29/10/2025
ਦੂਜਾ ਮਹਾਨ ਨਗਰ ਕੀਰਤਨ ਮਿਤੀ 30 Oct 2025 ਨੂੰ ਸਵੇਰੇ 10 ਵਜੇ ਗੁਰਦੁਆਰਾ ਸ਼ਹੀਦ ਬਾਜ਼ ਸਿੰਘ ਜੀ ਪਿੰਡ ਆਹਲੀ ਖੁਰਦ ਤੋਂ ਚੱਲ ਕੇ ਸ਼ਬਦ ਗਾਇਨ ਕਰਦਾ ਹੋਇਆ ਮੰਡ ਇਲਾਕੇ ਦੇ ਪਿੰਡਾਂ ਵਿੱਚੋਂ ਦੀ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੋਂ ਪਵਿੱਤਰ ਵੇਈਂ ਦੇ ਕੰਢੇ-ਕੰਢੇ ਹੁੰਦੇ ਹੋਇਆ ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਵਿਖੇ ਪਹੁੰਚੇਗਾ। ਸਮੂਹ ਸੰਗਤ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੱਢੇ ਜਾ ਰਹੇ ਇਸ ਦੂਸਰੇ ਨਗਰ ਕੀਰਤਨ ਵਿੱਚ ਸ਼ਾਮਿਲ ਹੋਣ ਲਈ ਹਾਰਦਿਕ ਸੱਦਾ ਦਿੱਤਾ ਜਾਂਦਾ ਹੈ ਜੀ।