ਸੋਚ ਅਤੇ ਸੁਰਤਿ

ਸੋਚ ਅਤੇ ਸੁਰਤਿ ਸੋਚ ਉੱਚੀ ਰੱਖੋ ਪਰਮਾਤਮਾ ਦੇ ਨਾਲ ਸੁਰਤਿ ਆਪਣੇ ਆਪ ਜੁੜਨ ਲੱਗ ਜਾਂਦੀ ਹੈ।

06/20/2026

ਹੁਕਮਨਾਮਾ ਸਾਹਿਬ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਅੰਗ ੬੦੪, ਸ਼ਨਿੱਚਰਵਾਰ ੦੬ ਹਾੜ੍ਹ ਸੰਮਤ ੫੫੮ ਨਾਨਕਸ਼ਾਹੀ।
ਸੋਰਠਿ ਮਹਲਾ ੪ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥ ਆਪੇ ਵਣਜੁ ਵਾਪਾਰੀਆ ਪਿਆਰਾ ਆਪੇ ਸਚੁ ਵੇਸਾਹੁ ॥੧॥ ਜਪਿ ਮਨ ਹਰਿ ਹਰਿ ਨਾਮੁ ਸਲਾਹ ॥ ਗੁਰ ਕਿਰਪਾ ਤੇ ਪਾਈਐ ਪਿਆਰਾ ਅੰਮ੍ਰਿਤੁ ਅਗਮ ਅਥਾਹ ॥ ਰਹਾਉ ॥ ਆਪੇ ਸੁਣਿ ਸਭ ਵੇਖਦਾ ਪਿਆਰਾ ਮੁਖਿ ਬੋਲੇ ਆਪਿ ਮੁਹਾਹੁ ॥ ਆਪੇ ਉਝੜਿ ਪਾਇਦਾ ਪਿਆਰਾ ਆਪਿ ਵਿਖਾਲੇ ਰਾਹੁ ॥ ਆਪੇ ਹੀ ਸਭੁ ਆਪਿ ਹੈ ਪਿਆਰਾ ਆਪੇ ਵੇਪਰਵਾਹੁ ॥੨॥ ਆਪੇ ਆਪਿ ਉਪਾਇਦਾ ਪਿਆਰਾ ਸਿਰਿ ਆਪੇ ਧੰਧੜੈ ਲਾਹੁ ॥ ਆਪਿ ਕਰਾਏ ਸਾਖਤੀ ਪਿਆਰਾ ਆਪਿ ਮਾਰੇ ਮਰਿ ਜਾਹੁ ॥ ਆਪੇ ਪਤਣੁ ਪਾਤਣੀ ਪਿਆਰਾ ਆਪੇ ਪਾਰਿ ਲੰਘਾਹੁ ॥੩॥ ਆਪੇ ਸਾਗਰੁ ਬੋਹਿਥਾ ਪਿਆਰਾ ਗੁਰੁ ਖੇਵਟੁ ਆਪਿ ਚਲਾਹੁ ॥ ਆਪੇ ਹੀ ਚੜਿ ਲੰਘਦਾ ਪਿਆਰਾ ਕਰਿ ਚੋਜ ਵੇਖੈ ਪਾਤਿਸਾਹੁ ॥ ਆਪੇ ਆਪਿ ਦਇਆਲੁ ਹੈ ਪਿਆਰਾ ਜਨ ਨਾਨਕ ਬਖਸਿ ਮਿਲਾਹੁ ॥੪॥੧॥ (ਅੰਗ: ੬੦੪)

ਪੰਜਾਬੀ ਵਿਆਖਿਆ:
ਰਾਗ ਸੋਰਠਿ ਘਰ ਇੱਕ ਵਿੱਚ ਗੁਰੂ ਰਾਮਦਾਸ ਸਾਹਿਬ ਜੂ ਦੀ ਰਚੀ ਬਾਣੀ।
ਪ੍ਰਮਾਤਮਾ ਇੱਕ ਹੈ ਉਹ ਸੱਚੇ ਗੁਰੂ ਦੀ ਮਿਹਰ ਨਾਲ ਮਿਲਦਾ ਹੈ।
ਹੇ ਭਾਈ! ਪ੍ਰਭੂ ਆਪ ਹੀ ਹਰ ਥਾਂ ਮੌਜੂਦ ਹੈ (ਵਿਆਪਕ ਹੁੰਦਿਆਂ ਭੀ) ਪ੍ਰਭੂ ਆਪ ਹੀ ਨਿਰਲੇਪ (ਭੀ) ਹੈ । ਜਗਤ-ਵਣਜਾਰਾ ਪ੍ਰਭੂ ਆਪ ਹੀ ਹੈ (ਜਗਤ-ਵਣਜਾਰੇ ਨੂੰ ਰਾਸਿ-ਪੂੰਜੀ ਦੇਣ ਵਾਲਾ ਭੀ) ਸਦਾ ਕਾਇਮ ਰਹਿਣ ਵਾਲਾ ਪ੍ਰਭੂ ਆਪ ਹੀ ਸ਼ਾਹੂਕਾਰ ਹੈ । ਪ੍ਰਭੂ ਆਪ ਹੀ ਵਣਜ ਹੈ, ਆਪ ਹੀ ਵਪਾਰ ਕਰਨ ਵਾਲਾ ਹੈ, ਆਪ ਸਦਾ-ਥਿਰ ਰਹਿਣ ਵਾਲਾ ਸਰਮਾਇਆ ਹੈ ।੧। ਹੇ (ਮੇਰੇ) ਮਨ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਸਿਫ਼ਤਿ-ਸਾਲਾਹ ਕਰਿਆ ਕਰ । (ਹੇ ਭਾਈ!) ਗੁਰੂ ਦੀ ਮੇਹਰ ਨਾਲ ਹੀ ਉਹ ਪਿਆਰਾ ਪ੍ਰਭੂ ਮਿਲ ਸਕਦਾ ਹੈ, ਜੋ ਆਤਮਕ ਜੀਵਨ ਦੇਣ ਵਾਲਾ ਹੈ, ਜੋ ਅਪਹੁੰਚ ਹੈ, ਤੇ, ਜੋ ਬਹੁਤ ਡੂੰਘਾ ਹੈ ।ਰਹਾਉ। ਹੇ ਭਾਈ! ਪ੍ਰਭੂ ਆਪ ਹੀ (ਜੀਵਾਂ ਦੀਆਂ ਅਰਦਾਸਾਂ) ਸੁਣ ਕੇ ਸਭ ਦੀ ਸੰਭਾਲ ਕਰਦਾ ਹੈ, ਆਪ ਹੀ ਮੂੰਹੋਂ (ਜੀਵਾਂ ਨੂੰ ਢਾਰਸ ਦੇਣ ਲਈ) ਮਿੱਠਾ ਬੋਲ ਬੋਲਦਾ ਹੈ । ਪਿਆਰਾ ਪ੍ਰਭੂ ਆਪ ਹੀ (ਜੀਵਾਂ ਨੂੰ) ਕੁਰਾਹੇ ਪਾ ਦੇਂਦਾ ਹੈ, ਆਪ ਹੀ (ਜ਼ਿੰਦਗੀ ਦਾ ਸਹੀ) ਰਸਤਾ ਵਿਖਾਂਦਾ ਹੈ । ਹੇ ਭਾਈ! ਹਰ ਥਾਂ ਪ੍ਰਭੂ ਆਪ ਹੀ ਆਪ ਹੈ, (ਇਤਨੇ ਖਲਜਗਨ ਦਾ ਮਾਲਕ ਹੁੰਦਾ ਹੋਇਆ) ਪ੍ਰਭੂ ਬੇ-ਪਰਵਾਹ ਰਹਿੰਦਾ ਹੈ ।੨। ਹੇ ਭਾਈ! ਪ੍ਰਭੂ ਆਪ ਹੀ (ਸਭ ਜੀਵਾਂ ਨੂੰ) ਪੈਦਾ ਕਰਦਾ ਹੈ, ਆਪ ਹੀ ਹਰੇਕ ਜੀਵ ਨੂੰ ਮਾਇਆ ਦੇ ਆਹਰ ਵਿਚ ਲਾਈ ਰੱਖਦਾ ਹੈ, ਪ੍ਰਭੂ ਆਪ ਹੀ (ਜੀਵਾਂ ਦੀ) ਬਣਤਰ ਬਣਾਂਦਾ ਹੈ, ਆਪ ਹੀ ਮਾਰਦਾ ਹੈ, (ਤਾਂ ਉਸ ਦਾ ਪੈਦਾ ਕੀਤਾ ਜੀਵ) ਮਰ ਜਾਂਦਾ ਹੈ । ਪ੍ਰਭੂ ਆਪ ਹੀ (ਸੰਸਾਰ-ਨਦੀ ਉਤੇ) ਪੱਤਣ ਹੈ, ਆਪ ਹੀ ਮਲਾਹ ਹੈ, ਆਪ ਹੀ (ਜੀਵਾਂ ਨੂੰ) ਪਾਰ ਲੰਘਾਂਦਾ ਹੈ ।੩। ਹੇ ਭਾਈ! ਪ੍ਰਭੂ ਆਪ ਹੀ (ਸੰਸਾਰ-) ਸਮੁੰਦਰ ਹੈ, ਆਪ ਹੀ ਜਹਾਜ਼ ਹੈ, ਆਪ ਹੀ ਗੁਰੂ-ਮਲਾਹ ਹੋ ਕੇ ਜਹਾਜ਼ ਨੂੰ ਚਲਾਂਦਾ ਹੈ । ਪ੍ਰਭੂ ਆਪ ਹੀ (ਜਹਾਜ਼ ਵਿਚ) ਚੜ੍ਹ ਕੇ ਪਾਰ ਲੰਘਦਾ ਹੈ । ਪ੍ਰਭੂ-ਪਾਤਿਸ਼ਾਹ ਕੌਤਕ-ਤਮਾਸ਼ੇ ਕਰ ਕੇ ਆਪ ਹੀ (ਇਤਨਾ ਤਮਾਸ਼ਿਆਂ ਨੂੰ) ਵੇਖ ਰਿਹਾ ਹੈ । ਹੇ ਨਾਨਕ! (ਆਖ—) ਪ੍ਰਭੂ ਆਪ ਹੀ (ਸਦਾ) ਦਇਆ ਦਾ ਸੋਮਾ ਹੈ, ਆਪ ਹੀ ਬਖ਼ਸ਼ਸ਼ ਕਰ ਕੇ (ਆਪਣੇ ਪੈਦਾ ਕੀਤੇ ਜੀਵਾਂ ਨੂੰ ਆਪਣੇ ਨਾਲ) ਮਿਲਾ ਲੈਂਦਾ ਹੈ ।੪।੧।

English Translation:

SORAT’H, FOURTH MEHL, FIRST HOUSE:

ONE UNIVERSAL CREATOR GOD. BY THE GRACE OF THE TRUE GURU:

My Beloved Lord Himself pervades and permeates all; He Himself is, all by Himself. My Beloved Himself is the trader in this world; He Himself is the true banker. My Beloved Himself is the trade and the trader; He Himself is the true credit. || 1 || O mind, meditate on the Lord, Har, Har, and praise His Name. By Guru’s Grace, the Beloved, Ambrosial, unapproachable and unfathomable Lord is obtained. || Pause || The Beloved Himself sees and hears everything; He Himself speaks through the mouths of all beings. The Beloved Himself leads us into the wilderness, and He Himself shows us the Way. The Beloved Himself is Himself all-in-all; He Himself is carefree. || 2 || The Beloved Himself, all by Himself, created everything; He Himself links all to their tasks. The Beloved Himself creates the Creation, and He Himself destroys it. He Himself is the wharf, and He Himself is the ferryman, who ferries us across. || 3 || The Beloved Himself is the ocean, and the boat; He Himself is the Guru, the boatman who steers it. The Beloved Himself sets sail and crosses over; He, the King, beholds His wondrous play. The Beloved Himself is the Merciful Master; O servant Nanak, He forgives and blends with Himself. || 4 || 1 ||

06/19/2026

ਹੁਕਮਨਾਮਾ ਸਾਹਿਬ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਅੰਗ ੫੯੭, ਸ਼ੁੱਕਰਵਾਰ ੦੫ ਹਾੜ੍ਹ ਸੰਮਤ ੫੫੮ ਨਾਨਕਸ਼ਾਹੀ।
ਸੋਰਠਿ ਮਹਲਾ ੧ ॥
ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ ਭੇਖਾਰੀ ਜੀਉ ॥ ਮੈ ਕਿਆ ਮਾਗਉ ਕਿਛੁ ਥਿਰੁ ਨ ਰਹਾਈ ਹਰਿ ਦੀਜੈ ਨਾਮੁ ਪਿਆਰੀ ਜੀਉ ॥੧॥ ਘਟਿ ਘਟਿ ਰਵਿ ਰਹਿਆ ਬਨਵਾਰੀ ॥ ਜਲਿ ਥਲਿ ਮਹੀਅਲਿ ਗੁਪਤੋ ਵਰਤੈ ਗੁਰ ਸਬਦੀ ਦੇਖਿ ਨਿਹਾਰੀ ਜੀਉ ॥ ਰਹਾਉ ॥ ਮਰਤ ਪਇਆਲ ਅਕਾਸੁ ਦਿਖਾਇਓ ਗੁਰਿ ਸਤਿਗੁਰਿ ਕਿਰਪਾ ਧਾਰੀ ਜੀਉ ॥ ਸੋ ਬ੍ਰਹਮੁ ਅਜੋਨੀ ਹੈ ਭੀ ਹੋਨੀ ਘਟ ਭੀਤਰਿ ਦੇਖੁ ਮੁਰਾਰੀ ਜੀਉ ॥੨॥ ਜਨਮ ਮਰਨ ਕਉ ਇਹੁ ਜਗੁ ਬਪੁੜੋ ਇਨਿ ਦੂਜੈ ਭਗਤਿ ਵਿਸਾਰੀ ਜੀਉ ॥ ਸਤਿਗੁਰੁ ਮਿਲੈ ਤ ਗੁਰਮਤਿ ਪਾਈਐ ਸਾਕਤ ਬਾਜੀ ਹਾਰੀ ਜੀਉ ॥੩॥ ਸਤਿਗੁਰ ਬੰਧਨ ਤੋੜਿ ਨਿਰਾਰੇ ਬਹੁੜਿ ਨ ਗਰਭ ਮਝਾਰੀ ਜੀਉ ॥ ਨਾਨਕ ਗਿਆਨ ਰਤਨੁ ਪਰਗਾਸਿਆ ਹਰਿ ਮਨਿ ਵਸਿਆ ਨਿਰੰਕਾਰੀ ਜੀਉ ॥੪॥੮॥ (ਅੰਗ: ੫੯੭)

ਪੰਜਾਬੀ ਵਿਆਖਿਆ :
ਰਾਗ ਸੋਰਠਿ ਵਿੱਚ ਗੁਰੂ ਅਰਜਨ ਸਾਹਿਬ ਜੀ ਦੀ ਰਚੀ ਬਾਣੀ।
ਹੇ ਪ੍ਰਭੂ ਜੀ! ਤੂੰ ਸਾਨੂੰ ਸਭ ਪਦਾਰਥ ਦੇਣ ਵਾਲਾ ਹੈਂ, ਦਾਤਾਂ ਦੇਣ ਵਿਚ ਤੂੰ ਕਦੇ ਖੁੰਝਦਾ ਨਹੀਂ, ਅਸੀ ਤੇਰੇ (ਦਰ ਦੇ) ਮੰਗਤੇ ਹਾਂ । ਮੈਂ ਤੈਥੋਂ ਕੇਹੜੀ ਸ਼ੈ ਮੰਗਾਂ? ਕੋਈ ਸ਼ੈ ਸਦਾ ਟਿਕੀ ਰਹਿਣ ਵਾਲੀ ਨਹੀਂ । (ਹਾਂ, ਤੇਰਾ ਨਾਮ ਸਦਾ-ਥਿਰ ਰਹਿਣ ਵਾਲਾ ਹੈ) ਹੇ ਹਰੀ! ਮੈਨੂੰ ਆਪਣਾ ਨਾਮ ਦੇਹ, ਮੈਂ ਤੇਰੇ ਨਾਮ ਨੂੰ ਪਿਆਰ ਕਰਾਂ ।੧।ਪਰਮਾਤਮਾ ਹਰੇਕ ਸਰੀਰ ਵਿਚ ਵਿਆਪਕ ਹੈ । ਪਾਣੀ ਵਿਚ ਧਰਤੀ ਵਿਚ, ਧਰਤੀ ਦੇ ਉਪਰ ਆਕਾਸ਼ ਵਿਚ ਹਰ ਥਾਂ ਮੌਜੂਦ ਹੈ ਪਰ ਲੁਕਿਆ ਹੋਇਆ ਹੈ । (ਹੇ ਮਨ!) ਗੁਰੂ ਦੇ ਸ਼ਬਦ ਦੀ ਰਾਹੀਂ ਉਸ ਨੂੰ ਵੇਖ ।ਰਹਾਉ।(ਹੇ ਭਾਈ! ਜਿਸ ਮਨੁੱਖ ਉੱਤੇ) ਗੁਰੂ ਨੇ ਸਤਿਗੁਰੂ ਨੇ ਕਿਰਪਾ ਕੀਤੀ ਉਸ ਨੂੰ ਉਸ ਨੇ ਧਰਤੀ ਆਕਾਸ਼ ਪਾਤਾਲ (ਸਾਰਾ ਜਗਤ ਪਰਮਾਤਮਾ ਦੀ ਹੋਂਦ ਨਾਲ ਭਰਪੂਰ) ਵਿਖਾ ਦਿੱਤਾ । ਉਹ ਪਰਮਾਤਮਾ ਜੂਨਾਂ ਵਿਚ ਨਹੀਂ ਆਉਂਦਾ, ਹੁਣ ਭੀ ਮੌਜੂਦ ਹੈ ਅਗਾਂਹ ਨੂੰ ਮੌਜੂਦ ਰਹੇਗਾ, (ਹੇ ਭਾਈ!) ਉਸ ਪ੍ਰਭੂ ਨੂੰ ਤੂੰ ਆਪਣੇ ਹਿਰਦੇ ਵਿਚ (ਵੱਸਦਾ) ਵੇਖ ।੨।ਇਹ ਭਾਗ-ਹੀਣ ਜਗਤ ਜਨਮ ਮਰਨ ਦਾ ਗੇੜ ਸਹੇੜ ਬੈਠਾ ਹੈ ਕਿਉਂਕਿ ਇਸ ਨੇ ਮਾਇਆ ਦੇ ਮੋਹ ਵਿਚ ਪੈ ਕੇ ਪਰਮਾਤਮਾ ਦੀ ਭਗਤੀ ਭੁਲਾ ਦਿੱਤੀ ਹੈ । ਜੇ ਸਤਿਗੁਰੂ ਮਿਲ ਪਏ ਤਾਂ ਗੁਰੂ ਦੇ ਉਪਦੇਸ਼ ਤੇ ਤੁਰਿਆਂ (ਪ੍ਰਭੂ ਦੀ ਭਗਤੀ) ਪ੍ਰਾਪਤ ਹੁੰਦੀ ਹੈ, ਪਰ ਮਾਇਆ-ਵੇੜ੍ਹੇ ਜੀਵ (ਭਗਤੀ ਤੋਂ ਖੁੰਝ ਕੇ ਮਨੁੱਖਾ ਜਨਮ ਦੀ) ਬਾਜ਼ੀ ਹਾਰ ਜਾਂਦੇ ਹਨ ।੩।ਹੇ ਸਤਿਗੁਰੂ! ਮਾਇਆ ਦੇ ਬੰਧਨ ਤੋੜ ਕੇ ਜਿਨ੍ਹਾਂ ਬੰਦਿਆਂ ਨੂੰ ਤੂੰ ਮਾਇਆ ਤੋਂ ਨਿਰਲੇਪ ਕਰ ਦੇਂਦਾ ਹੈਂ, ਉਹ ਮੁੜ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦਾ । ਹੇ ਨਾਨਕ! (ਗੁਰੂ ਦੀ ਕਿਰਪਾ ਨਾਲ ਜਿਨ੍ਹਾਂ ਦੇ ਅੰਦਰ ਪਰਮਾਤਮਾ ਦੇ) ਗਿਆਨ ਦਾ ਰਤਨ ਚਮਕ ਪੈਂਦਾ ਹੈ, ਉਹਨਾਂ ਦੇ ਮਨ ਵਿਚ ਹਰੀ ਨਿਰੰਕਾਰ (ਆਪ) ਆ ਵੱਸਦਾ ਹੈ ।੪।੮।
English Translation :
SORAT’H, FIRST MEHL:
You, God, are the Giver of gifts, the Lord of perfect understanding; I am a mere beggar at Your Door. What should I beg for? Nothing remains permanent; O Lord, please, bless me with Your Beloved Name. || 1 || In each and every heart, the Lord, the Lord of the forest, is permeating and pervading. In the water, on the land, and in the sky, He is pervading but hidden; through the Word of the Guru’s Shabad, He is revealed. || Pause || In this world, in the nether regions of the underworld, and in the Akaashic Ethers, the Guru, the True Guru, has shown me the Lord; He has showered me with His Mercy. He is the unborn Lord God; He is, and shall ever be. Deep within your heart, behold Him, the Destroyer of ego. || 2 || This wretched world is caught in birth and death; in the love of duality, it has forgotten devotional worship of the Lord. Meeting the True Guru, the Guru’s Teachings are obtained; the faithless cynic loses the game of life. || 3 || Breaking my bonds, the True Guru has set me free, and I shall not be cast into the womb of reincarnation again. O Nanak, the jewel of spiritual wisdom shines forth, and the Lord, the Formless Lord, dwells within my mind. || 4 || 8 ||

06/17/2026

ਹੁਕਮਨਾਮਾ ਸਾਹਿਬ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਅੰਗ ੭੪੦, ਵੀਰਵਾਰ ੦੪ ਹਾੜ੍ਹ ਸੰਮਤ ੫੫੮ ਨਾਨਕਸ਼ਾਹੀ।
ਸੂਹੀ ਮਹਲਾ ੫ ॥
ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ ॥ ਰਸਨਾ ਜਾਪੁ ਜਪਉ ਬਨਵਾਰੀ ॥੧॥ ਸਫਲ ਮੂਰਤਿ ਦਰਸਨ ਬਲਿਹਾਰੀ ॥ ਚਰਣ ਕਮਲ ਮਨ ਪ੍ਰਾਣ ਅਧਾਰੀ ॥੧॥ ਰਹਾਉ ॥ ਸਾਧਸੰਗਿ ਜਨਮ ਮਰਣ ਨਿਵਾਰੀ ॥ ਅੰਮ੍ਰਿਤ ਕਥਾ ਸੁਣਿ ਕਰਨ ਅਧਾਰੀ ॥੨॥ ਕਾਮ ਕ੍ਰੋਧੁ ਲੋਭ ਮੋਹ ਤਜਾਰੀ ॥ ਦ੍ਰਿੜੁ ਨਾਮ ਦਾਨੁ ਇਸਨਾਨੁ ਸੁਚਾਰੀ ॥੩॥ ਕਹੁ ਨਾਨਕ ਇਹੁ ਤਤੁ ਬੀਚਾਰੀ ॥ ਰਾਮ ਨਾਮ ਜਪਿ ਪਾਰਿ ਉਤਾਰੀ ॥੪॥੧੨॥੧੮॥
(ਅੰਗ : ੭੪੦)

ਪੰਜਾਬੀ ਵਿਆਖਿਆ:
ਰਾਗ ਸੂਹੀ ਵਿੱਚ ਗੁਰੂ ਅਰਜਨ ਸਾਹਿਬ ਜੀ ਦੀ ਰਚੀ ਬਾਣੀ।
ਹੇ ਭਾਈ! ਗੁਰੂ ਦੇ ਸ਼ਬਦ ਦੀ ਰਾਹੀਂ ਮੈਂ ਆਪਣੇ ਹਿਰਦੇ ਵਿਚ ਪਰਮਾਤਮਾ ਦਾ ਧਿਆਨ ਧਰਦਾ ਹਾਂ, ਅਤੇ ਆਪਣੀ ਜੀਭ ਨਾਲ ਪਰਮਾਤਮਾ (ਦੇ ਨਾਮ) ਦਾ ਜਾਪ ਜਪਦਾ ਹਾਂ ।੧। ਹੇ ਭਾਈ! ਗੁਰੂ ਦੀ ਹਸਤੀ ਮਨੁੱਖਾ ਜੀਵਨ ਦਾ ਫਲ ਦੇਣ ਵਾਲੀ ਹੈ । ਮੈਂ (ਗੁਰੂ ਦੇ) ਦਰਸਨ ਤੋਂ ਸਦਕੇ ਜਾਂਦਾ ਹਾਂ । ਗੁਰੂ ਦੇ ਕੋਮਲ ਚਰਨਾਂ ਨੂੰ ਮੈਂ ਆਪਣੇ ਮਨ ਦਾ ਜਿੰਦ ਦਾ ਆਸਰਾ ਬਣਾਂਦਾ ਹਾਂ ।੧।ਰਹਾਉ। ਹੇ ਭਾਈ! ਗੁਰੂ ਦੀ ਸੰਗਤਿ ਵਿਚ (ਰਹਿ ਕੇ) ਮੈਂ ਜਨਮ ਮਰਨ ਦਾ ਗੇੜ ਮੁਕਾ ਲਿਆ ਹੈ, ਅਤੇ ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ ਕੰਨਾਂ ਨਾਲ ਸੁਣ ਕੇ (ਇਸ ਨੂੰ ਮੈਂ ਆਪਣੇ ਜੀਵਨ ਦਾ) ਆਸਰਾ ਬਣਾ ਰਿਹਾ ਹਾਂ ।੨। ਹੇ ਭਾਈ! (ਗੁਰੂ ਦੀ ਬਰਕਤਿ ਨਾਲ) ਮੈਂ ਕਾਮ ਕੋ੍ਰਧ ਲੋਭ ਮੋਹ (ਆਦਿਕ) ਨੂੰ ਤਿਆਗਿਆ ਹੈ । ਹਿਰਦੇ ਵਿਚ ਪ੍ਰਭੂ-ਨਾਮ ਨੂੰ ਪੱਕਾ ਕਰ ਕੇ ਟਿਕਾਣਾ, ਦੂਜਿਆਂ ਦੀ ਸੇਵਾ ਕਰਨੀ, ਆਚਰਨ ਨੂੰ ਪਵਿਤ੍ਰ ਰੱਖਣਾ—ਇਹ ਮੈਂ ਚੰਗੀ ਜੀਵਨ-ਮਰਯਾਦਾ ਬਣਾ ਲਈ ਹੈ ।੩। ਹੇ ਨਾਨਕ! ਆਖ—(ਹੇ ਭਾਈ! ਤੂੰ ਭੀ) ਇਹ ਅਸਲੀਅਤ ਆਪਣੇ ਮਨ ਵਿਚ ਵਸਾ ਲੈ, ਅਤੇ ਗੁਰੂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪ ਕੇ (ਆਪਣੇ ਆਪ ਨੂੰ ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈ ।੪।੧੨।੧੮।

English Translation:
SOOHEE, FIFTH MEHL:
Within my heart, I meditate on the Word of the Guru’s Teachings. With my tongue, I chant the Chant of the Lord. || 1 || The image of His vision is fruitful; I am a sacrifice to it. His Lotus Feet are the Support of the mind, the Support of the very breath of life. || 1 || Pause || In the Saadh Sangat, the Company of the Holy, the cycle of birth and death is ended. To hear the Ambrosial Sermon is the support of my ears. || 2 || I have renounced sexual desire, anger, greed and emotional attachment. I have enshrined the Naam within myself, with charity, true cleansing and righteous conduct. || 3 || Says Nanak, I have contemplated this essence of reality; chanting the Name of the Lord, I am carried across. || 4 || 12 || 18 ||

06/16/2026

ਹੁਕਮਨਾਮਾ ਸਾਹਿਬ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਅੰਗ ੬੨੬, ਬੁੱਧਵਾਰ ੦੩ ਹਾੜ੍ਹ ਸੰਮਤ ੫੫੮ ਨਾਨਕਸ਼ਾਹੀ।
ਸੋਰਠਿ ਮਹਲਾ ੫ ॥
ਤਾਪੁ ਗਵਾਇਆ ਗੁਰਿ ਪੂਰੇ ॥ ਵਾਜੇ ਅਨਹਦ ਤੂਰੇ ॥ ਸਰਬ ਕਲਿਆਣ ਪ੍ਰਭਿ ਕੀਨੇ ॥ ਕਰਿ ਕਿਰਪਾ ਆਪਿ ਦੀਨੇ ॥੧॥ਬੇਦਨ ਸਤਿਗੁਰਿ ਆਪਿ ਗਵਾਈ ॥ ਸਿਖ ਸੰਤ ਸਭਿ ਸਰਸੇ ਹੋਏ ਹਰਿ ਹਰਿ ਨਾਮਿ ਧਿਆਈ ॥ ਰਹਾਉ ॥ ਜੋ ਮੰਗਹਿ ਸੋ ਲੇਵਹਿ ॥ ਪ੍ਰਭ ਅਪਣਿਆ ਸੰਤਾ ਦੇਵਹਿ ॥ ਹਰਿ ਗੋਵਿਦੁ ਪ੍ਰਭਿ ਰਾਖਿਆ ॥ ਜਨ ਨਾਨਕ ਸਾਚੁ ਸੁਭਾਖਿਆ॥੨॥੬॥੭੦॥ (ਅੰਗ: ੬੨੬)

ਪੰਜਾਬੀ ਵਿਆਖਿਆ:
ਰਾਗ ਸੋਰਠਿ ਵਿੱਚ ਗੁਰੂ ਅਰਜਨ ਸਾਹਿਬ ਜੀ ਦੀ ਰਚੀ ਬਾਣੀ।
ਪੂਰੇ ਗੁਰੂ ਨੇ ਹਰਿ-ਨਾਮ ਦੀ ਦਵਾਈ ਦੇ ਕੇ ਜਿਸ ਮਨੁੱਖ ਦੇ ਅੰਦਰੋਂ ਤਾਪ ਦੂਰ ਕਰ ਦਿੱਤਾ, ਉਸ ਦੇ ਅੰਦਰ ਆਤਮਕ ਆਨੰਦ ਦੇ ਮਾਨੋਂ ਇਕ-ਰਸ ਵਾਜੇ ਵੱਜਣ ਲੱਗ ਪਏ। ਪ੍ਰਭੂ ਨੇ ਕਿਰਪਾ ਕਰਕੇ ਆਪ ਹੀ ਉਸ ਸਾਰੇ ਸੁਖ ਆਨੰਦ ਬਖ਼ਸ਼ ਦਿੱਤੇ।੧। ਹੇ ਭਾਈ! ਸਾਰੇ ਸਿੱਖ ਸੰਤ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਆਨੰਦ-ਭਰਪੂਰ ਹੋਏ ਰਹਿੰਦੇ ਹਨ। ਜਿਸ ਨੇ ਭੀ ਪਰਮਾਤਮਾ ਦਾ ਨਾਮ ਸਿਮਰਿਆ, ਗੁਰੂ ਨੇ ਆਪ ਉਸ ਦੀ ਹਰੇਕ ਪੀੜਾ ਦੂਰ ਕਰ ਦਿੱਤੀ। ਰਹਾਉ।ਹੇ ਪ੍ਰਭੂ! ਤੇਰੇ ਦਰ ਤੋਂ ਤੇਰੇ ਸੰਤ ਜਨ ਜੋ ਕੁਝ ਭੀ ਮੰਗਦੇ ਹਨ, ਉਹ ਹਾਸਲ ਕਰ ਲੈਂਦੇ ਹਨ। ਤੂੰ ਆਪਣੇ ਸੰਤਾਂ ਨੂੰ ਆਪ ਸਭ ਕੁਝ ਦੇਂਦਾ ਹੈਂ। ਹੇ ਭਾਈ! ਬਾਲਕ ਹਰਿ-ਗੋਬਿੰਦ ਨੂੰ ਭੀ ਪ੍ਰਭੂ ਨੇ ਆਪ ਬਚਾਇਆ ਹੈ, ਕਿਸੇ ਦੇਵੀ ਆਦਿਕ ਨੇ ਨਹੀਂ। ਹੇ ਦਾਸ ਨਾਨਕ! ਆਖ- ਮੈਂ ਤਾਂ ਸਦਾ ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਹੀ ਉਚਾਰਦਾ ਹਾਂ।੨।੬।੭੦।

English Translation:
SORAT’H, FIFTH MEHL:
The Perfect Guru has dispelled the fever. The unstruck melody of the sound current resounds. God has bestowed all comforts. In His Mercy, He Himself has given them. || 1 || The True Guru Himself has eradicated the disease. All the Sikhs and Saints are filled with joy, meditating on the Name of the Lord, Har, Har. || Pause || They obtain that which they ask for. God gives to His Saints. God saved Hargobind. Servant Nanak speaks the Truth. || 2 || 6 || 70 ||

06/15/2026

ਹੁਕਮਨਾਮਾ ਸਾਹਿਬ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਅੰਗ ੬੦੧, ਮੰਗਲ਼ਵਾਰ ੦੨ ਹਾੜ੍ਹ ਸੰਮਤ ੫੫੮ ਨਾਨਕਸ਼ਾਹੀ।
ਸੋਰਠਿ ਮਹਲਾ ੩ ॥
ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ ਬਲਿ ਜਾਈ ॥ ਰਹਾਉ ॥ ਹਮ ਸਬਦਿ ਮੁਏ ਸਬਦਿ ਮਾਰਿ ਜੀਵਾਲੇ ਭਾਈ ਸਬਦੇ ਹੀ ਮੁਕਤਿ ਪਾਈ ॥ ਸਬਦੇ ਮਨੁ ਤਨੁ ਨਿਰਮਲੁ ਹੋਆ ਹਰਿ ਵਸਿਆ ਮਨਿ ਆਈ ॥ ਸਬਦੁ ਗੁਰ ਦਾਤਾ ਜਿਤੁ ਮਨੁ ਰਾਤਾ ਹਰਿ ਸਿਉ ਰਹਿਆ ਸਮਾਈ ॥੨॥ ਸਬਦੁ ਨ ਜਾਣਹਿ ਸੇ ਅੰਨੇ ਬੋਲੇ ਸੇ ਕਿਤੁ ਆਏ ਸੰਸਾਰਾ ॥ ਹਰਿ ਰਸੁ ਨ ਪਾਇਆ ਬਿਰਥਾ ਜਨਮੁ ਗਵਾਇਆ ਜੰਮਹਿ ਵਾਰੋ ਵਾਰਾ ॥ ਬਿਸਟਾ ਕੇ ਕੀੜੇ ਬਿਸਟਾ ਮਾਹਿ ਸਮਾਣੇ ਮਨਮੁਖ ਮੁਗਧ ਗੁਬਾਰਾ ॥੩॥ ਆਪੇ ਕਰਿ ਵੇਖੈ ਮਾਰਗਿ ਲਾਏ ਭਾਈ ਤਿਸੁ ਬਿਨੁ ਅਵਰੁ ਨ ਕੋਈ ॥ ਜੋ ਧੁਰਿ ਲਿਖਿਆ ਸੁ ਕੋਇ ਨ ਮੇਟੈ ਭਾਈ ਕਰਤਾ ਕਰੇ ਸੁ ਹੋਈ ॥ ਨਾਨਕ ਨਾਮੁ ਵਸਿਆ ਮਨ ਅੰਤਰਿ ਭਾਈ ਅਵਰੁ ਨ ਦੂਜਾ ਕੋਈ ॥੪॥੪॥
(ਅੰਗ: ੬੦੧)

ਪੰਜਾਬੀ ਵਿਆਖਿਆ:
ਰਾਗ ਸੋਰਠਿ ਵਿੱਚ ਗੁਰੂ ਅਮਰਦਾਸ ਜੀ ਦੀ ਰਚੀ ਬਾਣੀ।
ਹੇ ਪਿਆਰੇ ਪ੍ਰਭੂ ਜੀ! (ਮੇਹਰ ਕਰ) ਜਿਤਨਾ ਚਿਰ ਮੇਰੇ ਸਰੀਰ ਵਿਚ ਜਿੰਦ ਹੈ, ਮੈਂ ਸਦਾ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ । ਹੇ ਮਾਲਕ-ਪ੍ਰਭੂ! ਜਦੋਂ ਤੂੰ ਮੈਨੂੰ ਇਕ ਪਲ-ਭਰ ਇਕ ਛਿਨ-ਭਰ ਵਿੱਸਰਦਾ ਹੈਂ, ਮੈਂ ਪੰਜਾਹ ਸਾਲ ਬੀਤ ਗਏ ਸਮਝਦਾ ਹਾਂ । ਹੇ ਭਾਈ! ਅਸੀ ਸਦਾ ਤੋਂ ਮੂਰਖ ਅੰਞਾਣ ਤੁਰੇ ਆ ਰਹੇ ਸਾਂ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਸਾਡੇ ਅੰਦਰ ਆਤਮਕ ਜੀਵਨ ਦਾ) ਚਾਨਣ ਹੋਇਆ ਹੈ ।੧। ਹੇ ਪ੍ਰਭੂ ਜੀ! ਤੂੰ ਆਪ ਹੀ (ਆਪਣਾ ਨਾਮ ਜਪਣ ਦੀ ਮੈਨੂੰ) ਸਮਝ ਬਖ਼ਸ਼ । ਹੇ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਵਾਂ, ਮੈਂ ਤੇਰੇ ਨਾਮ ਤੋਂ ਕੁਰਬਾਨ ਜਾਵਾਂ ।ਰਹਾਉ। ਹੇ ਭਾਈ! ਅਸੀ (ਜੀਵ) ਗੁਰੂ ਦੇ ਸ਼ਬਦ ਦੀ ਰਾਹੀਂ (ਵਿਕਾਰਾਂ ਵਲੋਂ) ਮਰ ਸਕਦੇ ਹਾਂ, ਸ਼ਬਦ ਦੀ ਰਾਹੀਂ ਹੀ (ਵਿਕਾਰਾਂ ਵਲੋਂ) ਮਾਰ ਕੇ (ਗੁਰੂ) ਆਤਮਕ ਜੀਵਨ ਦੇਂਦਾ ਹੈ, ਗੁਰੂ ਦੇ ਸ਼ਬਦ ਵਿਚ ਜੁੜਿਆਂ ਹੀ ਵਿਕਾਰਾਂ ਵਲੋਂ ਖ਼ਲਾਸੀ ਹਾਸਲ ਹੁੰਦੀ ਹੈ । ਗੁਰੂ ਦੇ ਸ਼ਬਦ ਦੀ ਰਾਹੀਂ ਹੀ ਮਨ ਪਵਿਤ੍ਰ ਹੁੰਦਾ ਹੈ, ਸਰੀਰ ਪਵਿਤ੍ਰ ਹੁੰਦਾ ਹੈ, ਅਤੇ ਪਰਮਾਤਮਾ ਮਨ ਵਿਚ ਆ ਵੱਸਦਾ ਹੈ । ਹੇ ਭਾਈ! ਗੁਰੂ ਦਾ ਸ਼ਬਦ (ਹੀ ਨਾਮ ਦੀ ਦਾਤਿ) ਦੇਣ ਵਾਲਾ ਹੈ, ਜਦੋਂ ਸ਼ਬਦ ਵਿਚ ਮਨ ਰੰਗਿਆ ਜਾਂਦਾ ਹੈ ਤਾਂ ਪਰਮਾਤਮਾ ਵਿਚ ਲੀਨ ਹੋ ਜਾਂਦਾ ਹੈ ।੨। ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਸ਼ਬਦ ਨਾਲ ਸਾਂਝ ਨਹੀਂ ਪਾਂਦੇ ਉਹ (ਮਾਇਆ ਦੇ ਮੋਹ ਵਿਚ ਆਤਮਕ ਜੀਵਨ ਵਲੋਂ) ਅੰਨ੍ਹੇ ਬੋਲੇ ਹੋਏ ਰਹਿੰਦੇ ਹਨ, ਸੰਸਾਰ ਵਿਚ ਆ ਕੇ ਉਹ ਕੁਝ ਨਹੀਂ ਖੱਟਦੇ । ਉਹਨਾਂ ਨੂੰ ਪ੍ਰਭੂ ਦੇ ਨਾਮ ਦਾ ਸੁਆਦ ਨਹੀਂ ਆਉਂਦਾ, ਉਹ ਆਪਣਾ ਜੀਵਨ ਵਿਅਰਥ ਗਵਾ ਜਾਂਦੇ ਹਨ, ਉਹ ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ । ਜਿਵੇਂ ਗੰਦ ਦੇ ਕੀੜੇ ਗੰਦ ਵਿਚ ਹੀ ਟਿਕੇ ਰਹਿੰਦੇ ਹਨ, ਤਿਵੇਂ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮੂਰਖ ਮਨੁੱਖ (ਅਗਿਆਨਤਾ ਦੇ) ਹਨੇਰੇ ਵਿਚ ਹੀ (ਮਸਤ ਰਹਿੰਦੇ ਹਨ) ।੩। ਪਰ, ਹੇ ਭਾਈ! (ਜੀਵਾਂ ਦੇ ਭੀ ਕੀਹ ਵੱਸ?) ਪ੍ਰਭੂ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਸੰਭਾਲ ਕਰਦਾ ਹੈ, ਆਪ ਹੀ (ਜੀਵਨ ਦੇ ਸਹੀ) ਰਸਤੇ ਪਾਂਦਾ ਹੈ, ਉਸ ਪ੍ਰਭੂ ਤੋਂ ਬਿਨਾ ਹੋਰ ਕੋਈ ਨਹੀਂ (ਜੋ ਜੀਵਾਂ ਨੂੰ ਰਾਹ ਦੱਸ ਸਕੇ) । ਹੇ ਭਾਈ! ਕਰਤਾਰ ਜੋ ਕੁਝ ਕਰਦਾ ਹੈ ਉਹੀ ਹੁੰਦਾ ਹੈ, ਧੁਰ ਦਰਗਾਹ ਤੋਂ (ਜੀਵਾਂ ਦੇ ਮੱਥੇ ਤੇ ਲੇਖ) ਲਿਖ ਦੇਂਦਾ ਹੈ, ਉਸ ਨੂੰ ਕੋਈ (ਹੋਰ) ਮਿਟਾ ਨਹੀਂ ਸਕਦਾ । ਹੇ ਨਾਨਕ! (ਆਖ—) ਹੇ ਭਾਈ! (ਉਸ ਪ੍ਰਭੂ ਦੀ ਮੇਹਰ ਨਾਲ ਹੀ ਉਸ ਦਾ) ਨਾਮ (ਮਨੁੱਖ ਦੇ) ਮਨ ਵਿਚ ਵੱਸ ਸਕਦਾ ਹੈ, ਕੋਈ ਹੋਰ ਇਹ ਦਾਤਿ ਦੇਣ ਜੋਗਾ ਨਹੀਂ ਹੈ ।੪।੪।

English Translation:
SORAT’H, THIRD MEHL:
Dear Beloved Lord, I praise You continually, as long as there is the breath within my body. If I were to forget You, for a moment, even for an instant, O Lord Master, it would be like fifty years for me. I was always such a fool and an idiot, O Siblings of Destiny, but now, through the Word of the Guru’s Shabad, my mind is enlightened. || 1 || Dear Lord, You Yourself bestow understanding. Dear Lord, I am forever a sacrifice to You; I am dedicated and devoted to Your Name. || Pause || I have died in the Word of the Shabad, and through the Shabad, I am dead while yet alive, O Siblings of Destiny; through the Shabad, I have been liberated. Through the Shabad, my mind and body have been purified, and the Lord has come to dwell within my mind. The Guru is the Giver of the Shabad; my mind is imbued with it, and I remain absorbed in the Lord. || 2 || Those who do not know the Shabad are blind and deaf; why did they even bother to come into the world? They do not obtain the subtle essence of the Lord’s elixir; they waste away their lives, and are reincarnated over and over again. The blind, idiotic, self-willed manmukhs are like maggots in manure, and in manure they rot away. || 3 || The Lord Himself creates us, watches over us, and places us on the Path, O Siblings of Destiny; there is no one other than Him. No one can erase that which is pre-ordained, O Siblings of Destiny; whatever the Creator wills, comes to pass. O Nanak, the Naam, the Name of the Lord, abides deep within the mind; O Siblings of Destiny, there is no other at all. || 4 || 4 ||

06/15/2026

ਹੁਕਮਨਾਮਾ ਸਾਹਿਬ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਅੰਗ ੬੫੦, ਸੋਮਵਾਰ ੦੧ ਹਾੜ੍ਹ ਸੰਮਤ ੫੫੮ ਨਾਨਕਸ਼ਾਹੀ।
ਸਲੋਕੁ ਮਃ ੩ ॥
ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥ ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ ਕਰੇ ਵੀਚਾਰੁ ॥ ਅੰਦਰੁ ਖੋਜੈ ਤਤੁ ਲਹੈ ਪਾਏ ਮੋਖ ਦੁਆਰੁ ॥ ਗੁਣ ਨਿਧਾਨੁ ਹਰਿ ਪਾਇਆ ਸਹਜਿ ਕਰੇ ਵੀਚਾਰੁ ॥ ਧੰਨੁ ਵਾਪਾਰੀ ਨਾਨਕਾ ਜਿਸੁ ਗੁਰਮੁਖਿ ਨਾਮੁ ਅਧਾਰੁ ॥੧॥ ਮਃ ੩ ॥ ਵਿਣੁ ਮਨੁ ਮਾਰੇ ਕੋਇ ਨ ਸਿਝਈ ਵੇਖਹੁ ਕੋ ਲਿਵ ਲਾਇ ॥ ਭੇਖਧਾਰੀ ਤੀਰਥੀ ਭਵਿ ਥਕੇ ਨਾ ਏਹੁ ਮਨੁ ਮਾਰਿਆ ਜਾਇ ॥ ਗੁਰਮੁਖਿ ਏਹੁ ਮਨੁ ਜੀਵਤੁ ਮਰੈ ਸਚਿ ਰਹੈ ਲਿਵ ਲਾਇ ॥ ਨਾਨਕ ਇਸੁ ਮਨ ਕੀ ਮਲੁ ਇਉ ਉਤਰੈ ਹਉਮੈ ਸਬਦਿ ਜਲਾਇ ॥੨॥ ਪਉੜੀ ॥ ਹਰਿ ਹਰਿ ਸੰਤ ਮਿਲਹੁ ਮੇਰੇ ਭਾਈ ਹਰਿ ਨਾਮੁ ਦ੍ਰਿੜਾਵਹੁ ਇਕ ਕਿਨਕਾ ॥ ਹਰਿ ਹਰਿ ਸੀਗਾਰੁ ਬਨਾਵਹੁ ਹਰਿ ਜਨ ਹਰਿ ਕਾਪੜੁ ਪਹਿਰਹੁ ਖਿਮ ਕਾ ॥ ਐਸਾ ਸੀਗਾਰੁ ਮੇਰੇ ਪ੍ਰਭ ਭਾਵੈ ਹਰਿ ਲਾਗੈ ਪਿਆਰਾ ਪ੍ਰਿਮ ਕਾ ॥ ਹਰਿ ਹਰਿ ਨਾਮੁ ਬੋਲਹੁ ਦਿਨੁ ਰਾਤੀ ਸਭਿ ਕਿਲਬਿਖ ਕਾਟੈ ਇਕ ਪਲਕਾ ॥ ਹਰਿ ਹਰਿ ਦਇਆਲੁ ਹੋਵੈ ਜਿਸੁ ਉਪਰਿ ਸੋ ਗੁਰਮੁਖਿ ਹਰਿ ਜਪਿ ਜਿਣਕਾ ॥੨੧॥ (ਅੰਗ: ੬੫੦)

ਪੰਜਾਬੀ ਵਿਆਖਿਆ:
ਸਲੋਕੁ ਗੁਰੂ ਅਮਰਦਾਸ ਜੀ ਦੀ ਰਚੀ ਬਾਣੀ ॥
ਪੜ੍ਹਨਾ ਤੇ ਵਿਚਾਰਨਾ ਸੰਸਾਰ ਦਾ ਕੰਮ (ਹੀ ਹੋ ਗਿਆ) ਹੈ (ਭਾਵ, ਹੋਰ ਵਿਹਾਰਾਂ ਵਾਂਗ ਇਹ ਭੀ ਇਕ ਵਿਹਾਰ ਹੀ ਬਣ ਗਿਆ ਹੈ, ਪਰ) ਹਿਰਦੇ ਵਿਚ ਤਿ੍ਰਸ਼ਨਾ ਤੇ ਵਿਕਾਰ (ਟਿਕੇ ਹੀ ਰਹਿੰਦੇ) ਹਨ; ਅਹੰਕਾਰ ਵਿਚ ਸਾਰੇ (ਪੰਡਿਤ) ਪੜ੍ਹ ਪੜ੍ਹ ਕੇ ਥੱਕ ਗਏ ਹਨ, ਮਾਇਆ ਦੇ ਮੋਹ ਵਿਚ ਖ਼ੁਆਰ ਹੀ ਹੁੰਦੇ ਹਨ ।ਉਹ ਮਨੁੱਖ ਪੜ੍ਹਿਆ ਹੋਇਆ ਤੇ ਸਿਆਣਾ ਪੰਡਿਤ ਹੈ (ਭਾਵ, ਉਸ ਮਨੁੱਖ ਨੂੰ ਪੰਡਿਤ ਸਮਝੋ), ਜੋ ਸਤਿਗੁਰੂ ਦੇ ਸ਼ਬਦ ਵਿਚ ਵਿਚਾਰ ਕਰਦਾ ਹੈ, ਜੋ ਆਪਣੇ ਮਨ ਨੂੰ ਖੋਜਦਾ ਹੈ (ਅੰਦਰੋਂ) ਹਰੀ ਨੂੰ ਲੱਭ ਲੈਂਦਾ ਹੈ ਤੇ (ਤਿ੍ਰਸ਼ਨਾ ਤੋਂ) ਬਚਣ ਲਈ ਰਸਤਾ ਲਭ ਲੈਂਦਾ ਹੈ, ਜੋ ਗੁਣਾਂ ਦੇ ਖ਼ਜ਼ਾਨੇ ਹਰੀ ਨੂੰ ਪ੍ਰਾਪਤ ਕਰਦਾ ਹੈ ਤੇ ਆਤਮਕ ਅਡੋਲਤਾ ਵਿਚ ਟਿਕ ਕੇ ਪਰਮਾਤਮਾ ਦੇ ਗੁਣਾਂ ਵਿਚ ਸੁਰਤਿ ਜੋੜੀ ਰੱਖਦਾ ਹੈ । ਹੇ ਨਾਨਕ! ਇਸ ਤਰ੍ਹਾਂ ਸਤਿਗੁਰੂ ਦੇ ਸਨਮੁਖ ਹੋਏ ਜਿਸ ਮਨੁੱਖ ਨੂੰ ‘ਨਾਮ’ ਆਸਰਾ (ਰੂਪ) ਹੈ, ਉਸ ਨਾਮ ਦਾ ਵਾਪਾਰੀ ਮੁਬਾਰਿਕ ਹੈ ।੧।ਤੁਸੀਂ ਕੋਈ ਭੀ ਮਨੁੱਖ ਬ੍ਰਿਤੀ ਜੋੜ ਕੇ ਵੇਖ ਲਵੋ, ਮਨ ਨੂੰ ਕਾਬੂ ਕਰਨ ਤੋਂ ਬਿਨਾਂ ਕੋਈ ਨਹੀਂ ਸਿੱਝਿਆ (ਭਾਵ, ਕਿਸੇ ਦੀ ਘਾਲਿ ਥਾਇ ਨਹੀਂ ਪਈ); ਭੇਖ ਕਰਨ ਵਾਲੇ (ਸਾਧੂ ਭੀ) ਤੀਰਥਾਂ ਦੀ ਯਾਤ੍ਰਾ ਕਰ ਕੇ ਰਹਿ ਗਏ ਹਨ, (ਇਸ ਤਰ੍ਹਾਂ) ਇਹ ਮਨ ਮਾਰਿਆ ਨਹੀਂ ਜਾਂਦਾ ।ਸਤਿਗੁਰੂ ਦੇ ਸਨਮੁਖ ਹੋਇਆਂ ਮਨੁੱਖ ਸੱਚੇ ਹਰੀ ਵਿਚ ਬ੍ਰਿਤੀ ਜੋੜੀ ਰੱਖਦਾ ਹੈ (ਇਸ ਕਰਕੇ) ਉਸ ਦਾ ਮਨ ਜੀਊਂਦਾ ਹੀ ਮੋਇਆ ਹੋਇਆ ਹੈ (ਭਾਵ, ਮਾਇਆ ਵਿਚ ਵਰਤਦਿਆਂ ਭੀ ਮਾਇਆ ਤੋਂ ਉਦਾਸ ਹੈ) । ਹੇ ਨਾਨਕ! ਇਸ ਮਨ ਦੀ ਮੈਲ ਇਸ ਤਰ੍ਹਾਂ ਉਤਰਦੀ ਹੈ ਕਿ (ਮਨ ਦੀ) ਹਉਮੈ (ਸਤਿਗੁਰੂ ਦੇ) ਸ਼ਬਦ ਨਾਲ ਸਾੜੀ ਜਾਏ ।੨।ਹੇ ਮੇਰੇ ਭਾਈ ਸੰਤ ਜਨੋਂ! ਇਕ ਕਿਣਕਾ ਮਾਤ੍ਰ (ਮੈਨੂੰ ਭੀ) ਹਰੀ ਦਾ ਨਾਮ ਜਪਾਵੋ । ਹੇ ਹਰੀ ਜਨੋਂ! ਹਰੀ ਦੇ ਨਾਮ ਦਾ ਸਿੰਗਾਰ ਬਣਾਵੋ, ਤੇ ਖਿਮਾ ਦੀ ਪੁਸ਼ਾਕ ਪਹਿਨੋ, ਇਹੋ ਜਿਹਾ ਸ਼ਿੰਗਾਰ ਪਿਆਰੇ ਹਰੀ ਨੂੰ ਚੰਗਾ ਲੱਗਦਾ ਹੈ, ਹਰੀ ਨੂੰ ਪ੍ਰੇਮ ਦਾ ਸ਼ਿੰਗਾਰ ਪਿਆਰਾ ਲੱਗਦਾ ਹੈ । ਦਿਨ ਰਾਤ ਹਰੀ ਦਾ ਨਾਮ ਸਿਮਰੋ, ਇਕ ਪਲਕ ਵਿਚ ਸਾਰੇ ਪਾਪ ਕੱਟ ਦੇਵੇਗਾ । ਜਿਸ ਗੁਰਮੁਖ ਉਤੇ ਹਰੀ ਦਇਆਲ ਹੁੰਦਾ ਹੈ, ਉਹ ਹਰੀ ਦਾ ਸਿਮਰਨ ਕਰ ਕੇ (ਸੰਸਾਰ ਤੋਂ) ਜਿੱਤ (ਕੇ) ਜਾਂਦਾ ਹੈ ।੨੧।

English Translation:
SHALOK, THIRD MEHL:
Reading and studying are just worldly pursuits, if there is thirst and corruption within. Reading in egotism, all have grown weary; through the love of duality, they are ruined. He alone is educated, and he alone is a wise Pandit, who contemplates the Word of the Guru’s Shabad. He searches within himself, and finds the true essence; he finds the Door of Salvation. He finds the Lord, the treasure of excellence, and peacefully contemplates Him. Blessed is the trader, O Nanak, who, as Gurmukh, takes the Name as his only Support. || 1 || THIRD MEHL: Without conquering his mind, no one can be successful. See this, and concentrate on it. The wandering holy men are tired of of making pilgrimages to sacred shrines; they have not been able to conquer their minds. The Gurmukh has conquered his mind, and he remains lovingly absorbed in the True Lord. O Nanak, this is how the filth of the mind is removed; the Word of the Shabad burns away the ego. || 2 || PAUREE: O Saints of the Lord, O my Siblings of Destiny, please meet with me, and implant the Name of the One Lord within me. O humble servants of the Lord, adorn me with the decorations of the Lord, Har, Har; let me wear the robes of the Lord’s forgiveness. Such decorations are pleasing to my God; such love is dear to the Lord. I chant the Name of the Lord, Har, Har, day and night; in an instant, all sins are eradicated. That Gurmukh, unto whom the Lord becomes merciful, chants the Lord’s Name, and wins the game of life. ||21||

06/15/2026

ਹੁਕਮਨਾਮਾ ਸਾਹਿਬ ਹਾੜ੍ਹ ਮਹੀਨਾ ਅਰੰਭ।
ਸੋਮਵਾਰ ੦੧ ਹਾੜ੍ਹ ਸੰਮਤ ੫੫੯ ਨਾਨਕਸ਼ਾਹੀ।
ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪
ੴ ਸਤਿਗੁਰ ਪ੍ਰਸਾਦਿ ॥
ਆਸਾੜੁ ਤਪੰਦਾ ਤਿਸੁ ਲਗੈ ਹਰਿ ਨਾਹੁ ਨ ਜਿੰਨਾ ਪਾਸਿ ॥ ਜਗਜੀਵਨ ਪੁਰਖੁ ਤਿਆਗਿ ਕੈ ਮਾਣਸ ਸੰਦੀ ਆਸ ॥ ਦੁਯੈ ਭਾਇ ਵਿਗੁਚੀਐ ਗਲਿ ਪਈਸੁ ਜਮ ਕੀ ਫਾਸ ॥ ਜੇਹਾ ਬੀਜੈ ਸੋ ਲੁਣੈ ਮਥੈ ਜੋ ਲਿਖਿਆਸੁ ॥ ਰੈਣ ਵਿਹਾਣੀ ਪਛੁਤਾਣੀ ਉਠਿ ਚਲੀ ਗਈ ਨਿਰਾਸ ॥ ਜਿਨ ਕੌ ਸਾਧੂ ਭੇਟੀਐ ਸੋ ਦਰਗਹ ਹੋਇ ਖਲਾਸੁ ॥ ਕਰਿ ਕਿਰਪਾ ਪ੍ਰਭ ਆਪਣੀ ਤੇਰੇ ਦਰਸਨ ਹੋਇ ਪਿਆਸ ॥ ਪ੍ਰਭ ਤੁਧੁ ਬਿਨੁ ਦੂਜਾ ਕੋ ਨਹੀ ਨਾਨਕ ਕੀ ਅਰਦਾਸਿ ॥ ਆਸਾੜੁ ਸੁਹੰਦਾ ਤਿਸੁ ਲਗੈ ਜਿਸੁ ਮਨਿ ਹਰਿ ਚਰਣ ਨਿਵਾਸ ॥੫(ਅੰਗ: ੧੩੪)

ਪੰਜਾਬੀ ਵਿਆਖਿਆ:
ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪
ੴ ਸਤਿਗੁਰ ਪ੍ਰਸਾਦਿ ॥
ਹਾੜ ਦਾ ਮਹੀਨਾ ਉਸ ਜੀਵ ਨੂੰ ਤਪਦਾ ਪ੍ਰਤੀਤ ਹੁੰਦਾ ਹੈ, ਉਹ ਬੰਦੇ ਹਾੜ ਦੇ ਮਹੀਨੇ ਵਾਂਗ ਤਪਦੇ-ਕਲਪਦੇ ਰਹਿੰਦੇ ਹਨ ਜਿੰਨ੍ਹਾਂ ਦੇ ਹਿਰਦੇ ਵਿਚ ਪ੍ਰਭੂ-ਪਤੀ ਨਹੀਂ ਵੱਸਦਾ, ਜੇਹੜੇ ਜਗਤ-ਦੇ-ਸਹਾਰੇ ਪਰਮਾਤਮਾ ਦਾ ਆਸਰਾ ਛੱਡ ਕੇ ਬੰਦਿਆਂ ਦੀਆਂ ਆਸਾਂ ਬਣਾਈ ਰੱਖਦੇ ਹਨ। ਪ੍ਰਭੂ ਤੋਂ ਬਿਨਾ ਕਿਸੇ ਹੋਰ ਦੇ ਆਸਰੇ ਰਿਹਾਂ ਖ਼ੁਆਰ ਹੀ ਹੋਈਦਾ ਹੈ, ਜੋ ਭੀ ਕੋਈ ਹੋਰ ਸਹਾਰਾ ਤੱਕਦਾ ਹੈ, ਉਸ ਦੇ ਗਲ ਵਿਚ ਜਮ ਦੀ ਫਾਹੀ ਪੈਂਦੀ ਹੈ ਉਸ ਦਾ ਜੀਵਨ ਸਦਾ ਸਹਮ ਵਿਚ ਬੀਤਦਾ ਹੈ। ਕੁਦਰਿਤ ਦਾ ਨਿਯਮ ਹੀ ਐਸਾ ਹੈ ਕਿ ਮਨੁੱਖ ਜੇਹਾ ਬੀਜਦਾ ਹੈ, ਕੀਤੇ ਕਰਮਾਂ ਅਨੁਸਾਰ ਜੇਹੜਾ ਲੇਖ ਉਸ ਦੇ ਮੱਥੇ ਉਤੇ ਲਿਖਿਆ ਜਾਂਦਾ ਹੈ, ਉਹੋ ਜਿਹਾ ਫਲ ਉਹ ਪ੍ਰਾਪਤ ਕਰਦਾ ਹੈ। ਜਗਜੀਵਨ ਪੁਰਖ ਨੂੰ ਵਿਸਾਰਨ ਵਾਲੀ ਜੀਵ-ਇਸਤ੍ਰੀ ਦੀ ਸਾਰੀ ਜ਼ਿੰਦਗੀ ਪਛਤਾਵਿਆਂ ਵਿਚ ਹੀ ਗੁਜ਼ਰਦੀ ਹੈ, ਉਹ ਜਗਤ ਤੋਂ ਟੁਟੇ ਹੋਏ ਦਿਲ ਨਾਲ ਹੀ ਤੁਰ ਪੈਂਦੀ ਹੈ। ਜਿੰਨ੍ਹਾਂ ਬੰਦਿਆ ਨੂੰ ਗੁਰੂ ਮਿਲ ਪੈਂਦਾ ਹੈ, ਉਹ ਪਰਮਾਤਮਾ ਦੀ ਹਜ਼ੂਰੀ ਵਿਚ ਸੁਰਖ਼ਰੂ ਹੁੰਦੇ ਹਨ (ਆਦਰ-ਮਾਣ ਪਾਉਂਦੇ ਹਨ)। ਹੇ ਪ੍ਰਭੂ! ਤੇਰੇ ਅੱਗੇ ਨਾਨਕ ਦੀ ਬੇਨਤੀ ਹੈ-ਆਪਣੀ ਮਿਹਰ ਕਰ, ਮੇਰੇ ਮਨ ਵਿਚ ਤੇਰੇ ਦਰਸ਼ਨ ਦੀ ਤਾਂਘ ਬਣੀ ਰਹੇ, ਕਿਉਂਕਿ ਹੇ ਪ੍ਰਭੂ! ਤੈਥੋਂ ਬਿਨਾ ਮੇਰਾ ਕੋਈ ਹੋਰ ਆਸਰਾ-ਪਰਨਾ ਨਹੀਂ ਹੈ। ਜਿਸ ਮਨੁੱਖ ਦੇ ਮਨ ਵਿਚ ਪ੍ਰਭੂ ਦੇ ਚਰਨਾਂ ਦਾ ਨਿਵਾਸ ਬਣਿਆ ਰਹੇ, ਉਸ ਨੂੰ ਤਪਦਾ ਹਾੜ ਭੀ ਸੁਹਾਵਣਾ ਜਾਪਦਾ ਹੈ ਉਸ ਨੂੰ ਦੁਨੀਆ ਦੇ ਦੁੱਖ-ਕਲੇਸ਼ ਭੀ ਦੁਖੀ ਨਹੀਂ ਕਰ ਸਕਦੇ।੫।

English Translation :
BAARAH MAAHAA ~ THE TWELVE MONTHS:
MAAJH, FIFTH MEHL, FOURTH HOUSE:
ONE UNIVERSAL CREATOR GOD.
BY THE GRACE OF THE TRUE GURU:
The month of Aasaarh seems burning hot, to those who are not close to their Husband Lord. They have forsaken God the Primal Being, the Life of the World, and they have come to rely upon mere mortals. In the love of duality, the soul-bride is ruined; around her neck she wears the noose of Death. As you plant, so shall you harvest; your destiny is recorded on your forehead. The life-night passes away, and in the end, one comes to regret and repent, and then depart with no hope at all. Those who meet with the Holy Saints are liberated in the Court of the Lord. Show Your Mercy to me, O God; I am thirsty for the Blessed Vision of Your Darshan. Without You, God, there is no other at all. This is Nanak’s humble prayer. The month of Aasaarh is pleasant, when the Feet of the Lord abide in the mind. || 5 || (Page: 134)

06/13/2026

ਹੁਕਮਨਾਮਾ ਸਾਹਿਬ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਅੰਗ ੭੧੩, ਐਤਵਾਰ ੩੧ ਜੇਠ ਸੰਮਤ ੫੫੮ ਨਾਨਕਸ਼ਾਹੀ।
ਟੋਡੀ ਮਹਲਾ ੫ ॥
ਸਤਿਗੁਰ ਆਇਓ ਸਰਣਿ ਤੁਹਾਰੀ ॥ ਮਿਲੈ ਸੂਖੁ ਨਾਮੁ ਹਰਿ ਸੋਭਾ ਚਿੰਤਾ ਲਾਹਿ ਹਮਾਰੀ ॥੧॥ ਰਹਾਉ ॥ ਅਵਰ ਨ ਸੂਝੈ ਦੂਜੀ ਠਾਹਰ ਹਾਰਿ ਪਰਿਓ ਤਉ ਦੁਆਰੀ ॥ ਲੇਖਾ ਛੋਡਿ ਅਲੇਖੈ ਛੂਟਹ ਹਮ ਨਿਰਗੁਨ ਲੇਹੁ ਉਬਾਰੀ ॥੧॥ ਸਦ ਬਖਸਿੰਦੁ ਸਦਾ ਮਿਹਰਵਾਨਾ ਸਭਨਾ ਦੇਇ ਅਧਾਰੀ ॥ ਨਾਨਕ ਦਾਸ ਸੰਤ ਪਾਛੈ ਪਰਿਓ ਰਾਖਿ ਲੇਹੁ ਇਹ ਬਾਰੀ ॥੨॥੪॥੯॥ (ਅੰਗ: ੭੧੩)
ਪੰਜਾਬੀ ਵਿਆਖਿਆ:
ਟੋਡੀ ਮਹਲਾ ੫ ॥
ਹੇ ਗੁਰੂ! ਮੈਂ ਤੇਰੀ ਸਰਨ ਆਇਆ ਹਾਂ । ਮੇਰੀ ਚਿੰਤਾ ਦੂਰ ਕਰ (ਮੇਹਰ ਕਰ, ਤੇਰੇ ਦਰ ਤੋਂ ਮੈਨੂੰ) ਪਰਮਾਤਮਾ ਦਾ ਨਾਮ ਮਿਲ ਜਾਏ, (ਇਹੀ ਮੇਰੇ ਵਾਸਤੇ) ਸੁਖ (ਹੈ, ਇਹੀ ਮੇਰੇ ਵਾਸਤੇ) ਸੋਭਾ (ਹੈ) ।੧।ਰਹਾਉ। ਹੇ ਪ੍ਰਭੂ! (ਮੈਂ ਹੋਰ ਆਸਰਿਆਂ ਵਲੋਂ) ਹਾਰ ਕੇ ਤੇਰੇ ਦਰ ਤੇ ਆ ਪਿਆ ਹਾਂ, ਹੁਣ ਮੈਨੂੰ ਕੋਈ ਹੋਰ ਆਸਰਾ ਸੁੱਝਦਾ ਨਹੀਂ । ਹੇ ਪ੍ਰਭੂ ਅਸਾਂ ਜੀਵਾਂ ਦੇ ਕਰਮਾਂ ਦਾ ਲੇਖਾ ਨਾਹ ਕਰ, ਅਸੀ ਤਦੋਂ ਹੀ ਸੁਰਖ਼ਰੂ ਹੋ ਸਕਦੇ ਹਾਂ, ਜੇ ਸਾਡੇ ਕਰਮਾਂ ਦਾ ਲੇਖਾ ਨਾਹ ਹੀ ਕੀਤਾ ਜਾਏ । ਹੇ ਪ੍ਰਭੂ! ਸਾਨੂੰ ਗੁਣਹੀਨ ਜੀਵਾਂ ਨੂੰ (ਵਿਕਾਰਾਂ ਤੋਂ ਤੂੰ ਆਪ) ਬਚਾ ਲੈ ।੧। ਹੇ ਭਾਈ! ਪਰਮਾਤਮਾ ਸਦਾ ਬਖ਼ਸ਼ਸ਼ ਕਰਨ ਵਾਲਾ ਹੈ, ਸਦਾ ਮੇਹਰ ਕਰਨ ਵਾਲਾ ਹੈ, ਉਹ ਸਭ ਜੀਵਾਂ ਨੂੰ ਆਸਰਾ ਦੇਂਦਾ ਹੈ । ਹੇ ਦਾਸ ਨਾਨਕ! (ਤੂੰ ਭੀ ਅਰਜ਼ੋਈ ਕਰ ਤੇ ਆਖ—) ਮੈਂ ਗੁਰੂ ਦੀ ਸਰਨ ਆ ਪਿਆ ਹਾਂ, ਮੈਨੂੰ ਇਸ ਜਨਮ ਵਿਚ (ਵਿਕਾਰਾਂ ਤੋਂ) ਬਚਾਈ ਰੱਖ ।੨।੪।੯।
English Translation:
TODEE, FIFTH MEHL:
O True Guru, I have come to Your Sanctuary. Grant me the peace and glory of the Lord’s Name, and remove my anxiety. || 1 || Pause || I cannot see any other place of shelter; I have grown weary, and collapsed at Your door. Please ignore my account; only then may I be saved. I am worthless — please, save me! || 1 || You are always forgiving, and always merciful; You give support to all. Slave Nanak follows the Path of the Saints; save him, O Lord, this time. || 2 || 4 || 9 ||

06/13/2026

ਹੁਕਮਨਾਮਾ ਸਾਹਿਬ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਅੰਗ ੮੦੨,
ਸ਼ਨਿੱਚਰਵਾਰ ੩੦ ਜੇਠ ਸੰਮਤ ੫੫੮ ਨਾਨਕਸ਼ਾਹੀ।
ਰਾਗੁ ਬਿਲਾਵਲੁ ਮਹਲਾ ੫ ਘਰੁ ੨ ਯਾਨੜੀਏ ਕੈ ਘਰਿ ਗਾਵਣਾ
ੴ ਸਤਿਗੁਰ ਪ੍ਰਸਾਦਿ ॥
ਮੈ ਮਨਿ ਤੇਰੀ ਟੇਕ ਮੇਰੇ ਪਿਆਰੇ ਮੈ ਮਨਿ ਤੇਰੀ ਟੇਕ ॥ ਅਵਰ ਸਿਆਣਪਾ ਬਿਰਥੀਆ ਪਿਆਰੇ ਰਾਖਨ ਕਉ ਤੁਮ ਏਕ ॥੧॥ ਰਹਾਉ ॥ ਸਤਿਗੁਰੁ ਪੂਰਾ ਜੇ ਮਿਲੈ ਪਿਆਰੇ ਸੋ ਜਨੁ ਹੋਤ ਨਿਹਾਲਾ ॥ ਗੁਰ ਕੀ ਸੇਵਾ ਸੋ ਕਰੇ ਪਿਆਰੇ ਜਿਸ ਨੋ ਹੋਇ ਦਇਆਲਾ ॥ ਸਫਲ ਮੂਰਤਿ ਗੁਰਦੇਉ ਸੁਆਮੀ ਸਰਬ ਕਲਾ ਭਰਪੂਰੇ ॥ ਨਾਨਕ ਗੁਰੁ ਪਾਰਬ੍ਰਹਮੁ ਪਰਮੇਸਰੁ ਸਦਾ ਸਦਾ ਹਜੂਰੇ ॥੧॥ ਸੁਣਿ ਸੁਣਿ ਜੀਵਾ ਸੋਇ ਤਿਨਾ ਕੀ ਜਿਨੑ ਅਪੁਨਾ ਪ੍ਰਭੁ ਜਾਤਾ ॥ ਹਰਿ ਨਾਮੁ ਅਰਾਧਹਿ ਨਾਮੁ ਵਖਾਣਹਿ ਹਰਿ ਨਾਮੇ ਹੀ ਮਨੁ ਰਾਤਾ ॥ ਸੇਵਕੁ ਜਨ ਕੀ ਸੇਵਾ ਮਾਗੈ ਪੂਰੈ ਕਰਮਿ ਕਮਾਵਾ ॥ ਨਾਨਕ ਕੀ ਬੇਨੰਤੀ ਸੁਆਮੀ ਤੇਰੇ ਜਨ ਦੇਖਣੁ ਪਾਵਾ ॥੨॥ ਵਡਭਾਗੀ ਸੇ ਕਾਢੀਅਹਿ ਪਿਆਰੇ ਸੰਤਸੰਗਤਿ ਜਿਨਾ ਵਾਸੋ ॥ ਅੰਮ੍ਰਿਤ ਨਾਮੁ ਅਰਾਧੀਐ ਨਿਰਮਲੁ ਮਨੈ ਹੋਵੈ ਪਰਗਾਸੋ ॥ ਜਨਮ ਮਰਣ ਦੁਖੁ ਕਾਟੀਐ ਪਿਆਰੇ ਚੂਕੈ ਜਮ ਕੀ ਕਾਣੇ ॥ ਤਿਨਾ ਪਰਾਪਤਿ ਦਰਸਨੁ ਨਾਨਕ ਜੋ ਪ੍ਰਭ ਅਪਣੇ ਭਾਣੇ ॥੩॥ ਊਚ ਅਪਾਰ ਬੇਅੰਤ ਸੁਆਮੀ ਕਉਣੁ ਜਾਣੈ ਗੁਣ ਤੇਰੇ ॥ ਗਾਵਤੇ ਉਧਰਹਿ ਸੁਣਤੇ ਉਧਰਹਿ ਬਿਨਸਹਿ ਪਾਪ ਘਨੇਰੇ ॥ ਪਸੂ ਪਰੇਤ ਮੁਗਧ ਕਉ ਤਾਰੇ ਪਾਹਨ ਪਾਰਿ ਉਤਾਰੈ ॥ ਨਾਨਕ ਦਾਸ ਤੇਰੀ ਸਰਣਾਈ ਸਦਾ ਸਦਾ ਬਲਿਹਾਰੈ ॥੪॥੧॥੪॥
(ਅੰਗ: ੮੦੨)

ਪੰਜਾਬੀ ਵਿਆਖਿਆ:
ਰਾਗੁ ਬਿਲਾਵਲੁ ਮਹਲਾ ੫ ਘਰੁ ੨ ਯਾਨੜੀਏ ਕੈ ਘਰਿ ਗਾਵਣਾ
ੴ ਸਤਿਗੁਰ ਪ੍ਰਸਾਦਿ ॥
ਹੇ ਪਿਆਰੇ ਪ੍ਰਭੂ! ਮੇਰੇ ਮਨ ਵਿਚ (ਇਕ) ਤੇਰਾ ਹੀ ਆਸਰਾ ਹੈ, ਤੇਰਾ ਹੀ ਆਸਰਾ ਹੈ । ਹੇ ਪਿਆਰੇ ਪ੍ਰਭੂ! ਸਿਰਫ਼ ਤੂੰ ਹੀ (ਅਸਾਂ ਜੀਵਾਂ ਦੀ) ਰੱਖਿਆ ਕਰਨ ਜੋਗਾ ਹੈਂ । (ਤੈਨੂੰ ਭੁਲਾ ਕੇ ਰੱਖਿਆ ਵਾਸਤੇ) ਹੋਰ ਹੋਰ ਚਤੁਰਾਈਆਂ (ਸੋਚਣੀਆਂ) ਕਿਸੇ ਵੀ ਕੰਮ ਨਹੀਂ ।੧।ਰਹਾਉ। ਹੇ ਭਾਈ! ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪਏ, ਉਹ ਸਦਾ ਖਿੜਿਆ ਰਹਿੰਦਾ ਹੈ । ਪਰ, ਹੇ ਭਾਈ! ਉਹੀ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਜਿਸ ਉਤੇ (ਪ੍ਰਭੂ ਆਪ) ਦਇਆਵਾਨ ਹੁੰਦਾ ਹੈ । ਹੇ ਭਾਈ! ਗੁਰੂ ਸੁਆਮੀ ਮਨੁੱਖਾ ਜਨਮ ਦਾ ਮਨੋਰਥ ਪੂਰਾ ਕਰਨ ਦੇ ਸਮਰੱਥ ਹੈ (ਕਿਉਂਕਿ) ਉਹ ਸਾਰੀਆਂ ਤਾਕਤਾਂ ਦਾ ਮਾਲਕ ਹੈ । ਹੇ ਨਾਨਕ! ਗੁਰੂ ਪਰਮਾਤਮਾ ਦਾ ਰੂਪ ਹੈ । (ਆਪਣੇ ਸੇਵਕਾਂ ਦੇ) ਸਦਾ ਹੀ ਅੰਗ-ਸੰਗ ਰਹਿੰਦਾ ਹੈ ।੧। ਹੇ ਭਾਈ! ਜੇਹੜੇ ਮਨੁੱਖ ਆਪਣੇ ਪਰਮਾਤਮਾ ਨਾਲ ਡੂੰਘੀ ਸਾਂਝ ਪਾਈ ਰੱਖਦੇ ਹਨ, ਉਹਨਾਂ ਦੀ ਸੋਭਾ ਸੁਣ ਸੁਣ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ । (ਉਹ ਵਡ-ਭਾਗੀ ਮਨੁੱਖ ਸਦਾ) ਪਰਮਾਤਮਾ ਦਾ ਨਾਮ ਸਿਮਰਦੇ ਹਨ, ਪਰਮਾਤਮਾ ਦਾ ਨਾਮ ਉਚਾਰਦੇ ਹਨ, ਪਰਮਾਤਮਾ ਦੇ ਨਾਮ ਵਿਚ ਹੀ ਉਹਨਾਂ ਦਾ ਮਨ ਰੰਗਿਆ ਰਹਿੰਦਾ ਹੈ । ਹੇ ਪ੍ਰਭੂ! (ਤੇਰਾ ਇਹ) ਸੇਵਕ (ਤੇਰੇ ਉਹਨਾਂ) ਸੇਵਕਾਂ ਦੀ ਸੇਵਾ (ਦੀ ਦਾਤਿ ਤੇਰੇ ਪਾਸੋਂ) ਮੰਗਦਾ ਹੈ, (ਤੇਰੀ) ਪੂਰਨ ਬਖ਼ਸ਼ਸ਼ ਨਾਲ (ਹੀ) ਮੈਂ (ਉਹਨਾਂ ਦੀ) ਸੇਵਾ ਦੀ ਕਾਰ ਕਰ ਸਕਦਾ ਹਾਂ । ਹੇ ਮਾਲਕ-ਪ੍ਰਭੂ! (ਤੇਰੇ ਸੇਵਕ) ਨਾਨਕ ਦੀ (ਤੇਰੇ ਦਰ ਤੇ) ਅਰਦਾਸ ਹੈ, (-ਮੇਹਰ ਕਰ) ਮੈਂ ਤੇਰੇ ਸੇਵਕਾਂ ਦਾ ਦਰਸਨ ਕਰ ਸਕਾਂ ।੨। ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਬਹਿਣ-ਖਲੋਣ ਸਦਾ ਗੁਰਮੁਖਾਂ ਦੀ ਸੰਗਤਿ ਵਿਚ ਹੈ, ਉਹ ਮਨੁੱਖ ਵੱਡੇ ਭਾਗਾਂ ਵਾਲੇ ਆਖੇ ਜਾ ਸਕਦੇ ਹਨ । (ਗੁਰਮੁਖਾਂ ਦੀ ਸੰਗਤਿ ਵਿਚ ਹੀ ਰਹਿ ਕੇ) ਆਤਮਕ ਜੀਵਨ ਦੇਣ ਵਾਲਾ ਪਵਿੱਤਰ ਨਾਮ ਸਿਮਰਿਆ ਜਾ ਸਕਦਾ ਹੈ, ਅਤੇ ਮਨ ਵਿਚ (ਉੱਚੇ ਆਤਮਕ ਜੀਵਨ ਦਾ) ਚਾਨਣ (ਗਿਆਨ) ਪੈਦਾ ਹੁੰਦਾ ਹੈ । ਹੇ ਭਾਈ! (ਗੁਰਮੁਖਾਂ ਦੀ ਸੰਗਤਿ ਵਿਚ ਹੀ) ਸਾਰੀ ਉਮਰ ਦਾ ਦੁੱਖ ਕੱਟਿਆ ਜਾ ਸਕਦਾ ਹੈ, ਅਤੇ ਜਮਰਾਜ ਦੀ ਧੌਂਸ ਭੀ ਮੁੱਕ ਜਾਂਦੀ ਹੈ । ਪਰ, ਹੇ ਨਾਨਕ! (ਗੁਰਮੁਖਾਂ ਦਾ) ਦਰਸਨ ਉਹਨਾਂ ਮਨੁੱਖਾਂ ਨੂੰ ਹੀ ਨਸੀਬ ਹੁੰਦਾ ਹੈ ਜੋ ਆਪਣੇ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ ।੩। ਹੇ ਸਭ ਤੋਂ ਉੱਚੇ, ਅਪਾਰ ਅਤੇ ਬੇਅੰਤ ਮਾਲਕ-ਪ੍ਰਭੂ! ਕੋਈ ਭੀ ਮਨੁੱਖ ਤੇਰੇ (ਸਾਰੇ) ਗੁਣ ਨਹੀਂ ਜਾਣ ਸਕਦਾ । ਜੇਹੜੇ ਮਨੁੱਖ (ਤੇਰੇ ਗੁਣ) ਗਾਂਦੇ ਹਨ, ਉਹ ਵਿਕਾਰਾਂ ਤੋਂ ਬਚ ਨਿਕਲਦੇ ਹਨ । ਜੇਹੜੇ ਮਨੁੱਖ (ਤੇਰੀਆਂ ਸਿਫ਼ਤਾਂ) ਸੁਣਦੇ ਹਨ, ਉਹਨਾਂ ਦੇ ਅਨੇਕਾਂ ਪਾਪ ਨਾਸ ਹੋ ਜਾਂਦੇ ਹਨ । ਹੇ ਭਾਈ! ਪਰਮਾਤਮਾ ਪਸ਼ੂ-ਸੁਭਾਵ ਬੰਦਿਆਂ ਨੂੰ, ਅਤੇ ਮਹਾ ਮੂਰਖਾਂ ਨੂੰ (ਸੰਸਾਰ-ਸਮੁੰਦਰ ਤੋਂ) ਤਾਰ ਦੇਂਦਾ ਹੈ, ਬੜੇ ਬੜੇ ਕਠੋਰ-ਚਿੱਤ ਮਨੁੱਖਾਂ ਨੂੰ ਪਾਰ ਲੰਘਾ ਲੈਂਦਾ ਹੈ । ਹੇ ਨਾਨਕ! (ਆਖ—ਹੇ ਪ੍ਰਭੂ!) ਤੇਰੇ ਦਾਸ ਤੇਰੀ ਸਰਨ ਪਏ ਰਹਿੰਦੇ ਹਨ, ਅਤੇ ਸਦਾ ਹੀ ਤੈਥੋਂ ਸਦਕੇ ਹੁੰਦੇ ਹਨ ।੪।੧।੪।

English Translation:
RAAG BILAAVAL, FIFTH MEHL, SECOND HOUSE,
TO BE SUNG TO THE TUNE OF YAAN-REE-AY:
ONE UNIVERSAL CREATOR GOD. BY THE GRACE OF THE TRUE GURU:
You are the Support of my mind, O my Beloved, You are the Support of my mind. All other clever tricks are useless, O Beloved; You alone are my Protector. || 1 || Pause || One who meets with the Perfect True Guru, O Beloved, that humble person is enraptured. He alone serves the Guru, O Beloved, unto whom the Lord becomes merciful. Fruitful is the form of the Divine Guru, O Lord and Master; He is overflowing with all powers. O Nanak, the Guru is the Supreme Lord God, the Transcendent Lord; He is ever-present, forever and ever. || 1 || I live by hearing, hearing of those who know their God. They contemplate the Lord’s Name, they chant the Lord’s Name, and their minds are imbued with the Lord’s Name. I am Your servant; I beg to serve Your humble servants. By the karma of perfect destiny, I do this. This is Nanak’s prayer: O my Lord and Master, may I obtain the Blessed Vision of Your humble servants. || 2 || They are said to be very fortunate, O Beloved, who who dwell in the Society of the Saints. They contemplate the Immaculate, Ambrosial Naam, and their minds are illuminated. The pains of birth and death are eradicated, O Beloved, and the fear of the Messenger of Death is ended. They alone obtain the Blessed Vision of this Darshan, O Nanak, who are pleasing to their God. || 3 || O my lofty, incomparable and infinite Lord and Master, who can know Your Glorious Virtues? Those who sing them are saved, and those who listen to them are saved; all their sins are erased. You save the beasts, demons and fools, and even stones are carried across. Slave Nanak seeks Your Sanctuary; he is forever and ever a sacrifice to You. || 4 || 1 || 4 ||

06/11/2026

ਹੁਕਮਨਾਮਾ ਸਾਹਿਬ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਅੰਗ ੬੯੦,
ਸ਼ੁੱਕਰਵਾਰ ੨੯ ਜੇਠ ਸੰਮਤ ੫੫੮ ਨਾਨਕਸ਼ਾਹੀ।
ਧਨਾਸਰੀ ਛੰਤ ਮਹਲਾ ੪ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮ@ਾਰੀ ਜਾ ਨਾਮੁ ਲਈ ਤਾ ਜੀਵਾ ॥ ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥ ਅਨਦਿਨੁ ਰਹੈ ਲਿਵ ਲਾਇ ਤ ਸਹਜਿ ਸਮਾਵਏ ਜੀਉ ॥ ਸਹਜਿ ਸਮਾਵੈ ਤਾ ਹਰਿ ਮਨਿ ਭਾਵੈ ਸਦਾ ਅਤੀਤੁ ਬੈਰਾਗੀ ॥ ਹਲਤਿ ਪਲਤਿ ਸੋਭਾ ਜਗ ਅੰਤਰਿ ਰਾਮ ਨਾਮਿ ਲਿਵ ਲਾਗੀ ॥ ਹਰਖ ਸੋਗ ਦੁਹਾ ਤੇ ਮੁਕਤਾ ਜੋ ਪ੍ਰਭੁ ਕਰੇ ਸੁ ਭਾਵਏ ॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥੩॥ ਦੂਜੈ ਭਾਇ ਦੁਖੁ ਹੋਇ ਮਨਮੁਖ ਜਮਿ ਜੋਹਿਆ ਜੀਉ ॥ ਹਾਇ ਹਾਇ ਕਰੇ ਦਿਨੁ ਰਾਤਿ ਮਾਇਆ ਦੁਖਿ ਮੋਹਿਆ ਜੀਉ ॥ ਮਾਇਆ ਦੁਖਿ ਮੋਹਿਆ ਹਉਮੈ ਰੋਹਿਆ ਮੇਰੀ ਮੇਰੀ ਕਰਤ ਵਿਹਾਵਏ ॥ ਜੋ ਪ੍ਰਭੁ ਦੇਇ ਤਿਸੁ ਚੇਤੈ ਨਾਹੀ ਅੰਤਿ ਗਇਆ ਪਛੁਤਾਵਏ ॥ ਬਿਨੁ ਨਾਵੈ ਕੋ ਸਾਥਿ ਨ ਚਾਲੈ ਪੁਤ੍ਰ ਕਲਤ੍ਰ ਮਾਇਆ ਧੋਹਿਆ ॥ ਦੂਜੈ ਭਾਇ ਦੁਖੁ ਹੋਇ ਮਨਮੁਖਿ ਜਮਿ ਜੋਹਿਆ ਜੀਉ ॥੪॥ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਇਆ ਜੀਉ ॥ ਸਦਾ ਰਹੈ ਕਰ ਜੋੜਿ ਪ੍ਰਭੁ ਮਨਿ ਭਾਇਆ ਜੀਉ ॥ ਪ੍ਰਭੁ ਮਨਿ ਭਾਵੈ ਤਾ ਹੁਕਮਿ ਸਮਾਵੈ ਹੁਕਮੁ ਮੰਨਿ ਸੁਖੁ ਪਾਇਆ ॥ ਅਨਦਿਨੁ ਜਪਤ ਰਹੈ ਦਿਨੁ ਰਾਤੀ ਸਹਜੇ ਨਾਮੁ ਧਿਆਇਆ ॥ ਨਾਮੋ ਨਾਮੁ ਮਿਲੀ ਵਡਿਆਈ ਨਾਨਕ ਨਾਮੁ ਮਨਿ ਭਾਵਏ ॥ ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਵਏ ਜੀਉ ॥੫॥੧॥ (ਅੰਗ ੬੯੦)
ਪੰਜਾਬੀ ਵਿਆਖਿਆ:
ਰਾਗ ਧਨਾਸਰੀ ਘਰ ਇੱਕ ਵਿੱਚ ਗੁਰੂ ਰਾਮਦਾਸ ਜੀ ਦੀ ਰਚੀ ਬਾਣੀ ਛੰਤ।
ਪ੍ਰਮਾਤਮਾ ਇੱਕ ਹੈ, ਉਹ ਸੱਚੇ ਗੁਰੂ ਦੀ ਮਿਹਰ ਨਾਲ ਮਿਲਦਾ ਹੈ।
ਹੇ ਭਾਈ! ਜੇ ਪਰਮਾਤਮਾ ਆਪ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ । ਜੇ ਗੁਰੂ ਮਿਲ ਪਏ, ਤਾਂ (ਪ੍ਰਭੂ ਦੇ) ਪ੍ਰੇਮ ਵਿਚ (ਲੀਨ ਹੋ ਕੇ) ਆਤਮਕ ਅਡੋਲਤਾ ਵਿਚ (ਟਿਕ ਕੇ) ਪਰਮਾਤਮਾ ਦੇ ਗੁਣਾਂ ਨੂੰ ਗਾ ਸਕੀਦਾ ਹੈ । (ਪਰਮਾਤਮਾ ਦੇ) ਗੁਣ ਗਾ ਕੇ (ਮਨੁੱਖ) ਸਦਾ ਹਰ ਵੇਲੇ ਖਿੜਿਆ ਰਹਿੰਦਾ ਹੈ, (ਪਰ ਇਹ ਤਦੋਂ ਹੀ ਹੋ ਸਕਦਾ ਹੈ) ਜਦੋਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਆਪ (ਇਹ ਮੇਹਰ ਕਰਨੀ) ਪਸੰਦ ਆਵੇ । (ਗੁਣ ਗਾਣ ਦੀ ਬਰਕਤਿ ਨਾਲ ਮਨੁੱਖ) ਅਹੰਕਾਰ, ਹਉਮੈ, ਮਾਇਆ (ਦਾ ਮੋਹ) ਤਿਆਗ ਦੇਂਦਾ ਹੈ, ਅਤੇ, ਆਤਮਕ ਅਡੋਲਤਾ ਵਿਚ ਹਰਿ-ਨਾਮ ਵਿਚ ਲੀਨ ਹੋ ਜਾਂਦਾ ਹੈ । (ਨਾਮ ਸਿਮਰਨ ਦੀ ਦਾਤਿ) ਉਹ ਪਰਮਾਤਮਾ ਆਪ ਹੀ ਕਰਦਾ ਹੈ, ਜਦੋਂ ਉਹ (ਇਹ ਦਾਤਿ) ਦੇਂਦਾ ਹੈ ਤਦੋਂ ਮਿਲਦੀ ਹੈ । ਹੇ ਭਾਈ! ਪਰਮਾਤਮਾ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ ।੧। ਹੇ ਭਾਈ! ਪੂਰੇ ਗੁਰੂ ਦੀ ਰਾਹੀਂ (ਮੇਰੇ) ਮਨ ਵਿਚ (ਪਰਮਾਤਮਾ ਨਾਲ) ਸਦਾ-ਥਿਰ ਰਹਿਣ ਵਾਲਾ ਪਿਆਰ ਬਣ ਗਿਆ ਹੈ । (ਗੁਰੂ ਦੀ ਕਿਰਪਾ ਨਾਲ) ਮੈਂ ਉਸ (ਪ੍ਰਭੂ) ਨੂੰ ਦਿਨ ਰਾਤ ਸਿਮਰਦਾ ਰਹਿੰਦਾ ਹਾਂ, ਮੈਨੂੰ ਉਹ ਕਦੇ ਭੀ ਨਹੀਂ ਭੁੱਲਦਾ । ਮੈਂ ਉਸ ਨੂੰ ਕਦੇ ਭੁਲਾਂਦਾ ਨਹੀਂ, ਮੈਂ ਹਰ ਵੇਲੇ (ਉਸ ਪ੍ਰਭੂ ਨੂੰ) ਹਿਰਦੇ ਵਿਚ ਵਸਾਈ ਰੱਖਦਾ ਹਾਂ । ਜਦੋਂ ਮੈਂ ਉਸ ਦਾ ਨਾਮ ਜਪਦਾ ਹਾਂ, ਤਦੋਂ ਮੈਨੂੰ ਆਤਮਕ ਜੀਵਨ ਪ੍ਰਾਪਤ ਹੁੰਦਾ ਹੈ । ਜਦੋਂ ਮੈਂ ਆਪਣੇ ਕੰਨਾਂ ਨਾਲ (ਹਰਿ-ਨਾਮ) ਸੁਣਦਾ ਹਾਂ ਤਦੋਂ (ਮੇਰਾ) ਇਹ ਮਨ (ਮਾਇਆ ਵਲੋਂ) ਰੱਜ ਜਾਂਦਾ ਹੈ । ਹੇ ਭਾਈ! ਮੈਂ ਗੁਰੂ ਦੀ ਸਰਨ ਪੈ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਰਹਿੰਦਾ ਹਾਂ (ਜਦੋਂ ਪ੍ਰਭੂ ਮਨੁੱਖ ਉਤੇ ਮੇਹਰ ਦੀ) ਨਿਗਾਹ ਕਰਦਾ ਹੈ, ਤਦੋਂ (ਉਸ ਨੂੰ) ਗੁਰੂ ਮਿਲਾਂਦਾ ਹੈ (ਤਦੋਂ ਹਰ ਵੇਲੇ ਉਸ ਮਨੁੱਖ ਦੇ ਅੰਦਰ) ਚੰਗੇ ਮੰਦੇ ਦੀ ਪਰਖ ਕਰ ਸਕਣ ਵਾਲੀ ਅਕਲ ਕੰਮ ਕਰਦੀ ਹੈ । ਹੇ ਭਾਈ! ਪੂਰੇ ਗੁਰੂ ਦੀ ਕਿਰਪਾ ਨਾਲ ਮੇਰੇ ਅੰਦਰ (ਪ੍ਰਭੂ ਨਾਲ) ਸਦਾ ਕਾਇਮ ਰਹਿਣ ਵਾਲਾ ਪਿਆਰ ਬਣ ਗਿਆ ਹੈ ।੨। (ਜਿਸ ਮਨੁੱਖ ਨੂੰ) ਵੱਡੀ ਕਿਸਮਤ ਨਾਲ ਸਾਧ ਸੰਗਤਿ ਪ੍ਰਾਪਤ ਹੋ ਜਾਂਦੀ ਹੈ, ਤਾਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਸੁਆਦ ਆਉਣ ਲੱਗ ਪੈਂਦਾ ਹੈ, ਉਹ ਹਰ ਵੇਲੇ (ਪ੍ਰਭੂ ਦੀ ਯਾਦ ਵਿਚ) ਸੁਰਤਿ ਜੋੜੀ ਰੱਖਦਾ ਹੈ, ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ । ਜਦੋਂ ਮਨੁੱਖ ਆਤਮਕ ਅਡੋਲਤਾ ਵਿਚ ਲੀਨ ਹੋ ਜਾਂਦਾ ਹੈ, ਤਦੋਂ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ, ਤਦੋਂ ਮਾਇਆ ਦੇ ਮੋਹ ਤੋਂ ਪਰੇ ਲੰਘ ਜਾਂਦਾ ਹੈ, ਨਿਰਲੇਪ ਹੋ ਜਾਂਦਾ ਹੈ । ਇਸ ਲੋਕ ਵਿਚ, ਪਰਲੋਕ ਵਿਚ, ਸਾਰੇ ਸੰਸਾਰ ਵਿਚ ਉਸ ਦੀ ਸੋਭਾ ਹੋਣ ਲੱਗ ਪੈਂਦੀ ਹੈ, ਪਰਮਾਤਮਾ ਦੇ ਨਾਮ ਵਿਚ ਉਸ ਦੀ ਲਗਨ ਲੱਗੀ ਰਹਿੰਦੀ ਹੈ । ਉਹ ਮਨੁੱਖ ਖ਼ੁਸ਼ੀ ਗ਼ਮੀ ਦੋਹਾਂ ਤੋਂ ਸੁਤੰਤਰ ਹੋ ਜਾਂਦਾ ਹੈ, ਜੋ ਕੁਝ ਪਰਮਾਤਮਾ ਕਰਦਾ ਹੈ ਉਹ ਉਸ ਨੂੰ ਚੰਗਾ ਲੱਗਣ ਲੱਗ ਪੈਂਦਾ ਹੈ । ਹੇ ਭਾਈ! ਜਦੋਂ ਵੱਡੀ ਕਿਸਮਤ ਨਾਲ ਕਿਸੇ ਮਨੁੱਖ ਨੂੰ ਸਾਧ ਸੰਗਤਿ ਪ੍ਰਾਪਤ ਹੁੰਦੀ ਹੈ ਤਦੋਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਰਸ ਆਉਣ ਲੱਗ ਪੈਂਦਾ ਹੈ ।੩। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਆਤਮਕ ਮੌਤ ਨੇ ਸਦਾ ਆਪਣੀ ਤੱਕ ਵਿਚ ਰੱਖਿਆ ਹੋਇਆ ਹੈ, ਮਾਇਆ ਦੇ ਮੋਹ ਦੇ ਕਾਰਨ ਉਸ ਨੂੰ ਸਦਾ ਦੁੱਖ ਵਿਆਪਦਾ ਹੈ । ਉਹ ਦਿਨ ਰਾਤ 'ਹਾਇ ਹਾਇ' ਕਰਦਾ ਰਹਿੰਦਾ ਹੈ, ਮਾਇਆ ਦੇ ਦੁੱਖ ਵਿਚ ਫਸਿਆ ਰਹਿੰਦਾ ਹੈ । ਉਹ ਸਦਾ ਮਾਇਆ ਦੇ ਦੁੱਖ ਵਿਚ ਗ੍ਰਸਿਆ ਹੋਇਆ ਹਉਮੈ ਦੇ ਕਾਰਨ ਕ੍ਰੋਧਾਤੁਰ ਭੀ ਰਹਿੰਦਾ ਹੈ । ਉਸ ਦੀ ਸਾਰੀ ਉਮਰ 'ਮੇਰੀ ਮਾਇਆ, ਮੇਰੀ ਮਾਇਆ' ਕਰਦਿਆਂ ਲੰਘ ਜਾਂਦੀ ਹੈ । ਜੇਹੜਾ ਪਰਮਾਤਮਾ (ਉਸ ਨੂੰ ਸਭ ਕੁਝ) ਦੇ ਰਿਹਾ ਹੈ ਉਸ ਪਰਮਾਤਮਾ ਨੂੰ ਉਹ ਕਦੇ ਚੇਤੇ ਨਹੀਂ ਕਰਦਾ, ਆਖ਼ਰ ਜਦੋਂ ਇਥੋਂ ਤੁਰਦਾ ਹੈ ਤਾਂ ਪਛੁਤਾਂਦਾ ਹੈ । ਪੁੱਤਰ ਇਸਤ੍ਰੀ (ਆਦਿਕ) ਹਰਿ-ਨਾਮ ਤੋਂ ਬਿਨਾ ਕੋਈ ਭੀ (ਮਨੁੱਖ ਦੇ) ਨਾਲ ਨਹੀਂ ਜਾਂਦਾ, ਦੁਨੀਆ ਦੀ ਮਾਇਆ ਉਸ ਨੂੰ ਛਲ ਲੈਂਦੀ ਹੈ । ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਆਤਮਕ ਮੌਤ ਗ੍ਰਸੀ ਰੱਖਦੀ ਹੈ, ਮਾਇਆ ਦੇ ਮੋਹ ਦੇ ਕਾਰਨ ਉਸ ਨੂੰ ਸਦਾ ਦੁੱਖ ਵਿਆਪਦਾ ਹੈ ।੪। ਹੇ ਹਰੀ! ਜਿਸ ਮਨੁੱਖ ਨੂੰ ਤੂੰ (ਆਪਣੀ) ਕਿਰਪਾ ਕਰ ਕੇ (ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈਂ, ਉਸ ਨੂੰ ਤੇਰੀ ਹਜ਼ੂਰੀ ਪ੍ਰਾਪਤ ਹੋ ਜਾਂਦੀ ਹੈ । (ਹੇ ਭਾਈ! ਉਹ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ) ਸਦਾ ਹੱਥ ਜੋੜ ਕੇ ਟਿਕਿਆ ਰਹਿੰਦਾ ਹੈ, ਉਸ ਨੂੰ (ਆਪਣੇ) ਮਨ ਵਿਚ ਪ੍ਰਭੂ ਪਿਆਰਾ ਲੱਗਦਾ ਹੈ । ਜਦੋਂ ਮਨੁੱਖ ਨੂੰ ਆਪਣੇ ਮਨ ਵਿਚ ਪ੍ਰਭੂ ਪਿਆਰਾ ਲੱਗਦਾ ਹੈ, ਤਦੋਂ ਉਹ ਪ੍ਰਭੂ ਦੀ ਰਜ਼ਾ ਵਿਚ ਟਿਕ ਜਾਂਦਾ ਹੈ, ਤੇ, ਹੁਕਮ ਮੰਨ ਕੇ ਆਤਮਕ ਆਨੰਦ ਮਾਣਦਾ ਹੈ । ਉਹ ਮਨੁੱਖ ਹਰ ਵੇਲੇ ਦਿਨ ਰਾਤ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ, ਆਤਮਕ ਅਡੋਲਤਾ ਵਿਚ ਟਿਕ ਕੇ ਉਹ ਹਰਿ-ਨਾਮ ਸਿਮਰਦਾ ਰਹਿੰਦਾ ਹੈ । ਹੇ ਨਾਨਕ! ਪਰਮਾਤਮਾ ਦਾ (ਹਰ ਵੇਲੇ) ਨਾਮ-ਸਿਮਰਨ (ਹੀ) ਉਸ ਨੂੰ ਵਡਿਆਈ ਮਿਲੀ ਰਹਿੰਦੀ ਹੈ, ਪ੍ਰਭੂ ਦਾ ਨਾਮ (ਉਸ ਨੂੰ ਆਪਣੇ) ਮਨ ਵਿਚ ਪਿਆਰਾ ਲੱਗਦਾ ਹੈ । ਹੇ ਹਰੀ! (ਆਪਣੀ) ਕਿਰਪਾ ਕਰ ਕੇ (ਜਿਸ ਮਨੁੱਖ ਨੂੰ ਤੂੰ ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈਂ, ਉਸ ਨੂੰ ਤੇਰੀ ਹਜ਼ੂਰੀ ਪ੍ਰਾਪਤ ਹੋ ਜਾਂਦੀ ਹੈ ।੫।੧।
English Translation:
DHANAASAREE, CHHANT, FOURTH MEHL, FIRST HOUSE:
ONE UNIVERSAL CREATOR GOD. BY THE GRACE OF THE TRUE GURU:
When the Dear Lord grants His Grace, one meditates on the Naam, the Name of the Lord. Meeting the True Guru, through loving faith and devotion, one intuitively sings the Glorious Praises of the Lord. Singing His Glorious Praises continually, night and day, one blossoms forth, when it is pleasing to the True Lord. Egotism, self-conceit and Maya are forsaken, and he is intuitively absorbed into the Naam. The Creator Himself acts; when He gives, then we receive. When the Dear Lord grants His Grace, we meditate on the Naam. || 1 || Deep within, I feel true love for the Perfect True Guru. I serve Him day and night; I never forget Him. I never forget Him; I remember Him night and day. When I chant the Naam, then I live. With my ears, I hear about Him, and my mind is satisfied. As Gurmukh, I drink in the Ambrosial Nectar. If He bestows His Glance of Grace, then I shall meet the True Guru; my discriminating intellect would contemplate Him, night and day. Deep within, I feel true love for the Perfect True Guru. || 2 || By great good fortune, one joins the Sat Sangat, the True Congregation; then, one comes to savor the subtle essence of the Lord. Night and day, he remains lovingly focused on the Lord; he merges in celestial peace. Merging in celestial peace, he becomes pleasing to the Lord’s Mind; he remains forever unattached and untouched. He receives honor in this world and the next, lovingly focused on the Lord’s Name. He is liberated from both pleasure and pain; he is pleased by whatever God does. By great good fortune, one joins the Sat Sangat, the True Congregation, and then, one comes to savor the subtle essence of the Lord. || 3 || In the love of duality, there is pain and suffering; the Messenger of Death eyes the self-willed manmukhs. They cry and howl, day and night, caught by the pain of Maya. Caught by the pain of Maya, provoked by his ego, he passes his life crying out, “Mine, mine!”. He does not remember God, the Giver, and in the end, he departs regretting and repenting. Without the Name, nothing shall go along with him; not his children, spouse or the enticements of Maya. In the love of duality, there is pain and suffering; the Messenger of Death eyes the self-willed manmukhs. || 4 || Granting His Grace, the Lord has merged me with Himself; I have found the Mansion of the Lord’s Presence. I remain standing with my palms pressed together; I have become pleasing to God’s Mind. When one is pleasing to God’s Mind, then he merges in the Hukam of the Lord’s Command; surrendering to His Hukam, he finds peace. Night and day, he chants the Lord’s Name, day and night; intuitively, naturally, he meditates on the Naam, the Name of the Lord. Through the Naam, the glorious greatness of the Naam is obtained; the Naam is pleasing to Nanak’s mind. Granting His Grace, the Lord has merged me with Himself; I have found the Mansion of the Lord’s Presence. || 5 || 1 ||

Address

Calgary
Calgary, AB

Website

Alerts

Be the first to know and let us send you an email when ਸੋਚ ਅਤੇ ਸੁਰਤਿ posts news and promotions. Your email address will not be used for any other purpose, and you can unsubscribe at any time.

Contact The Organization

Send a message to ਸੋਚ ਅਤੇ ਸੁਰਤਿ:

Share