29/08/2026
ਥੈਲੇਸੀਮੀਆ ਪੀੜਤ ਮਰੀਜ਼ਾਂ ਲਈ ਸ਼ਾਹ ਸਤਿਨਾਮ ਜੀ ਗ੍ਰੀਨ ‘ਐੱਸ’ ਵੈਲਫੇਅਰ ਕਮੇਟੀ ਵੱਲੋਂ ਮੁੜ ਖੂਨਦਾਨ ਕੈਂਪ
ਸਿਵਲ ਹਸਪਤਾਲ ਲੁਧਿਆਣਾ ਵਿੱਚ 33 ਖੂਨਦਾਨੀਆਂ ਨੇ ਕੀਤਾ ਖੂਨਦਾਨ, ਥੈਲੇਸੀਮੀਆ ਪੀੜਤ ਬੱਚਿਆਂ ਲਈ ਖੂਨ ਦੀ ਉਪਲਬਧਤਾ ਯਕੀਨੀ ਬਣਾਉਣ ਦਾ ਉਪਰਾਲਾ
ਲੁਧਿਆਣਾ, 29 ਅਗਸਤ: ( ਹਰਸ਼ )ਥੈਲੇਸੀਮੀਆ ਪੀੜਤ ਮਰੀਜ਼ਾਂ ਨੂੰ ਸਮੇਂ ਸਿਰ ਖੂਨ ਉਪਲਬਧ ਕਰਵਾਉਣ ਦੇ ਉਦੇਸ਼ ਨਾਲ ਐਮ.ਐੱਸ.ਜੀ. ਟਰੂ ਬਲੱਡ ਪੰਪ ਤਹਿਤ ਸ਼ਾਹ ਸਤਿਨਾਮ ਜੀ ਗ੍ਰੀਨ ‘ਐੱਸ’ ਵੈਲਫੇਅਰ ਕਮੇਟੀ ਵੱਲੋਂ ਅੱਜ ਸਿਵਲ ਹਸਪਤਾਲ ਲੁਧਿਆਣਾ ਵਿੱਚ ਵਿਸ਼ੇਸ਼ ਖੂਨਦਾਨ ਕੈਂਪ ਲਗਾਇਆ ਗਿਆ। ਕੈਂਪ ਦੌਰਾਨ 33 ਖੂਨਦਾਨੀਆਂ ਨੇ ਖੂਨਦਾਨ ਕੀਤਾ।
ਥੈਲੇਸੀਮੀਆ ਪੀੜਤ ਬੱਚਿਆਂ ਲਈ ਨਿਯਮਿਤ ਖੂਨ ਦੀ ਲੋੜ ਨੂੰ ਦੇਖਦਿਆਂ ਕਮੇਟੀ ਵੱਲੋਂ ਇਹ ਉਪਰਾਲਾ ਕੀਤਾ ਗਿਆ। ਖੂਨਦਾਨੀਆਂ ਨੇ ਅੱਗੇ ਆ ਕੇ ਮਰੀਜ਼ਾਂ ਲਈ ਖੂਨਦਾਨ ਕੀਤਾ।
ਇਸ ਸਬੰਧੀ ਸਿਵਲ ਹਸਪਤਾਲ ਦੇ ਬਲੱਡ ਬੈਂਕ ਦੀ ਇੰਚਾਰਜ ਡਾ. ਅਮਨਪ੍ਰੀਤ ਕੌਰ (ਬੀ.ਟੀ.ਓ.) ਨੇ ਪਹਿਲਾਂ ਦੱਸਿਆ ਸੀ ਕਿ ਥੈਲੇਸੀਮੀਆ ਪੀੜਤ ਮਰੀਜ਼ਾਂ ਦੀ ਵੱਧ ਰਹੀ ਗਿਣਤੀ ਕਾਰਨ ਕਈ ਵਾਰ ਬਲੱਡ ਬੈਂਕ ਵਿੱਚ ਖੂਨ ਦੀ ਕਮੀ ਪੈਦਾ ਹੋ ਜਾਂਦੀ ਹੈ। ਉਨ੍ਹਾਂ ਦੱਸਿਆ ਸੀ ਕਿ ਕਈ ਥੈਲੇਸੀਮੀਆ ਪੀੜਤ ਬੱਚਿਆਂ ਨੂੰ ਹਰ 15 ਦਿਨਾਂ ਬਾਅਦ ਖੂਨ ਚੜ੍ਹਾਉਣ ਦੀ ਲੋੜ ਪੈਂਦੀ ਹੈ, ਜਿਸ ਕਾਰਨ ਇਨ੍ਹਾਂ ਮਰੀਜ਼ਾਂ ਲਈ ਨਿਰੰਤਰ ਖੂਨ ਦੀ ਉਪਲਬਧਤਾ ਬਹੁਤ ਜ਼ਰੂਰੀ ।
ਅੱਜ ਲਗਾਏ ਗਏ ਕੈਂਪ ਦੌਰਾਨ 33 ਖੂਨਦਾਨੀਆਂ ਵੱਲੋਂ ਕੀਤੇ ਗਏ ਖੂਨਦਾਨ ਨੂੰ ਥੈਲੇਸੀਮੀਆ ਪੀੜਤ ਮਰੀਜ਼ਾਂ ਲਈ ਮਹੱਤਵਪੂਰਨ ਸਹਿਯੋਗ ਮੰਨਿਆ ਜਾ ਰਿਹਾ ਹੈ। ਕਮੇਟੀ ਵੱਲੋਂ ਭਵਿੱਖ ਵਿੱਚ ਵੀ ਲੋੜ ਪੈਣ ’ਤੇ ਅਜਿਹੇ ਸਮਾਜ ਸੇਵੀ ਕਾਰਜ ਜਾਰੀ ਰੱਖਣ ਦੀ ਗੱਲ ਕਹੀ ਗਈ।