਖਿ ਹੈ ਪਤਿ ਖੋਈ ॥*

ਇਸ ਲੋਕ ਵਿਚ ਜੀਵ ਜੇਹੜੀ ਕਰਣੀ ਕਮਾਂਦਾ ਹੈ ਉਹੀ ਫਲ ਭੋਗਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ (ਪ੍ਰਭੂ-ਦਰਬਾਰ ਵਿਚ) ਆਪਣੀ ਇੱਜ਼ਤ ਗਵਾ ਲੈਂਦਾ ਹੈ।

*ਜਮ ਪੁਰਿ ਘੋਰ ਅੰਧਾਰੁ ਮਹਾ ਗੁਬਾਰੁ ਨਾ ਤਿਥੈ ਭੈਣ ਨ ਭਾਈ ॥*

(ਉਨ੍ਹਾਂ ਲਈ) ਜਮ ਰਾਜ ਦੀ ਪੁਰੀ ਵਿਚ ਵੀ ਘੁੱਪ ਹਨੇਰਾ, ਬਹੁਤ ਹਨੇਰਾ ਹੀ ਬਣਿਆ ਰਹਿੰਦਾ ਹੈ, ਉਥੇ ਭੈਣ ਜਾਂ ਭਰਾ ਕੋਈ ਸਹਾਇਤਾ ਨਹੀਂ ਕਰ ਸਕਦਾ।

*ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਈ ॥੧॥*

ਇਹ ਸਰੀਰ ਪੁਰਾਣਾ ਹੋ ਜਾਣ ਵਾਲਾ ਹੈ, ਇਸ ਨੂੰ ਬੁਢੇਪਾ (ਜ਼ਰੂਰ) ਆ ਜਾਂਦਾ ਹੈ ॥੧॥

*ਕਾਇਆ ਕੰਚਨੁ ਤਾਂ ਥੀਐ ਜਾਂ ਸਤਿਗੁਰੁ ਲਏ ਮਿਲਾਏ ॥*

ਇਹ ਸਰੀਰ ਤਦੋਂ ਸੋਨੇ ਵਾਂਗ ਪਵਿਤ੍ਰ ਹੁੰਦਾ ਹੈ, ਜਦੋਂ ਗੁਰੂ (ਮਨੁੱਖ ਨੂੰ) ਪਰਮਾਤਮਾ ਦੇ ਚਰਨਾਂ ਵਿਚ ਜੋੜ ਦੇਂਦਾ ਹੈ।

*ਭ੍ਰਮੁ ਮਾਇਆ ਵਿਚਹੁ ਕਟੀਐ ਸਚੜੈ ਨਾਮਿ ਸਮਾਏ ॥*

(ਤਦੋਂ ਮਨੁੱਖ) ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਨਾਮ ਵਿਚ ਲੀਨ ਹੋ ਜਾਂਦਾ ਹੈ ਤੇ ਇਸ ਦੇ ਅੰਦਰੋਂ ਮਾਇਆ ਦੀ ਖ਼ਾਤਰ ਭਟਕਣਾ ਦੂਰ ਹੋ ਜਾਂਦੀ ਹੈ।

*ਸਚੈ ਨਾਮਿ ਸਮਾਏ ਹਰਿ ਗੁਣ ਗਾਏ ਮਿਲਿ ਪ੍ਰੀਤਮ ਸੁਖੁ ਪਾਏ ॥*

ਮਨੁੱਖ ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਲੀਨ ਹੋ ਜਾਂਦਾ ਹੈ, ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ, ਪ੍ਰਭੂ-ਪ੍ਰੀਤਮ ਨੂੰ ਮਿਲ ਕੇ ਆਨੰਦ ਮਾਣਦਾ ਹੈ।

*ਸਦਾ ਅਨੰਦਿ ਰਹੈ ਦਿਨੁ ਰਾਤੀ ਵਿਚਹੁ ਹੰਉਮੈ ਜਾਏ ॥*

ਇਸ ਆਨੰਦ ਵਿਚ ਦਿਨ ਰਾਤ ਸਦਾ ਟਿਕਿਆ ਰਹਿੰਦਾ ਹੈ, ਤੇ, ਇਸ ਦੇ ਅੰਦਰੋਂ ਹਉਮੈ ਦੂਰ ਹੋ ਜਾਂਦੀ ਹੈ।

*ਜਿਨੀ ਪੁਰਖੀ ਹਰਿ ਨਾਮਿ ਚਿਤੁ ਲਾਇਆ ਤਿਨ ਕੈ ਹੰਉ ਲਾਗਉ ਪਾਏ ॥*

ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦੇ ਨਾਮ ਵਿਚ ਚਿੱਤ ਜੋੜਿਆ ਹੋਇਆ ਹੈ, ਮੈਂ ਉਹਨਾਂ ਦੀ ਚਰਨੀਂ ਲੱਗਦਾ ਹਾਂ।

*ਕਾਂਇਆ ਕੰਚਨੁ ਤਾਂ ਥੀਐ ਜਾ ਸਤਿਗੁਰੁ ਲਏ ਮਿਲਾਏ ॥੨॥*

ਸਰੀਰ ਤਦੋਂ ਸੋਨੇ ਵਾਂਗ ਪਵਿਤ੍ਰ ਹੋ ਜਾਂਦਾ ਹੈ, ਜਦੋਂ ਗੁਰੂ ਮਨੁੱਖ ਨੂੰ ਪਰਮਾਤਮਾ ਦੇ ਚਰਨਾਂ ਵਿਚ ਜੋੜ ਦੇਂਦਾ ਹੈ ॥੨॥

*ਸੋ ਸਚਾ ਸਚੁ ਸਲਾਹੀਐ ਜੇ ਸਤਿਗੁਰੁ ਦੇਇ ਬੁਝਾਏ ॥*

ਉਸ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੀ ਸਿਫ਼ਤ-ਸਾਲਾਹ ਤਦੋਂ ਹੀ ਕੀਤੀ ਜਾ ਸਕਦੀ ਹੈ, ਜਦੋਂ ਗੁਰੂ ਇਹ ਸੂਝ ਦੇਂਦਾ ਹੈ।

*ਬਿਨੁ ਸਤਿਗੁਰ ਭਰਮਿ ਭੁਲਾਣੀਆ ਕਿਆ ਮੁਹੁ ਦੇਸਨਿ ਆਗੈ ਜਾਏ ॥*

ਗੁਰੂ ਦੀ ਸਰਨ ਤੋਂ ਬਿਨਾ (ਜੀਵ-ਇਸਤ੍ਰੀਆਂ) ਮਾਇਆ ਦੀ ਭਟਕਣਾ ਵਿਚ ਪੈ ਕੇ ਕੁਰਾਹੇ ਪੈ ਜਾਂਦੀਆਂ ਹਨ ਤੇ ਪਰਲੋਕ ਵਿਚ ਜਾ ਕੇ ਸ਼ਰਮ-ਸਾਰ ਹੁੰਦੀਆਂ ਹਨ।

*ਕਿਆ ਦੇਨਿ ਮੁਹੁ ਜਾਏ ਅਵਗੁਣਿ ਪਛੁਤਾਏ ਦੁਖੋ ਦੁਖੁ ਕਮਾਏ ॥*

ਪਰਲੋਕ ਵਿਚ ਜਾ ਕੇ ਉਹ ਮੂੰਹ ਨਹੀਂ ਵਿਖਾ ਸਕਦੀਆਂ। ਜੇਹੜੀ (ਜੀਵ-ਇਸਤ੍ਰੀ) ਔਗੁਣ ਵਿਚ ਫਸ ਜਾਂਦੀ ਹੈ, ਉਹ ਆਖ਼ਰ ਪਛੁਤਾਂਦੀ ਹੈ, ਉਹ ਸਦਾ ਦੁੱਖ ਹੀ ਦੁੱਖ ਸਹੇੜਦੀ ਹੈ।

*ਨਾਮਿ ਰਤੀਆ ਸੇ ਰੰਗਿ ਚਲੂਲਾ ਪਿਰ ਕੈ ਅੰਕਿ ਸਮਾਏ ॥*

ਪਰਮਾਤਮਾ ਦੇ ਨਾਮ ਵਿਚ ਰੰਗੀਆਂ ਹੋਈਆਂ ਜੀਵ-ਇਸਤ੍ਰੀਆਂ ਪਰਮਾਤਮਾ ਦੇ ਚਰਨਾਂ ਵਿਚ ਲੀਨ ਹੋ ਕੇ ਗੂੜ੍ਹੇ ਪ੍ਰੇਮ-ਰੰਗ ਵਿਚ (ਮਸਤ ਰਹਿੰਦੀਆਂ ਹਨ)।

*ਤਿਸੁ ਜੇਵਡੁ ਅਵਰੁ ਨ ਸੂਝਈ ਕਿਸੁ ਆਗੈ ਕਹੀਐ ਜਾਏ ॥*

ਉਸ ਪਰਮਾਤਮਾ ਦੇ ਬਰਾਬਰ ਦਾ (ਜਗਤ ਵਿਚ) ਹੋਰ ਕੋਈ ਨਹੀਂ ਦਿੱਸਦਾ (ਇਸ ਵਾਸਤੇ ਪਰਮਾਤਮਾ ਤੋਂ ਬਿਨਾ) ਕਿਸੇ ਹੋਰ ਅੱਗੇ (ਕੋਈ ਦੁਖ ਸੁਖ) ਦੱਸਿਆ ਨਹੀਂ ਜਾ ਸਕਦਾ।

*ਸੋ ਸਚਾ ਸਚੁ ਸਲਾਹੀਐ ਜੇ ਸਤਿਗੁਰੁ ਦੇਇ ਬੁਝਾਏ ॥੩॥*

ਉਸ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੀ ਸਿਫ਼ਤ-ਸਾਲਾਹ ਤਦੋਂ ਹੀ ਕੀਤੀ ਜਾ ਸਕਦੀ ਹੈ, ਜਦੋਂ ਗੁਰੂ ਇਹ ਸੂਝ ਦੇਂਦਾ ਹੈ ॥੩॥

*ਜਿਨੀ ਸਚੜਾ ਸਚੁ ਸਲਾਹਿਆ ਹੰਉ ਤਿਨ ਲਾਗਉ ਪਾਏ ॥*

ਜਿਨ੍ਹਾਂ ਨੇ ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਕੀਤੀ, ਮੈਂ ਉਹਨਾਂ ਦੇ ਚਰਨੀਂ ਲੱਗਦਾ ਹਾਂ।

*ਸੇ ਜਨ ਸਚੇ ਨਿਰਮਲੇ ਤਿਨ ਮਿਲਿਆ ਮਲੁ ਸਭ ਜਾਏ ॥*

ਉਹ ਮਨੁੱਖ ਅਡੋਲ-ਚਿੱਤ ਹੋ ਜਾਂਦੇ ਹਨ, ਪਵਿਤ੍ਰ ਹੋ ਜਾਂਦੇ ਹਨ, ਉਹਨਾਂ ਦਾ ਦਰਸ਼ਨ ਕੀਤਿਆਂ (ਵਿਕਾਰਾਂ ਦੀ) ਸਾਰੀ ਮੈਲ ਦੂਰ ਹੋ ਜਾਂਦੀ ਹੈ।

*ਤਿਨ ਮਿਲਿਆ ਮਲੁ ਸਭ ਜਾਏ ਸਚੈ ਸਰਿ ਨਾਏ ਸਚੈ ਸਹਜਿ ਸੁਭਾਏ ॥*

ਉਹਨਾਂ ਦਾ ਦੀਦਾਰ ਕਰਨ ਨਾਲ (ਵਿਕਾਰਾਂ ਦੀ) ਸਾਰੀ ਮੈਲ ਲਹਿ ਜਾਂਦੀ ਹੈ ਮਨੁੱਖ ਸਦਾ-ਥਿਰ ਪ੍ਰਭੂ ਦੇ ਨਾਮ-ਸਰੋਵਰ ਵਿਚ ਇਸ਼ਨਾਨ ਕਰਦਾ ਹੈ ਉਸ (ਪ੍ਰਭੂ) ਵਿਚ ਲੀਨ ਹੋ ਜਾਂਦਾ ਹੈ।

*ਨਾਮੁ ਨਿਰੰਜਨੁ ਅਗਮੁ ਅਗੋਚਰੁ ਸਤਿਗੁਰਿ ਦੀਆ ਬੁਝਾਏ ॥*

ਸਤਿਗੁਰ ਨੇ ਮੈਨੂੰ ਇਹ ਸੂਝ ਦਿੱਤੀ ਹੈ ਕਿ ਪਰਮਾਤਮਾ ਦਾ ਨਾਮ ਮਾਇਆ ਦੀ ਕਾਲਖ ਤੋਂ ਰਹਿਤ (ਕਰਨ ਵਾਲਾ) ਹੈ, ਪਰ ਪ੍ਰਭੂ (ਸਿਆਣਪ ਚਤੁਰਾਈ ਦੀ ਰਾਹੀਂ) ਅਪਹੁੰਚ ਹੈ, ਗਿਆਨ-ਇੰਦ੍ਰਿਆਂ ਦੀ ਭੀ ਉਸ ਤਕ ਪਹੁੰਚ ਨਹੀਂ।

*ਅਨਦਿਨੁ ਭਗਤਿ ਕਰਹਿ ਰੰਗਿ ਰਾਤੇ ਨਾਨਕ ਸਚਿ ਸਮਾਏ ॥*

ਹੇ ਨਾਨਕ! ਸਦਾ-ਥਿਰ ਪ੍ਰਭੂ ਵਿਚ ਲੀਨ ਹੋ ਕੇ ਹਰ ਵੇਲੇ ਨਾਮ-ਰੰਗ ਵਿਚ ਰੰਗੇ ਕੇ ਪ੍ਰਭੂ ਦੀ ਭਗਤੀ ਕਰ!

*ਜਿਨੀ ਸਚੜਾ ਸਚੁ ਧਿਆਇਆ ਹੰਉ ਤਿਨ ਕੈ ਲਾਗਉ ਪਾਏ ॥੪॥੪॥*

ਜਿਨ੍ਹਾਂ ਨੇ ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਕੀਤੀ, ਮੈਂ ਉਹਨਾਂ ਦੇ ਚਰਨੀਂ ਲੱਗਦਾ ਹਾਂ ॥੪॥੪॥

*ਵਾਹਿਗੁਰੂ ਜੀ ਕਾ ਖਾਲਸਾ*
*ਵਾਹਿਗੁਰੂ ਜੀ ਕੀ ਫਤਿਹ ਜੀ* 🙏

17/12/2025

ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅੱਜ ਦਾ ਹੁਕਮਨਾਮਾ ਸਾਹਿਬ

ਸੋਰਠਿ ਮਹਲਾ ੪ ॥
Sorat'h, Fourth Mehla:

ਆਪੇ ਸ੍ਰਿਸਟਿ ਉਪਾਇਦਾ ਪਿਆਰਾ ਕਰਿ ਸੂਰਜੁ ਚੰਦੁ ਚਾਨਾਣੁ ॥
ਹੇ ਭਾਈ! ਉਹ ਪਿਆਰਾ ਪ੍ਰਭੂ ਆਪ ਹੀ ਸ੍ਰਿਸ਼ਟੀ ਪੈਦਾ ਕਰਦਾ ਹੈ, ਤੇ (ਸ੍ਰਿਸ਼ਟੀ ਨੂੰ) ਸੂਰਜ ਚੰਦ ਚਾਨਣ ਕਰਨ ਲਈ ਬਣਾਂਦਾ ਹੈ ।
The Beloved Himself created the Universe; He made the light of the sun and the moon.

ਆਪਿ ਨਿਤਾਣਿਆ ਤਾਣੁ ਹੈ ਪਿਆਰਾ ਆਪਿ ਨਿਮਾਣਿਆ ਮਾਣੁ ॥
ਪ੍ਰਭੂ ਆਪ ਹੀ ਨਿਆਸਰਿਆਂ ਦਾ ਆਸਰਾ ਹੈ, ਜਿਨ੍ਹਾਂ ਨੂੰ ਕੋਈ ਆਦਰ-ਮਾਣ ਨਹੀਂ ਦੇਂਦਾ ਉਹਨਾਂ ਨੂੰ ਆਦਰ-ਮਾਣ ਦੇਣ ਵਾਲਾ ਹੈ ।
The Beloved Himself is the power of the powerless; He Himself is the honor of the dishonored.

ਆਪਿ ਦਇਆ ਕਰਿ ਰਖਦਾ ਪਿਆਰਾ ਆਪੇ ਸੁਘੜੁ ਸੁਜਾਣੁ ॥੧॥
ਉਹ ਪਿਆਰਾ ਪ੍ਰਭੂ ਸੋਹਣੀ ਆਤਮਕ ਘਾੜਤ ਵਾਲਾ ਹੈ, ਸਭ ਦੇ ਦਿਲ ਦੀ ਜਾਣਨ ਵਾਲਾ ਹੈ, ਉਹ ਮੇਹਰ ਕਰ ਕੇ ਆਪ ਸਭ ਦੀ ਰਖਿਆ ਕਰਦਾ ਹੈ ।੧।
The Beloved Himself grants His Grace and protects us; He Himself is wise and all-knowing. ||1||

ਮੇਰੇ ਮਨ ਜਪਿ ਰਾਮ ਨਾਮੁ ਨੀਸਾਣੁ ॥
ਹੇ ਮੇਰੇ ਮਨ! ਪਰਮਾਤਮਾ ਦਾ ਨਾਮ ਸਿਮਰਿਆ ਕਰ । (ਨਾਮ ਹੀ ਜੀਵਨ-ਸਫ਼ਰ ਵਾਸਤੇ) ਰਾਹਦਾਰੀ ਹੈ ।
O my mind, chant the Name of the Lord, and receive His Insignia.

ਸਤਸੰਗਤਿ ਮਿਲਿ ਧਿਆਇ ਤੂ ਹਰਿ ਹਰਿ ਬਹੁੜਿ ਨ ਆਵਣ ਜਾਣੁ ॥ ਰਹਾਉ ॥
ਹੇ ਭਾਈ! ਸਾਧ ਸੰਗਤਿ ਵਿਚ ਮਿਲ ਕੇ ਤੂੰ ਪਰਮਾਤਮਾ ਦਾ ਧਿਆਨ ਧਰਿਆ ਕਰ, (ਧਿਆਨ ਦੀ ਬਰਕਤਿ ਨਾਲ) ਮੁੜ ਜਨਮ ਮਰਨ ਦਾ ਗੇੜ ਨਹੀਂ ਰਹੇਗਾ ।ਰਹਾਉ।
Join the Sat Sangat, the True Congregation, and meditate on the Lord, Har, Har; you shall not have to come and go in reincarnation again. ||Pause||

ਆਪੇ ਹੀ ਗੁਣ ਵਰਤਦਾ ਪਿਆਰਾ ਆਪੇ ਹੀ ਪਰਵਾਣੁ ॥
ਹੇ ਭਾਈ! ਉਹ ਪਿਆਰਾ ਪ੍ਰਭੂ ਆਪ ਹੀ (ਜੀਵਾਂ ਨੂੰ ਆਪਣੇ) ਗੁਣਾਂ ਦੀ ਦਾਤਿ ਦੇਂਦਾ ਹੈ, ਆਪ ਹੀ ਜੀਵਾਂ ਨੂੰ ਆਪਣੀ ਹਜ਼ੂਰੀ ਵਿਚ ਕਬੂਲ ਕਰਦਾ ਹੈ ।
The Beloved Himself pervades His Glorious Praises, and He Himself approves them.

ਆਪੇ ਬਖਸ ਕਰਾਇਦਾ ਪਿਆਰਾ ਆਪੇ ਸਚੁ ਨੀਸਾਣੁ ॥
ਪ੍ਰਭੂ ਆਪ ਹੀ ਸਭ ਉਤੇ ਬਖ਼ਸ਼ਸ਼ ਕਰਦਾ ਹੈ, ਉਹ ਆਪ ਹੀ (ਜੀਵਾਂ ਵਾਸਤੇ) ਸਦਾ ਕਾਇਮ ਰਹਿਣ ਵਾਲਾ ਚਾਨਣ-ਮੁਨਾਰਾ ਹੈ ।
The Beloved Himself grants His forgiveness, and He Himself bestows the Insignia of Truth.

ਆਪੇ ਹੁਕਮਿ ਵਰਤਦਾ ਪਿਆਰਾ ਆਪੇ ਹੀ ਫੁਰਮਾਣੁ ॥੨॥
ਉਹ ਪਿਆਰਾ ਪ੍ਰਭੂ ਆਪ ਹੀ (ਜੀਵਾਂ ਨੂੰ) ਹੁਕਮ ਵਿਚ ਤੋਰਦਾ ਹੈ, ਆਪ ਹੀ ਹਰ ਥਾਂ ਹੁਕਮ ਚਲਾਂਦਾ ਹੈ ।੨।
The Beloved Himself obeys His Will, and He Himself issues His Command. ||2||

ਆਪੇ ਭਗਤਿ ਭੰਡਾਰ ਹੈ ਪਿਆਰਾ ਆਪੇ ਦੇਵੈ ਦਾਣੁ ॥
ਹੇ ਭਾਈ! ਉਹ ਪਿਆਰਾ ਪ੍ਰਭੂ (ਆਪਣੀ) ਭਗਤੀ ਦੇ ਖ਼ਜ਼ਾਨਿਆਂ ਵਾਲਾ ਹੈ, ਆਪ ਹੀ (ਜੀਵਾਂ ਨੂੰ ਆਪਣੀ ਭਗਤੀ ਦੀ) ਦਾਤਿ ਦੇਂਦਾ ਹੈ ।
The Beloved Himself is the treasure of devotion; He Himself gives His gifts.

ਆਪੇ ਸੇਵ ਕਰਾਇਦਾ ਪਿਆਰਾ ਆਪਿ ਦਿਵਾਵੈ ਮਾਣੁ ॥
ਪ੍ਰਭੂ ਆਪ ਹੀ (ਜੀਵਾਂ ਪਾਸੋਂ) ਸੇਵਾ-ਭਗਤੀ ਕਰਾਂਦਾ ਹੈ, ਤੇ ਆਪ ਹੀ (ਸੇਵਾ-ਭਗਤੀ ਕਰਨ ਵਾਲਿਆਂ ਨੂੰ ਜਗਤ ਪਾਸੋਂ) ਇੱਜ਼ਤ ਦਿਵਾਂਦਾ ਹੈ ।
The Beloved Himself commits some to His service, and He Himself blesses them with honor.

ਆਪੇ ਤਾੜੀ ਲਾਇਦਾ ਪਿਆਰਾ ਆਪੇ ਗੁਣੀ ਨਿਧਾਨੁ ॥੩॥
ਉਹ ਪ੍ਰਭੂ ਆਪ ਹੀ ਗੁਣਾਂ ਦਾ ਖ਼ਜ਼ਾਨਾ ਹੈ, ਤੇ ਆਪ ਹੀ (ਆਪਣੇ ਗੁਣਾਂ ਵਿਚ) ਸਮਾਧੀ ਲਾਂਦਾ ਹੈ ।੩।
The Beloved Himself is absorbed in Samaadhi; He Himself is the treasure of excellence. ||3||

ਆਪੇ ਵਡਾ ਆਪਿ ਹੈ ਪਿਆਰਾ ਆਪੇ ਹੀ ਪਰਧਾਣੁ ॥
ਹੇ ਭਾਈ! ਉਹ ਪ੍ਰਭੂ ਪਿਆਰਾ ਆਪ ਹੀ ਸਭ ਤੋਂ ਵੱਡਾ ਹੈ ਤੇ ਮੰਨਿਆ-ਪ੍ਰਮੰਨਿਆ ਹੋਇਆ ਹੈ ।
The Beloved Himself is the greatest; He Himself is supreme.

ਆਪੇ ਕੀਮਤਿ ਪਾਇਦਾ ਪਿਆਰਾ ਆਪੇ ਤੁਲੁ ਪਰਵਾਣੁ ॥
ਉਹ ਆਪ ਹੀ (ਆਪਣਾ) ਤੇਲ ਤੇ ਪੈਮਾਨਾ ਵਰਤ ਕੇ (ਆਪਣੇ ਪੈਦਾ ਕੀਤੇ ਜੀਵਾਂ ਦੇ ਜੀਵਨ ਦਾ) ਮੁੱਲ ਪਾਂਦਾ ਹੈ ।
The Beloved Himself appraises the value; He Himself is the scale, and the weights.

ਆਪੇ ਅਤੁਲੁ ਤੁਲਾਇਦਾ ਪਿਆਰਾ ਜਨ ਨਾਨਕ ਸਦ ਕੁਰਬਾਣੁ ॥੪॥੫॥
ਉਹ ਪ੍ਰਭੂ ਆਪ ਅਤੁੱਲ ਹੈ (ਉਸ ਦੀ ਬਜ਼ੁਰਗੀ ਦਾ ਮਾਪ ਨਹੀਂ ਹੋ ਸਕਦਾ) ਉਹ (ਜੀਵਾਂ ਦੇ ਜੀਵਨ ਸਦਾ) ਤੋਲਦਾ ਹੈ । ਹੇ ਦਾਸ ਨਾਨਕ! (ਆਖ—) ਮੈਂ ਸਦਾ ਉਸ ਤੋਂ ਸਦਕੇ ਜਾਂਦਾ ਹਾਂ ।੪।੫।
The Beloved Himself is unweighable - He weighs Himself; servant Nanak is forever a sacrifice to Him. ||4||5||

Guru Raam Daas Ji in Raag Sorath - 606

19/11/2025

ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅੱਜ ਦਾ ਹੁਕਮਨਾਮਾ ਸਾਹਿਬ

ਸੋਰਠਿ ਮਃ ੧ ਚਉਤੁਕੇ ॥
Sorat'h, First Mehla, Chau-Thukay:

ਮਾਇ ਬਾਪ ਕੋ ਬੇਟਾ ਨੀਕਾ ਸਸੁਰੈ ਚਤੁਰੁ ਜਵਾਈ ॥
ਜੋ ਮਨੁੱਖ ਕਦੇ ਮਾਪਿਆਂ ਦਾ ਪਿਆਰਾ ਪੁੱਤਰ ਸੀ, ਕਦੇ ਸਹੁਰੇ ਦਾ ਸਿਆਣਾ ਜਵਾਈ ਸੀ, ਕਦੇ ਪੁੱਤਰ ਧੀ ਵਾਸਤੇ ਪਿਆਰਾ ਪਿਉ ਸੀ, ਅਤੇ ਭਰਾ ਦਾ ਬੜਾ (ਸਨੇਹੀ) ਭਰਾ ਸੀ
The son is dear to his mother and father; he is the wise son-in-law to his father-in-law.

ਬਾਲ ਕੰਨਿਆ ਕੌ ਬਾਪੁ ਪਿਆਰਾ ਭਾਈ ਕੌ ਅਤਿ ਭਾਈ ॥
ਜਦੋਂ ਅਕਾਲ ਪੁਰਖ ਦਾ ਹੁਕਮ ਹੋਇਆ ਤਾਂ ਉਸ ਨੇ ਘਰ ਬਾਰ (ਸਭ ਕੁਝ) ਛੱਡ ਦਿੱਤਾ, ਇਕ ਪਲਕ ਵਿਚ ਸਭ ਕੁਝ ਓਪਰਾ ਹੋ ਗਿਆ ।
The father is dear to his son and daughter, and the brother is very dear to his brother.

ਹੁਕਮੁ ਭਇਆ ਬਾਹਰੁ ਘਰੁ ਛੋਡਿਆ ਖਿਨ ਮਹਿ ਭਈ ਪਰਾਈ ॥
ਆਪਣੇ ਮਨ ਦੇ ਪਿੱਛੇ ਹੀ ਤੁਰਨ ਵਾਲੇ ਬੰਦੇ ਨੇ ਨਾਹ ਨਾਮ ਜਪਿਆ ਨਾਹ ਸੇਵਾ ਕੀਤੀ ਅਤੇ ਨਾਹ ਪਵਿਤ੍ਰ ਆਚਰਨ ਬਣਾਇਆ ।
By the Order of the Lord's Command, he leaves his house and goes outside, and in an instant, everything becomes alien to him.

ਨਾਮੁ ਦਾਨੁ ਇਸਨਾਨੁ ਨ ਮਨਮੁਖਿ ਤਿਤੁ ਤਨਿ ਧੂੜਿ ਧੁਮਾਈ ॥੧॥
ਇਸ ਮਨੁੱਖਾ ਸਰੀਰ ਦੀ ਰਾਹੀਂ ਖੇਹ-ਖ਼ੁਆਰੀ ਹੀ ਕਰਦਾ ਰਿਹਾ ।੧।
The self-willed manmukh does not remember the Name of the Lord, does not give in charity, and does not cleanse his consciousness; his body rolls in the dust. ||1||

ਮਨੁ ਮਾਨਿਆ ਨਾਮੁ ਸਖਾਈ ॥
ਜਿਸ ਮਨੁੱਖ ਦਾ ਮਨ ਗੁਰੂ ਦੇ ਉਪਦੇਸ਼ ਵਿਚ ਪਤੀਜਦਾ ਹੈ ਉਹ ਪਰਮਾਤਮਾ ਦੇ ਨਾਮ ਨੂੰ ਅਸਲ ਮਿਤ੍ਰ ਸਮਝਦਾ ਹੈ ।
The mind is comforted by the Comforter of the Naam.

ਪਾਇ ਪਰਉ ਗੁਰ ਕੈ ਬਲਿਹਾਰੈ ਜਿਨਿ ਸਾਚੀ ਬੂਝ ਬੁਝਾਈ ॥ ਰਹਾਉ ॥
ਮੈਂ ਤਾਂ ਗੁਰੂ ਦੇ ਪੈਰੀਂ ਲੱਗਦਾ ਹਾਂ, ਗੁਰੂ ਤੋਂ ਸਦਕੇ ਜਾਂਦਾ ਹਾਂ ਜਿਸ ਨੇ ਇਹ ਸੱਚੀ ਮਤਿ ਦਿੱਤੀ ਹੈ (ਕਿ ਪਰਮਾਤਮਾ ਹੀ ਅਸਲ ਮਿਤ੍ਰ ਹੈ) ।ਰਹਾਉ।
I fall at the Guru's feet - I am a sacrifice to Him; He has given me to understand the true understanding. ||Pause||

ਜਗ ਸਿਉ ਝੂਠ ਪ੍ਰੀਤਿ ਮਨੁ ਬੇਧਿਆ ਜਨ ਸਿਉ ਵਾਦੁ ਰਚਾਈ ॥
ਮਨਮੁਖ ਦਾ ਮਨ ਜਗਤ ਨਾਲ ਝੂਠੇ ਪਿਆਰ ਵਿਚ ਪ੍ਰੋਇਆ ਰਹਿੰਦਾ ਹੈ, ਸੰਤ ਜਨਾਂ ਨਾਲ ਉਹ ਝਗੜਾ ਖੜਾ ਕਰੀ ਰੱਖਦਾ ਹੈ ।
The mind is impressed with the false love of the world; he quarrels with the Lord's humble servant.

ਮਾਇਆ ਮਗਨੁ ਅਹਿਨਿਸਿ ਮਗੁ ਜੋਹੈ ਨਾਮੁ ਨ ਲੇਵੈ ਮਰੈ ਬਿਖੁ ਖਾਈ ॥
ਮਾਇਆ (ਦੇ ਮੋਹ) ਵਿਚ ਮਸਤ ਉਹ ਦਿਨ ਰਾਤ ਮਾਇਆ ਦਾ ਰਾਹ ਹੀ ਤੱਕਦਾ ਰਹਿੰਦਾ ਹੈ, ਪਰਮਾਤਮਾ ਦਾ ਨਾਮ ਕਦੇ ਨਹੀਂ ਸਿਮਰਦਾ, ਇਸ ਤਰ੍ਹਾਂ (ਮਾਇਆ ਦੇ ਮੋਹ ਦੀ) ਜ਼ਹਿਰ ਖਾ ਖਾ ਕੇ ਆਤਮਕ ਮੌਤੇ ਮਰ ਜਾਂਦਾ ਹੈ ।
Infatuated with Maya, night and day, he sees only the worldly path; he does not chant the Naam, and drinking poison, he dies.

ਗੰਧਣ ਵੈਣਿ ਰਤਾ ਹਿਤਕਾਰੀ ਸਬਦੈ ਸੁਰਤਿ ਨ ਆਈ ॥
ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਗੰਦੇ ਗੀਤਾਂ (ਗਾਵਣ ਸੁਣਨ) ਵਿਚ ਮਸਤ ਰਹਿੰਦਾ ਹੈ, ਗੰਦੇ ਗੀਤ ਨਾਲ ਹੀ ਹਿਤ ਕਰਦਾ ਹੈ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਾਲੀ ਬਾਣੀ ਵਿਚ ਉਸ ਦੀ ਸੁਰਤਿ ਨਹੀਂ ਲੱਗਦੀ ।
He is imbued and infatuated with vicious talk; the Word of the Shabad does not come into his consciousness.

ਰੰਗਿ ਨ ਰਾਤਾ ਰਸਿ ਨਹੀ ਬੇਧਿਆ ਮਨਮੁਖਿ ਪਤਿ ਗਵਾਈ ॥੨॥
ਨਾਹ ਉਹ ਪਰਮਾਤਮਾ ਦੇ ਪਿਆਰ ਵਿਚ ਰੰਗੀਜਦਾ ਹੈ, ਨਾਹ ਉਸ ਨੂੰ ਨਾਮ-ਰਸ ਵਿਚ ਖਿੱਚ ਪੈਂਦੀ ਹੈ । ਮਨਮੁਖ ਇਸੇ ਤਰ੍ਹਾਂ ਆਪਣੀ ਇੱਜ਼ਤ ਗਵਾ ਲੈਂਦਾ ਹੈ ।੨।
He is not imbued with the Lord's Love, and he is not impressed by the taste of the Name; the self-willed manmukh loses his honor. ||2||

ਸਾਧ ਸਭਾ ਮਹਿ ਸਹਜੁ ਨ ਚਾਖਿਆ ਜਿਹਬਾ ਰਸੁ ਨਹੀ ਰਾਈ ॥
ਸਾਧ ਸੰਗਤਿ ਵਿਚ ਜਾ ਕੇ ਮਨਮੁਖ ਆਤਮਕ ਅਡੋਲਤਾ ਦਾ ਆਨੰਦ ਕਦੇ ਨਹੀਂ ਮਾਣਦਾ, ਉਸ ਦੀ ਜੀਭ ਨੂੰ ਨਾਮ ਜਪਣ ਦਾ ਸੁਆਦ ਕਦੇ ਰਤਾ ਭੀ ਨਹੀਂ ਆਉਂਦਾ ।
He does not enjoy celestial peace in the Company of the Holy, and there is not even a bit of sweetness on his tongue.

ਮਨੁ ਤਨੁ ਧਨੁ ਅਪੁਨਾ ਕਰਿ ਜਾਨਿਆ ਦਰ ਕੀ ਖਬਰਿ ਨ ਪਾਈ ॥
ਮਨਮੁਖ ਆਪਣੇ ਮਨ ਨੂੰ ਤਨ ਨੂੰ ਧਨ ਨੂੰ ਹੀ ਆਪਣਾ ਸਮਝੀ ਬੈਠਦਾ ਹੈ, ਪਰਮਾਤਮਾ ਦੇ ਦਰ ਦੀ ਉਸ ਨੂੰ ਕੋਈ ਖ਼ਬਰ-ਸੂਝ ਨਹੀਂ ਪੈਂਦੀ ।
He calls his mind, body and wealth his own; he has no knowledge of the Court of the Lord.

ਅਖੀ ਮੀਟਿ ਚਲਿਆ ਅੰਧਿਆਰਾ ਘਰੁ ਦਰੁ ਦਿਸੈ ਨ ਭਾਈ ॥
ਮਨਮੁਖ ਅੰਨ੍ਹਾ (ਜੀਵਨ ਸਫ਼ਰ ਵਿਚ) ਅੱਖਾਂ ਮੀਟ ਕੇ ਹੀ ਤੁਰਿਆ ਜਾਂਦਾ ਹੈ, ਹੇ ਭਾਈ! ਪਰਮਾਤਮਾ ਦਾ ਘਰ ਪਰਮਾਤਮਾ ਦਾ ਦਰ ਉਸ ਨੂੰ ਕਦੇ ਦਿੱਸਦਾ ਹੀ ਨਹੀਂ ।
Closing his eyes, he walks in darkness; he cannot see the home of his own being, O Siblings of Destiny.

ਜਮ ਦਰਿ ਬਾਧਾ ਠਉਰ ਨ ਪਾਵੈ ਅਪੁਨਾ ਕੀਆ ਕਮਾਈ ॥੩॥
ਆਖ਼ਰ ਆਪਣੇ ਕੀਤੇ ਦਾ ਇਹ ਨਫ਼ਾ ਖੱਟਦਾ ਹੈ ਕਿ ਜਮਰਾਜ ਦੇ ਬੂਹੇ ਤੇ ਬੱਝਾ ਹੋਇਆ (ਚੋਟਾਂ ਖਾਂਦਾ ਹੈ, ਇਸ ਸਜ਼ਾ ਤੋਂ ਬਚਣ ਲਈ) ਉਸ ਨੂੰ ਕੋਈ ਸਹਾਰਾ ਨਹੀਂ ਲੱਭਦਾ ।੩।
Tied up at Death's door, he finds no place of rest; he receives the rewards of his own actions. ||3||

ਨਦਰਿ ਕਰੇ ਤਾ ਅਖੀ ਵੇਖਾ ਕਹਣਾ ਕਥਨੁ ਨ ਜਾਈ ॥
(ਪਰ ਅਸਾਂ ਜੀਵਾਂ ਦੇ ਕੀਹ ਵੱਸ?) ਜੇ ਪ੍ਰਭੂ ਆਪ ਮੇਹਰ ਦੀ ਨਜ਼ਰ ਕਰੇ ਤਾਂ ਹੀ ਮੈਂ ਉਸ ਨੂੰ ਅੱਖਾਂ ਨਾਲ ਵੇਖ ਸਕਦਾ ਹਾਂ, ਉਸ ਦੇ ਗੁਣਾਂ ਦਾ ਬਿਆਨ ਨਹੀਂ ਕੀਤਾ ਜਾ ਸਕਦਾ ।
When the Lord casts His Glance of Grace, then I see Him with my own eyes; He is indescribable, and cannot be described.

ਕੰਨੀ ਸੁਣਿ ਸੁਣਿ ਸਬਦਿ ਸਲਾਹੀ ਅੰਮ੍ਰਿਤੁ ਰਿਦੈ ਵਸਾਈ ॥
(ਉਸ ਦੀ ਮੇਹਰ ਹੋਵੇ ਤਾਂ ਹੀ) ਕੰਨਾਂ ਨਾਲ ਉਸ ਦੀ ਸਿਫ਼ਤਿ-ਸਾਲਾਹ ਸੁਣ ਸੁਣ ਕੇ ਗੁਰੂ ਦੇ ਸ਼ਬਦ ਦੀ ਰਾਹੀਂ ਉਸ ਦੀ ਸਿਫ਼ਤਿ-ਸਾਲਾਹ ਮੈਂ ਕਰ ਸਕਦਾ ਹਾਂ, ਤੇ ਅਟੱਲ ਆਤਮਕ ਜੀਵਨ ਦੇਣ ਵਾਲਾ ਉਸ ਦਾ ਨਾਮ ਹਿਰਦੇ ਵਿਚ ਵਸਾ ਸਕਦਾ ਹਾਂ ।
With my ears, I continually listen to the Word of the Shabad, and I praise Him; His Ambrosial Name abides within my heart.

ਨਿਰਭਉ ਨਿਰੰਕਾਰੁ ਨਿਰਵੈਰੁ ਪੂਰਨ ਜੋਤਿ ਸਮਾਈ ॥
ਪ੍ਰਭੂ ਨਿਰਭਉ ਹੈ ਨਿਰ-ਆਕਾਰ ਹੈ ਨਿਰਵੈਰ ਹੈ ਉਸ ਦੀ ਜੋਤਿ ਸਾਰੇ ਜਗਤ ਵਿਚ ਪੂਰਨ ਤੌਰ ਤੇ ਵਿਆਪਕ ਹੈ, ਉਸ ਦੇ ਸਦਾ-ਥਿਰ ਰਹਿਣ ਵਾਲੇ ਨਾਮ ਵਿਚ ਟਿਕਿਆਂ ਹੀ ਆਦਰ ਮਿਲਦਾ ਹੈ
He is Fearless, Formless and absolutely without vengeance; I am absorbed in His Perfect Light.

ਨਾਨਕ ਗੁਰ ਵਿਣੁ ਭਰਮੁ ਨ ਭਾਗੈ ਸਚਿ ਨਾਮਿ ਵਡਿਆਈ ॥੪॥੩॥
ਹੇ ਨਾਨਕ! ਪਰ ਗੁਰੂ ਦੀ ਸ਼ਰਨ ਤੋਂ ਬਿਨਾ ਮਨ ਦੀ ਭਟਕਣਾ ਦੂਰ ਨਹੀਂ ਹੁੰਦੀ (ਤੇ ਭਟਕਣਾ ਦੂਰ ਹੋਣ ਤੋਂ ਬਿਨਾ ਨਾਮ ਵਿਚ ਜੁੜ ਨਹੀਂ ਸਕੀਦਾ) ।੪।੩।
O Nanak, without the Guru, doubt is not dispelled; through the True Name, glorious greatness is obtained. ||4||3||

Guru Nanak Dev Ji in Raag Sorath - 596

18/11/2025
🙏🙏
13/11/2025

🙏🙏

10/11/2025

ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅੱਜ ਦਾ ਹੁਕਮਨਾਮਾ ਸਾਹਿਬ

ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:

ਗੂਜਰੀ ਮਹਲਾ ੪ ਘਰੁ ੩ ॥
Goojaree, Fourth Mehla, Third House:

ਮਾਈ ਬਾਪ ਪੁਤ੍ਰ ਸਭਿ ਹਰਿ ਕੇ ਕੀਏ ॥
ਹੇ ਭਾਈ! ਮਾਂ, ਪਿਉ, ਪੁੱਤਰ—ਇਹ ਸਾਰੇ ਪਰਮਾਤਮਾ ਦੇ ਬਣਾਏ ਹੋਏ ਹਨ ।
Mother, father and sons are all made by the Lord;

ਸਭਨਾ ਕਉ ਸਨਬੰਧੁ ਹਰਿ ਕਰਿ ਦੀਏ ॥੧॥
ਇਹਨਾਂ ਸਭਨਾਂ ਵਾਸਤੇ ਆਪੋ ਵਿਚ ਦਾ ਰਿਸ਼ਤਾ ਪਰਮਾਤਮਾ ਨੇ ਆਪ ਹੀ ਬਣਾਇਆ ਹੋਇਆ ਹੈ (ਸੋ, ਇਹ ਸਹੀ ਜੀਵਨ-ਰਾਹ ਵਿਚ ਰੁਕਾਵਟ ਨਹੀਂ ਹਨ) ।੧।
the relationships of all are established by the Lord. ||1||

ਹਮਰਾ ਜੋਰੁ ਸਭੁ ਰਹਿਓ ਮੇਰੇ ਬੀਰ ॥
ਹੇ ਮੇਰੇ ਵੀਰ! (ਪਰਮਾਤਮਾ ਦੇ ਟਾਕਰੇ ਤੇ) ਸਾਡਾ ਕੋਈ ਜ਼ੋਰ ਚੱਲ ਨਹੀਂ ਸਕਦਾ ।
I have given up all my strength, O my brother.

ਹਰਿ ਕਾ ਤਨੁ ਮਨੁ ਸਭੁ ਹਰਿ ਕੈ ਵਸਿ ਹੈ ਸਰੀਰ ॥੧॥ ਰਹਾਉ ॥
ਸਾਡਾ ਇਹ ਸਰੀਰ ਸਾਡਾ ਇਹ ਮਨ ਸਭ ਕੁਝ ਪਰਮਾਤਮਾ ਦਾ ਬਣਾਇਆ ਹੋਇਆ ਹੈ, ਸਾਡਾ ਸਰੀਰ ਪਰਮਾਤਮਾ ਦੇ ਵੱਸ ਵਿਚ ਹੈ ।੧।ਰਹਾਉ।
The mind and body belong to the Lord, and the human body is entirely under His control. ||1||Pause||

ਭਗਤ ਜਨਾ ਕਉ ਸਰਧਾ ਆਪਿ ਹਰਿ ਲਾਈ ॥
ਹੇ ਭਾਈ! ਪਰਮਾਤਮਾ ਆਪ ਹੀ ਆਪਣੇ ਭਗਤਾਂ ਨੂੰ ਆਪਣੇ ਚਰਨਾਂ ਦੀ ਪ੍ਰੀਤਿ ਬਖ਼ਸ਼ਦਾ ਹੈ,
The Lord Himself infuses devotion into His humble devotees.

ਵਿਚੇ ਗ੍ਰਿਸਤ ਉਦਾਸ ਰਹਾਈ ॥੨॥
ਉਹਨਾਂ ਭਗਤ ਜਨਾਂ ਨੂੰ ਗ੍ਰਿਹਸਤ ਵਿਚ ਹੀ (ਮਾਂ ਪਿਉ ਪੁੱਤਰ ਇਸਤ੍ਰੀ ਆਦਿਕ ਸਨਬੰਧੀਆਂ ਦੇ ਵਿਚ ਹੀ ਰਹਿੰਦਿਆਂ ਨੂੰ ਹੀ) ਮਾਇਆ ਵਿਚ ਨਿਰਲੇਪ ਰੱਖਦਾ ਹੈ ।੨।
In the midst of family life, they remain unattached. ||2||

ਜਬ ਅੰਤਰਿ ਪ੍ਰੀਤਿ ਹਰਿ ਸਿਉ ਬਨਿ ਆਈ ॥
ਹੇ ਭਾਈ! ਜਦੋਂ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਨਾਲ ਪਿਆਰ ਬਣ ਜਾਂਦਾ ਹੈ,
When inner love is established with the Lord,

ਤਬ ਜੋ ਕਿਛੁ ਕਰੇ ਸੁ ਮੇਰੇ ਹਰਿ ਪ੍ਰਭ ਭਾਈ ॥੩॥
ਤਦੋਂ ਮਨੁੱਖ ਜੋ ਕੁਝ ਕਰਦਾ ਹੈ (ਰਜ਼ਾ ਵਿਚ ਹੀ ਕਰਦਾ ਹੈ, ਤੇ) ਉਹ ਮੇਰੇ ਪਰਮਾਤਮਾ ਨੂੰ ਚੰਗਾ ਲੱਗਦਾ ਹੈ ।੩।
then whatever one does, is pleasing to my Lord God. ||3||

ਜਿਤੁ ਕਾਰੈ ਕੰਮਿ ਹਮ ਹਰਿ ਲਾਏ ॥
ਹੇ ਭਾਈ! ਜਿਸ ਕਾਰ ਵਿਚ ਜਿਸ ਕੰਮ ਵਿਚ, ਪਰਮਾਤਮਾ ਸਾਨੂੰ ਲਾਂਦਾ ਹੈ,
I do those deeds and tasks which the Lord has set me to;

ਸੋ ਹਮ ਕਰਹ ਜੁ ਆਪਿ ਕਰਾਏ ॥੪॥
ਜੇਹੜਾ ਕੰਮ-ਕਾਰ ਪਰਮਾਤਮਾ ਸਾਥੋਂ ਕਰਾਂਦਾ ਹੈ, ਅਸੀ ਉਹੀ ਕੰਮ-ਕਾਰ ਕਰਦੇ ਹਾਂ ।੪।
I do that which He makes me to do. ||4||

ਜਿਨ ਕੀ ਭਗਤਿ ਮੇਰੇ ਪ੍ਰਭ ਭਾਈ ॥
ਹੇ ਨਾਨਕ! (ਆਖ—ਹੇ ਭਾਈ!) ਜਿਨ੍ਹਾਂ ਮਨੁੱਖਾਂ ਦੀ ਭਗਤੀ ਪਰਮਾਤਮਾ ਨੂੰ ਪਸੰਦ ਆਉਂਦੀ ਹੈ,
Those whose devotional worship is pleasing to my God

ਤੇ ਜਨ ਨਾਨਕ ਰਾਮ ਨਾਮ ਲਿਵ ਲਾਈ ॥੫॥੧॥੭॥੧੬॥
ਉਹ ਮਨੁੱਖ ਪਰਮਾਤਮਾ ਦੇ ਨਾਮ ਨਾਲ ਪਿਆਰ ਪਾ ਲੈਂਦੇ ਹਨ ।੫।੧।੭।੧੬।
- O Nanak, those humble beings center their minds lovingly on the Lord's Name. ||5||1||7||16||

Guru Raam Daas Ji in Raag Gujri - 494

Address

Melbourne
Hoppers Crossing, VIC

Website

Alerts

Be the first to know and let us send you an email when Daily Prayers posts news and promotions. Your email address will not be used for any other purpose, and you can unsubscribe at any time.

Share