Sikh Channel

Sikh Channel Bringing Millions of Sikhs Together
(235)

29/09/2026

LIVE: Daily Hukamnama with Bhai Amardeep Singh Ji (290926) Join the live Daily Hukamnama with Bhai Amardeep Singh Ji for a peaceful start to the day. Tune in for the live reading and reflection.

MUKHWAK - 29 SEPTEMBER 2026 - SRI HARMANDIR SAHIB, SRI AMRITSARਧਨਾਸਰੀ ਮਹਲਾ ੩ ॥ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ...
29/09/2026

MUKHWAK - 29 SEPTEMBER 2026 - SRI HARMANDIR SAHIB, SRI AMRITSAR

ਧਨਾਸਰੀ ਮਹਲਾ ੩ ॥

ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥ ਅੰਤਰਿ ਪਰਗਾਸੁ ਹਰਿ ਨਾਮੁ ਧਿਆਵੈ ॥ ਰਹਾਉ ॥ ਇਹੁ ਹਰਿ ਰੰਗੁ ਗੂੜਾ ਧਨ ਪਿਰ ਹੋਇ ॥ ਸਾਂਤਿ ਸੀਗਾਰੁ ਰਾਵੇ ਪ੍ਰਭੁ ਸੋਇ ॥ ਹਉਮੈ ਵਿਚਿ ਪ੍ਰਭੁ ਕੋਇ ਨ ਪਾਏ ॥ ਮੂਲਹੁ ਭੁਲਾ ਜਨਮੁ ਗਵਾਏ ॥੨॥ ਗੁਰ ਤੇ ਸਾਤਿ ਸਹਜ ਸੁਖੁ ਬਾਣੀ ॥ ਸੇਵਾ ਸਾਚੀ ਨਾਮਿ ਸਮਾਣੀ ॥ ਸਬਦਿ ਮਿਲੈ ਪ੍ਰੀਤਮੁ ਸਦਾ ਧਿਆਏ ॥ ਸਾਚ ਨਾਮਿ ਵਡਿਆਈ ਪਾਏ ॥੩॥ ਆਪੇ ਕਰਤਾ ਜੁਗਿ ਜੁਗਿ ਸੋਇ ॥ ਨਦਰਿ ਕਰੇ ਮੇਲਾਵਾ ਹੋਇ ॥ ਗੁਰਬਾਣੀ ਤੇ ਹਰਿ ਮੰਨਿ ਵਸਾਏ ॥ ਨਾਨਕ ਸਾਚਿ ਰਤੇ ਪ੍ਰਭਿ ਆਪਿ ਮਿਲਾਏ ॥੪॥੩॥

(ਅੰਗ: ੬੬੪)

ਪੰਜਾਬੀ ਵਿਆਖਿਆ:

ਧਨਾਸਰੀ ਮਹਲਾ ੩ ॥

ਹੇ ਭਾਈ! ਜਿਸ ਪਰਮਾਤਮਾ ਨੇ ਸਾਰੇ ਜੀਵਾਂ ਦੀ ਪਾਲਣਾ (ਕਰਨ ਦੀ ਜ਼ਿੰਮੇਵਾਰੀ) ਲਈ ਹੋਈ ਹੈ, ਉਸ ਪਰਮਾਤਮਾ ਦਾ ਨਾਮ (ਐਸਾ) ਧਨ (ਹੈ ਜੋ) ਸਦਾ ਸਾਥ ਨਿਬਾਹੁੰਦਾ ਹੈ, ਇਸ ਨੂੰ ਆਪਣੇ ਅੰਦਰ ਸਾਂਭ ਕੇ ਰੱਖ, ਹੇ ਭਾਈ! ਵਿਕਾਰਾਂ ਤੋਂ ਖ਼ਲਾਸੀ ਕਰਾਣ ਵਾਲਾ ਨਾਮ-ਧਨ ਉਹਨਾਂ ਮਨੁੱਖਾਂ ਨੂੰ ਮਿਲਦਾ ਹੈ, ਜੇਹੜੇ ਸੁਰਤਿ ਜੋੜ ਕੇ ਪਰਮਾਤਮਾ ਦੇ ਨਾਮ (-ਰੰਗ) ਵਿਚ ਰੰਗੇ ਰਹਿੰਦੇ ਹਨ ।੧। ਹੇ ਭਾਈ! ਗੁਰੂ ਦੀ (ਦੱਸੀ) ਸੇਵਾ ਕਰਨ ਨਾਲ (ਮਨੁੱਖ) ਪਰਮਾਤਮਾ ਦਾ ਨਾਮ-ਧਨ ਹਾਸਲ ਕਰ ਲੈਂਦਾ ਹੈ । ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਸਿਮਰਦਾ ਹੈ, ਉਸ ਦੇ ਅੰਦਰ (ਆਤਮਕ ਜੀਵਨ ਦੀ) ਸੂਝ ਪੈਦਾ ਹੋ ਜਾਂਦੀ ਹੈ ।ਰਹਾਉ। ਹੇ ਭਾਈ! ਪ੍ਰਭੂ-ਪਤੀ (ਦੇ ਪ੍ਰੇਮ) ਦਾ ਇਹ ਗੂੜ੍ਹਾ ਰੰਗ ਉਸ ਜੀਵ-ਇਸਤ੍ਰੀ ਨੂੰ ਚੜ੍ਹਦਾ ਹੈ, ਜੇਹੜੀ (ਆਤਮਕ) ਸ਼ਾਂਤੀ ਨੂੰ (ਆਪਣੇ ਜੀਵਨ ਦਾ) ਗਹਣਾ ਬਣਾਂਦੀ ਹੈ, ਉਹ ਜੀਵ-ਇਸਤ੍ਰੀ ਉਸ ਪ੍ਰਭੂ ਨੂੰ ਹਰ ਵੇਲੇ ਹਿਰਦੇ ਵਿਚ ਵਸਾਈ ਰੱਖਦੀ ਹੈ । ਪਰ ਅਹੰਕਾਰ ਵਿਚ (ਰਹਿ ਕੇ) ਕੋਈ ਭੀ ਜੀਵ ਪਰਮਾਤਮਾ ਨੂੰ ਮਿਲ ਨਹੀਂ ਸਕਦਾ । ਆਪਣੇ ਜਿੰਦ-ਦਾਤੇ ਤੋਂ ਭੁੱਲਾ ਹੋਇਆ ਮਨੁੱਖ ਆਪਣਾ ਮਨੁੱਖਾ ਜਨਮ ਵਿਅਰਥ ਗਵਾ ਜਾਂਦਾ ਹੈ ।੨। ਹੇ ਭਾਈ! ਗੁਰੂ ਪਾਸੋਂ (ਮਿਲੀ) ਬਾਣੀ ਦੀ ਬਰਕਤਿ ਨਾਲ ਆਤਮਕ ਸ਼ਾਂਤੀ ਪ੍ਰਾਪਤ ਹੁੰਦੀ ਹੈ, ਆਤਮਕ ਅਡੋਲਤਾ ਦਾ ਆਨੰਦ ਮਿਲਦਾ ਹੈ । (ਗੁਰੂ ਦੀ ਦੱਸੀ) ਸੇਵਾ ਸਦਾ ਨਾਲ ਨਿਭਣ ਵਾਲੀ ਚੀਜ਼ ਹੈ (ਇਸ ਦੀ ਬਰਕਤਿ ਨਾਲ ਪਰਮਾਤਮਾ ਦੇ) ਨਾਮ ਵਿਚ ਲੀਨਤਾ ਹੋ ਜਾਂਦੀ ਹੈ । ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜਿਆ ਰਹਿੰਦਾ ਹੈ, ਉਹ ਪ੍ਰੀਤਮ-ਪ੍ਰਭੂ ਨੂੰ ਸਦਾ ਸਿਮਰਦਾ ਰਹਿੰਦਾ ਹੈ, ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਲੀਨ ਹੋ ਕੇ (ਪਰਲੋਕ ਵਿਚ) ਇੱਜ਼ਤ ਖੱਟਦਾ ਹੈ ।੩। ਜੇਹੜਾ ਕਰਤਾਰ ਹਰੇਕ ਜੁਗ ਵਿਚ ਆਪ ਹੀ (ਮੌਜੂਦ ਚਲਿਆ ਆ ਰਿਹਾ) ਹੈ, ਉਹ (ਜਿਸ ਮਨੁੱਖ ਉੱਤੇ ਮੇਹਰ ਦੀ) ਨਿਗਾਹ ਕਰਦਾ ਹੈ (ਉਸ ਮਨੁੱਖ ਦਾ ਉਸ ਨਾਲ) ਮਿਲਾਪ ਹੋ ਜਾਂਦਾ ਹੈ । ਉਹ ਮਨੁੱਖ ਗੁਰੂ ਦੀ ਬਾਣੀ ਦੀ ਬਰਕਤਿ ਨਾਲ ਪਰਮਾਤਮਾ ਨੂੰ ਆਪਣੇ ਮਨ ਵਿਚ ਵਸਾ ਲੈਂਦਾ ਹੈ । ਹੇ ਨਾਨਕ! ਜਿਨ੍ਹਾਂ ਮਨੁੱਖਾਂ ਨੂੰ ਪ੍ਰਭੂ ਨੇ ਆਪ (ਆਪਣੇ ਚਰਨਾਂ ਵਿਚ) ਮਿਲਾਇਆ ਹੈ, ਉਹ ਉਸ ਸਦਾ-ਥਿਰ (ਦੇ ਪ੍ਰੇਮ-ਰੰਗ) ਵਿਚ ਰੰਗੇ ਰਹਿੰਦੇ ਹਨ ।੪।੩।

English Translation:

DHANAASAREE, THIRD MEHL:

Gather in and cherish forever the wealth of the Lord’s Name, deep within; He cherishes and nurtures all beings and creatures. They alone obtain the treasure of Liberation, who are lovingly imbued with, and focused on the Lord’s Name. || 1 || Serving the Guru, one obtains the wealth of the Lord’s Name. He is illumined and enlightened within, and he meditates on the Lord’s Name. || Pause || This love for the Lord is like the love of the bride for her husband. God ravishes and enjoys the soul-bride who is adorned with peace and tranquility. No one finds God through egotism. Wandering away from the Primal Lord, the root of all, one wastes his life in vain. || 2 || Tranquility, celestial peace, pleasure and the Word of His Bani come from the Guru. True is that service, which leads one to merge in the Naam. Blessed with the Word of the Shabad, he meditates forever on the Lord, the Beloved. Through the True Name, glorious greatness is obtained. || 3 || The Creator Himself abides throughout the ages. If He casts His Glance of Grace, then we meet Him. Through the Word of Gurbani, the Lord comes to dwell in the mind. O Nanak, God unites with Himself those who are imbued with Truth. || 4 || 3 ||

Tuesday, 13th Assu (Samvat 558 Nanakshahi) 29th September, 2026 (Ang: 664)

28/09/2026

LIVE: Dil Diyaan Gallan (280926)

MUKHWAK - 28 SEPTEMBER 2026 - SRI HARMANDIR SAHIB, SRI AMRITSARਧਨਾਸਰੀ ਮਹਲਾ ੫ ॥ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁ...
28/09/2026

MUKHWAK - 28 SEPTEMBER 2026 - SRI HARMANDIR SAHIB, SRI AMRITSAR

ਧਨਾਸਰੀ ਮਹਲਾ ੫ ॥

ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥ ਅੰਮ੍ਰਿਤ ਨਾਮੁ ਨਿਰਮੋਲਕੁ ਹੀਰਾ ਗੁਰਿ ਦੀਨੋ ਮੰਤਾਨੀ ॥ ਡਿਗੈ ਨ ਡੋਲੈ ਦ੍ਰਿੜੁ ਕਰਿ ਰਹਿਓ ਪੂਰਨ ਹੋਇ ਤ੍ਰਿਪਤਾਨੀ ॥੨॥ ਓਇ ਜੁ ਬੀਚ ਹਮ ਤੁਮ ਕਛੁ ਹੋਤੇ ਤਿਨ ਕੀ ਬਾਤ ਬਿਲਾਨੀ ॥ ਅਲੰਕਾਰ ਮਿਲਿ ਥੈਲੀ ਹੋਈ ਹੈ ਤਾ ਤੇ ਕਨਿਕ ਵਖਾਨੀ ॥੩॥ ਪ੍ਰਗਟਿਓ ਜੋਤਿ ਸਹਜ ਸੁਖ ਸੋਭਾ ਬਾਜੇ ਅਨਹਤ ਬਾਨੀ ॥ ਕਹੁ ਨਾਨਕ ਨਿਹਚਲ ਘਰੁ ਬਾਧਿਓ ਗੁਰਿ ਕੀਓ ਬੰਧਾਨੀ ॥੪॥੫॥

(ਅੰਗ: ੬੭੧)

ਪੰਜਾਬੀ ਵਿਆਖਿਆ:

ਧਨਾਸਰੀ ਮਹਲਾ ੫ ॥

ਹੇ ਭਾਈ! ਜਿਸ ਪ੍ਰਭੂ ਦਾ ਦਿੱਤਾ ਹੋਇਆ ਇਹ ਸਰੀਰ ਤੇ ਮਨ ਹੈ, ਇਹ ਸਾਰਾ ਧਨ-ਪਦਾਰਥ ਭੀ ਉਸੇ ਦਾ ਦਿੱਤਾ ਹੋਇਆ ਹੈ, ਉਹੀ ਸੁਚੱਜਾ ਹੈ ਤੇ ਸਿਆਣਾ ਹੈ । ਅਸਾਂ ਜੀਵਾਂ ਦਾ ਦੁੱਖ ਸੁਖ (ਸਦਾ) ਉਸ ਪਰਮਾਤਮਾ ਨੇ ਹੀ ਸੁਣਿਆ ਹੈ, (ਜਦੋਂ ਉਹ ਸਾਡੀ ਅਰਦਾਸ-ਅਰਜ਼ੋਈ ਸੁਣਦਾ ਹੈ) ਤਦੋਂ (ਸਾਡੀ) ਹਾਲਤ ਚੰਗੀ ਬਣ ਜਾਂਦੀ ਹੈ ।੧। ਹੇ ਭਾਈ! ਜਿੰਦ ਦੀ (ਅਰਦਾਸ) ਇਕ ਪਰਮਾਤਮਾ ਦੇ ਕੋਲ ਹੀ ਮੰਨੀ ਜਾਂਦੀ ਹੈ । (ਪਰਮਾਤਮਾ ਦੇ ਆਸਰੇ ਤੋਂ ਬਿਨਾ ਲੋਕ) ਹੋਰ ਬਥੇਰੇ ਜਤਨ ਕਰ ਕੇ ਥੱਕ ਜਾਂਦੇ ਹਨ, ਉਹਨਾਂ ਜਤਨਾਂ ਦਾ ਮੁੱਲ ਇਕ ਤਿਲ ਜਿਤਨਾ ਭੀ ਨਹੀਂ ਸਮਝਿਆ ਜਾਂਦਾ ।ਰਹਾਉ। ਹੇ ਭਾਈ! ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਹੈ, ਨਾਮ ਇਕ ਐਸਾ ਹੀਰਾ ਹੈ ਜੇਹੜਾ ਕਿਸੇ ਮੁੱਲ ਤੋਂ ਨਹੀਂ ਮਿਲ ਸਕਦਾ । ਗੁਰੂ ਨੇ ਇਹ ਨਾਮ-ਮੰਤਰ (ਜਿਸ ਮਨੁੱਖ ਨੂੰ) ਦੇ ਦਿੱਤਾ, ਉਹ ਮਨੁੱਖ (ਵਿਕਾਰਾਂ ਵਿਚ) ਡਿੱਗਦਾ ਨਹੀਂ, ਡੋਲਦਾ ਨਹੀਂ, ਉਹ ਮਨੁੱਖ ਪੱਕੇ ਇਰਾਦੇ ਵਾਲਾ ਬਣ ਜਾਂਦਾ ਹੈ, ਉਹ ਮੁਕੰਮਲ ਤੌਰ ਤੇ (ਮਾਇਆ ਵਲੋਂ) ਸੰਤੋਖੀ ਰਹਿੰਦਾ ਹੈ ।੨। (ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਪਾਸੋਂ ਨਾਮ-ਹੀਰਾ ਮਿਲ ਜਾਂਦਾ ਹੈ, ਉਸ ਦੇ ਅੰਦਰੋਂ) ਉਹਨਾਂ ਮੇਰ-ਤੇਰ ਵਾਲੇ ਸਾਰੇ ਵਿਤਕਰਿਆਂ ਦੀ ਗੱਲ ਮੁੱਕ ਜਾਂਦੀ ਹੈ ਜੋ ਜਗਤ ਵਿਚ ਬੜੇ ਪ੍ਰਬਲ ਹਨ । (ਉਸ ਮਨੁੱਖ ਨੂੰ ਹਰ ਪਾਸੇ ਪਰਮਾਤਮਾ ਹੀ ਇਉਂ ਦਿੱਸਦਾ ਹੈ, ਜਿਵੇਂ) ਅਨੇਕਾਂ ਗਹਣੇ ਮਿਲ ਕੇ (ਗਾਲੇ ਜਾ ਕੇ) ਰੈਣੀ ਬਣ ਜਾਂਦੀ ਹੈ, ਤੇ, ਉਸ ਢੇਲੀ ਤੋਂ ਉਹ ਸੋਨਾ ਹੀ ਅਖਵਾਂਦੀ ਹੈ ।੩। (ਹੇ ਭਾਈ! ਜਿਸ ਮਨੁੱਖ ਦੇ ਅੰਦਰ ਗੁਰੂ ਦੀ ਕਿਰਪਾ ਨਾਲ) ਪਰਮਾਤਮਾ ਦੀ ਜੋਤਿ ਦਾ ਪਰਕਾਸ਼ ਹੋ ਜਾਂਦਾ ਹੈ, ਉਸ ਦੇ ਅੰਦਰ ਆਤਮਕ ਅਡੋਲਤਾ ਦੇ ਆਨੰਦ ਪੈਦਾ ਹੋ ਜਾਂਦੇ ਹਨ, ਉਸ ਨੂੰ ਹਰ ਥਾਂ ਸੋਭਾ ਮਿਲਦੀ ਹੈ, ਉਸ ਦੇ ਹਿਰਦੇ ਵਿਚ ਸਿਫ਼ਤਿ-ਸਾਲਾਹ ਦੀ ਬਾਣੀ ਦੇ (ਮਾਨੋ) ਇਕ-ਰਸ ਵਾਜੇ ਵੱਜਦੇ ਰਹਿੰਦੇ ਹਨ । ਹੇ ਨਾਨਕ! ਆਖ—ਗੁਰੂ ਨੇ ਜਿਸ ਮਨੁੱਖ ਵਾਸਤੇ ਇਹ ਪ੍ਰਬੰਧ ਕਰ ਦਿੱਤਾ, ਉਹ ਮਨੁੱਖ ਸਦਾ ਲਈ ਪ੍ਰਭੂ-ਚਰਨਾਂ ਵਿਚ ਟਿਕਾਣਾ ਪ੍ਰਾਪਤ ਕਰ ਲੈਂਦਾ ਹੈ ।੪।੫।

English Translation:

DHANAASAREE, FIFTH MEHL:

Body, mind, wealth and everything belong to Him; He alone is all-wise and all-knowing. He listens to my pains and pleasures, and then my condition improves. || 1 || My soul is satisfied with the One Lord alone. People make all sorts of other efforts, but they have no value at all. || Pause || The Ambrosial Naam, the Name of the Lord, is a priceless jewel. The Guru has given me this advice. It cannot be lost, and it cannot be shaken off; it remains steady, and I am perfectly satisfied with it. || 2 || Those things which tore me away from You, Lord, are now gone. When golden ornaments are melted down into a lump, they are still said to be gold. || 3 || The Divine Light has illuminated me, and I am filled with celestial peace and glory; the unstruck melody of the Lord’s Bani resounds within me. Says Nanak, I have built my eternal home; the Guru has constructed it for me. || 4 || 5 ||

Monday, 12th Assu (Samvat 558 Nanakshahi) 28th September, 2026 (Ang: 671)

28/09/2026

LIVE: Daily Hukamnama with Bhai Amardeep Singh Ji (280926) Join the live Daily Hukamnama with Bhai Amardeep Singh Ji for a peaceful start to the day. Tune in for the live reading and reflection.

MUKHWAK - 27 SEPTEMBER 2026 - SRI HARMANDIR SAHIB, SRI AMRITSARਧਨਾਸਰੀ ਮਹਲਾ ੫ ਘਰੁ ੬ੴ ਸਤਿਗੁਰ ਪ੍ਰਸਾਦਿ ॥ਸੁਨਹੁ ਸੰਤ ਪਿਆਰੇ ਬਿਨਉ...
27/09/2026

MUKHWAK - 27 SEPTEMBER 2026 - SRI HARMANDIR SAHIB, SRI AMRITSAR

ਧਨਾਸਰੀ ਮਹਲਾ ੫ ਘਰੁ ੬
ੴ ਸਤਿਗੁਰ ਪ੍ਰਸਾਦਿ ॥

ਸੁਨਹੁ ਸੰਤ ਪਿਆਰੇ ਬਿਨਉ ਹਮਾਰੇ ਜੀਉ ॥ ਹਰਿ ਬਿਨੁ ਮੁਕਤਿ ਨ ਕਾਹੂ ਜੀਉ ॥ ਰਹਾਉ ॥ ਮਨ ਨਿਰਮਲ ਕਰਮ ਕਰਿ ਤਾਰਨ ਤਰਨ ਹਰਿ ਅਵਰਿ ਜੰਜਾਲ ਤੇਰੈ ਕਾਹੂ ਨ ਕਾਮ ਜੀਉ ॥ ਜੀਵਨ ਦੇਵਾ ਪਾਰਬ੍ਰਹਮ ਸੇਵਾ ਇਹੁ ਉਪਦੇਸੁ ਮੋ ਕਉ ਗੁਰਿ ਦੀਨਾ ਜੀਉ ॥੧॥ ਤਿਸੁ ਸਿਉ ਨ ਲਾਈਐ ਹੀਤੁ ਜਾ ਕੋ ਕਿਛੁ ਨਾਹੀ ਬੀਤੁ ਅੰਤ ਕੀ ਬਾਰ ਓਹੁ ਸੰਗਿ ਨ ਚਾਲੈ ॥ ਮਨਿ ਤਨਿ ਤੂ ਆਰਾਧ ਹਰਿ ਕੇ ਪ੍ਰੀਤਮ ਸਾਧ ਜਾ ਕੈ ਸੰਗਿ ਤੇਰੇ ਬੰਧਨ ਛੂਟੈ ॥੨॥ ਗਹੁ ਪਾਰਬ੍ਰਹਮ ਸਰਨ ਹਿਰਦੈ ਕਮਲ ਚਰਨ ਅਵਰ ਆਸ ਕਛੁ ਪਟਲੁ ਨ ਕੀਜੈ ॥ ਸੋਈ ਭਗਤੁ ਗਿਆਨੀ ਧਿਆਨੀ ਤਪਾ ਸੋਈ ਨਾਨਕ ਜਾ ਕਉ ਕਿਰਪਾ ਕੀਜੈ ॥੩॥੧॥੨੯॥

(ਅੰਗ: ੬੭੮)

ਪੰਜਾਬੀ ਵਿਆਖਿਆ:

ਹੇ ਪਿਆਰੇ ਸੰਤ ਜਨੋ! ਮੇਰੀ ਬੇਨਤੀ ਸੁਣੋ, ਪਰਮਾਤਮਾ (ਦੇ ਸਿਮਰਨ) ਤੋਂ ਬਿਨਾ (ਮਾਇਆ ਦੇ ਬੰਧਨਾਂ ਤੋਂ) ਕਿਸੇ ਦੀ ਭੀ ਖ਼ਲਾਸੀ ਨਹੀਂ ਹੁੰਦੀ ।ਰਹਾਉ।ਹੇ ਮਨ! (ਜੀਵਨ ਨੂੰ) ਪਵਿਤ੍ਰ ਕਰਨ ਵਾਲੇ (ਹਰਿ-ਸਿਮਰਨ ਦੇ) ਕੰਮ ਕਰਿਆ ਕਰ, ਪਰਮਾਤਮਾ (ਦਾ ਨਾਮ ਹੀ ਸੰਸਾਰ-ਸਮੁੰਦਰ ਤੋਂ) ਪਾਰ ਲੰਘਣ ਲਈ ਜਹਾਜ਼ ਹੈ । (ਦੁਨੀਆ ਦੇ) ਹੋਰ ਸਾਰੇ ਜੰਜਾਲ ਤੇਰੇ ਕਿਸੇ ਭੀ ਕੰਮ ਨਹੀਂ ਆਉਣਗੇ । ਪ੍ਰਕਾਸ਼-ਰੂਪ ਪਰਮਾਤਮਾ ਦੀ ਸੇਵਾ-ਭਗਤੀ ਹੀ (ਅਸਲ) ਜੀਵਨ ਹੈ—ਇਹ ਸਿੱਖਿਆ ਮੈਨੂੰ ਗੁਰੂ ਨੇ ਦਿੱਤੀ ਹੈ ।੧। ਹੇ ਭਾਈ! ਉਸ (ਧਨ-ਪਦਾਰਥ) ਨਾਲ ਪਿਆਰ ਨਹੀਂ ਪਾਣਾ ਚਾਹੀਦਾ, ਜਿਸ ਦੀ ਕੋਈ ਪਾਂਇਆਂ ਹੀ ਨਹੀਂ । ਉਹ (ਧਨ-ਪਦਾਰਥ) ਅਖ਼ੀਰ ਵੇਲੇ ਨਾਲ ਨਹੀਂ ਜਾਂਦਾ । ਆਪਣੇ ਮਨ ਵਿਚ ਹਿਰਦੇ ਵਿਚ ਤੂੰ ਪਰਮਾਤਮਾ ਦਾ ਨਾਮ ਸਿਮਰਿਆ ਕਰ । ਪਰਮਾਤਮਾ ਨਾਲ ਪਿਆਰ ਕਰਨ ਵਾਲੇ ਸੰਤ ਜਨਾਂ (ਦੀ ਸੰਗਤਿ ਕਰਿਆ ਕਰ), ਕਿਉਂਕਿ ਉਹਨਾਂ (ਸੰਤ ਜਨਾਂ ਦੀ) ਸੰਗਤਿ ਵਿਚ ਤੇਰੇ (ਮਾਇਆ ਦੇ) ਬੰਧਨ ਮੁੱਕ ਸਕਦੇ ਹਨ ।੨।ਹੇ ਭਾਈ! ਪਰਮਾਤਮਾ ਦਾ ਆਸਰਾ ਫੜ, (ਆਪਣੇ) ਹਿਰਦੇ ਵਿਚ (ਪਰਮਾਤਮਾ ਦੇ) ਕੋਮਲ ਚਰਨ (ਵਸਾ) (ਪਰਮਾਤਮਾ ਤੋਂ ਬਿਨਾ) ਕਿਸੇ ਹੋਰ ਦੀ ਆਸ ਨਹੀਂ ਕਰਨੀ ਚਾਹੀਦੀ, ਕੋਈ ਹੋਰ ਆਸਰਾ ਨਹੀਂ ਢੂੰਢਣਾ ਚਾਹੀਦਾ । ਹੇ ਨਾਨਕ! ਉਹੀ ਮਨੁੱਖ ਭਗਤ ਹੈ, ਉਹੀ ਗਿਆਨਵਾਨ ਹੈ, ਉਹੀ ਸੁਰਤਿ-ਅਭਿਆਸੀ ਹੈ, ਉਹੀ ਤਪਸ੍ਵੀ ਹੈ, ਜਿਸ ਉਤੇ ਪਰਮਾਤਮਾ ਕਿਰਪਾ ਕਰਦਾ ਹੈ ।੩।੧।੨੯।

English Translation:

DHANAASAREE, FIFTH MEHL, SIXTH HOUSE:
ONE UNIVERSAL CREATOR GOD. BY THE GRACE OF THE TRUE GURU:

Listen, O Dear Beloved Saints, to my prayer. Without the Lord, no one is liberated. || Pause || O mind, do only deeds of purity; the Lord is the only boat to carry you across. Other entanglements shall be of no use to you. True living is serving the Divine, Supreme Lord God; the Guru has imparted this teaching to me. || 1 || Do not fall in love with trivial things; in the end, they shall not go along with you. Worship and adore the Lord with your mind and body, O Beloved Saint of the Lord; in the Saadh Sangat, the Company of the Holy, you shall be released from bo***ge. || 2 || In your heart, hold fast to the Sanctuary of the lotus feet of the Supreme Lord God; do not place your hopes in any other support. He alone is a devotee, spiritually wise, a meditator, and a penitent, O Nanak, who is blessed by the Lord’s Mercy. || 3 || 1 || 29 ||

Sunday, 11th Assu (Samvat 558 Nanakshahi) 27th September, 2026 (Ang: 678)

MUKHWAK - 26 SEPTEMBER 2026 - SRI HARMANDIR SAHIB, SRI AMRITSARਜੈਤਸਰੀ ਮਹਲਾ ੪ ਘਰੁ ੧ ਚਉਪਦੇੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨ...
26/09/2026

MUKHWAK - 26 SEPTEMBER 2026 - SRI HARMANDIR SAHIB, SRI AMRITSAR

ਜੈਤਸਰੀ ਮਹਲਾ ੪ ਘਰੁ ੧ ਚਉਪਦੇ
ੴ ਸਤਿਗੁਰ ਪ੍ਰਸਾਦਿ ॥

ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥

(ਅੰਗ: ੬੯੬)

ਪੰਜਾਬੀ ਵਿਆਖਿਆ:

ਜੈਤਸਰੀ ਮਹਲਾ ੪ ਘਰੁ ੧ ਚਉਪਦੇ
ੴ ਸਤਿਗੁਰ ਪ੍ਰਸਾਦਿ ॥

ਹੇ ਭਾਈ! ਜਦੋਂ ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ ਵਰਗਾ ਕੀਮਤੀ ਨਾਮ ਆ ਵੱਸਿਆ। ਹੇ ਭਾਈ! ਜਿਸ ਭੀ ਮਨੁੱਖ ਨੂੰ ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, ਉਸ ਦੇ ਸਿਰੋਂ ਪਾਪਾਂ ਦਾ ਕਰਜ਼ਾ ਉਤਰ ਗਿਆ।੧। ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਪਰਮਾਤਮਾ ਸਾਰੇ ਪਦਾਰਥ ਦੇਣ ਵਾਲਾ ਹੈ। ਹੇ ਮੇਰੇ ਮਨ! ਗੁਰੂ ਦੀ ਸ਼ਰਨ ਪਿਆ ਰਹੁ, ਪੂਰੇ ਗੁਰੂ ਨੇ ਹੀ ਪਰਮਾਤਮਾ ਦਾ ਨਾਮ ਹਿਰਦੇ ਵਿਚ ਪੱਕਾ ਕੀਤਾ ਹੈ ਤੇ ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ। ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ ਦੀ ਸ਼ਰਨ ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ, ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨। ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩। ਹੇ ਗੁਰੂ! ਅਸੀਂ ਜੀਵ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀਂ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨ੍ਹਿਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀਂ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

English Translation:

JAITSREE, FOURTH MEHL, FIRST HOUSE, CHAU-PADAS:
ONE UNIVERSAL CREATOR GOD. BY THE GRACE OF THE TRUE GURU:

The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. || 1 || O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. || 2 || Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. || 3 || I am blind, ignorant and totally without wisdom; how can I walk on the Path? I am blind — O Guru, please let me grasp the hem of Your robe, so that servant Nanak may walk in harmony with You. || 4 || 1 ||

Saturday, 10th Assu (Samvat 558 Nanakshahi) 26th September, 2026 (Ang: 696)

MUKHWAK - 25 SEPTEMBER 2026 - SRI HARMANDIR SAHIB, SRI AMRITSARਜੈਤਸਰੀ ਮਹਲਾ ੪ ਘਰੁ ੧ ਚਉਪਦੇੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨ...
25/09/2026

MUKHWAK - 25 SEPTEMBER 2026 - SRI HARMANDIR SAHIB, SRI AMRITSAR

Friday, 9th Assu (Samvat 558 Nanakshahi) 25th September, 2026 (Ang: 696)

25/09/2026

LIVE: Daily Hukamnama with Bhai Amardeep Singh Ji (250926) Join the live Daily Hukamnama with Bhai Amardeep Singh Ji for a peaceful start to the day. Tune in for the live reading and reflection.

24/09/2026

LIVE: Daily Hukamnama with Bhai Amardeep Singh Ji (240926) Join the live Daily Hukamnama with Bhai Amardeep Singh Ji for a peaceful start to the day. Tune in for the live reading and reflection.

Address

Birmingham

Alerts

Be the first to know and let us send you an email when Sikh Channel posts news and promotions. Your email address will not be used for any other purpose, and you can unsubscribe at any time.

Shortcuts

Share