Kaim Sardariyan

  • Home
  • Kaim Sardariyan

Kaim Sardariyan Sardaari Sardaar Di Pehchan Hundi Hai

ਜਿਨ ਹਰਿ ਹਿਰਦੈ ਸੇਵਿਆਤਿਨ ਹਰਿ ਆਪਿ ਮਿਲਾਏ ॥ਗੁਣ ਕੀ ਸਾਝਿ ਤਿਨ ਸਿਉ ਕਰੀਸਭਿ ਅਵਗਣ ਸਬਦਿ ਜਲਾਏ ॥One who serves the Lord with all his he...
12/08/2026

ਜਿਨ ਹਰਿ ਹਿਰਦੈ ਸੇਵਿਆ
ਤਿਨ ਹਰਿ ਆਪਿ ਮਿਲਾਏ ॥
ਗੁਣ ਕੀ ਸਾਝਿ ਤਿਨ ਸਿਉ ਕਰੀ
ਸਭਿ ਅਵਗਣ ਸਬਦਿ ਜਲਾਏ ॥

One who serves the Lord with all his heart - the Lord Himself unites him with Himself. He enters into a partnership with virtue and merit, and burns off all his demerits with the fire of the Shabad. ANG 303

Amrit vele da Hukamnama Sri Darbar Sahib Sri Amritsar, Ang 591, 12-Aug.-2026ਸਲੋਕੁ ਮ:੩ ॥  सलोकु मः ३ ॥  Shalok, Third Meh...
12/08/2026

Amrit vele da Hukamnama Sri Darbar Sahib Sri Amritsar, Ang 591, 12-Aug.-2026

ਸਲੋਕੁ ਮ:੩ ॥
सलोकु मः ३ ॥
Shalok, Third Mehl:

ਸਤਿਗੁਰ ਕੀ ਪਰਤੀਤਿ ਨ ਆਈਆ ਸਬਦਿ ਨ ਲਾਗੋ ਭਾਉ ॥ ਓਸ ਨੋ ਸੁਖੁ ਨ ਉਪਜੈ ਭਾਵੈ ਸਉ ਗੇੜਾ ਆਵਉ ਜਾਉ ॥ ਨਾਨਕ ਗੁਰਮੁਖਿ ਸਹਜਿ ਮਿਲੈ ਸਚੇ ਸਿਉ ਲਿਵ ਲਾਉ ॥੧॥ ਮ: ੩ ॥ ਏ ਮਨ ਐਸਾ ਸਤਿਗੁਰੁ ਖੋਜਿ ਲਹੁ ਜਿਤੁ ਸੇਵਿਐ ਜਨਮ ਮਰਣ ਦੁਖੁ ਜਾਇ ॥ ਸਹਸਾ ਮੂਲਿ ਨ ਹੋਵਈ ਹਉਮੈ ਸਬਦਿ ਜਲਾਇ ॥ ਕੂੜੈ ਕੀ ਪਾਲਿ ਵਿਚਹੁ ਨਿਕਲੈ ਸਚੁ ਵਸੈ ਮਨਿ ਆਇ ॥ ਅੰਤਰਿ ਸਾਂਤਿ ਮਨਿ ਸੁਖੁ ਹੋਇ ਸਚ ਸੰਜਮਿ ਕਾਰ ਕਮਾਇ ॥ ਨਾਨਕ ਪੂਰੈ ਕਰਮਿ ਸਤਿਗੁਰੁ ਮਿਲੈ ਹਰਿ ਜੀਉ ਕਿਰਪਾ ਕਰੇ ਰਜਾਇ ॥੨॥

सतिगुर की परतीति न आईआ सबदि न लागो भाउ ॥ ओस नो सुखु न उपजै भावै सउ गेड़ा आवउ जाउ ॥ नानक गुरमुखि सहजि मिलै सचे सिउ लिव लाउ ॥१॥ मः ३ ॥ ए मन ऐसा सतिगुरु खोजि लहु जितु सेविऐ जनम मरण दुखु जाइ ॥ सहसा मूलि न होवई हउमै सबदि जलाइ ॥ कूड़ै की पालि विचहु निकलै सचु वसै मनि आइ ॥ अंतरि सांति मनि सुखु होइ सच संजमि कार कमाइ ॥ नानक पूरै करमि सतिगुरु मिलै हरि जीउ किरपा करे रजाइ ॥२॥

One who has no faith in the True Guru, and who does not love the Word of the Shabad, shall find no peace, even though he may come and go hundreds of times. O Nanak, the Gurmukh meets the True Lord with natural ease; he is in love with the Lord. ||1|| Third Mehl: O mind, search for such a True Guru, by serving whom the pains of birth and death are dispelled. Doubt shall never afflict you, and your ego shall be burnt away through the Word of the Shabad. The veil of falsehood shall be torn down from within you, and Truth shall come to dwell in the mind. Peace and happiness shall fill your mind deep within, if you act according to truth and self-discipline. O Nanak, by perfect good karma, you shall meet the True Guru, and then the Dear Lord, by His Sweet Will, shall bless you with His Mercy. ||2||

ਜਨਮ ਮਰਣ = ਜੰਮਣ ਤੋਂ ਮਰਨ ਤਕ ਦਾ। ਸਹਸਾ = ਤੌਖ਼ਲਾ। ਮੂਲਿ = ਕਦੇ ਭੀ। ਪਾਲਿ = ਕੰਧ। ਮਨਿ = ਮਨ ਵਿਚ। ਸੰਜਮਿ = ਜੁਗਤਿ ਨਾਲ। ਕਰਮਿ = ਬਖ਼ਸ਼ਸ਼ ਨਾਲ। ਰਜਾਇ = (ਆਪਣੀ) ਰਜ਼ਾ ਅਨੁਸਾਰ ॥੨॥

ਜਿਸ ਮਨੁੱਖ ਨੂੰ ਸਤਿਗੁਰੂ ਤੇ ਭਰੋਸਾ ਨਹੀਂ ਬਣਿਆ ਤੇ ਸਤਿਗੁਰੂ ਦੇ ਸ਼ਬਦ ਵਿਚ ਜਿਸ ਦਾ ਪਿਆਰ ਨਹੀਂ ਲੱਗਾ, ਉਸ ਨੂੰ ਕਦੇ ਸੁਖ ਨਹੀਂ, ਭਾਵੇਂ (ਗੁਰੂ ਪਾਸ) ਸੌ ਵਾਰੀ ਆਵੇ ਜਾਏ। ਹੇ ਨਾਨਕ! ਜੇ ਗੁਰੂ ਦੇ ਸਨਮੁਖ ਹੋ ਕੇ ਸੱਚੇ ਵਿਚ ਲਿਵ ਜੋੜੀਏ ਤਾਂ ਪ੍ਰਭੂ ਸਹਿਜੇ ਹੀ ਮਿਲ ਪੈਂਦਾ ਹੈ ॥੧॥ ਹੇ ਮੇਰੇ ਮਨ! ਇਹੋ ਜਿਹਾ ਸਤਿਗੁਰੂ ਖੋਜ ਕੇ ਲੱਭ, ਜਿਸ ਦੀ ਸੇਵਾ ਕੀਤਿਆਂ ਤੇਰਾ ਸਾਰੀ ਉਮਰ ਦਾ ਦੁਖ ਦੂਰ ਹੋ ਜਾਏ, ਕਦੇ ਉੱਕਾ ਹੀ ਚਿੰਤਾ ਨਾ ਹੋਵੇ ਤੇ (ਉਸ ਸਤਿਗੁਰੂ ਦੇ) ਸ਼ਬਦ ਨਾਲ ਤੇਰੀ ਹਉਮੈ ਸੜ ਜਾਏ, ਤੇਰੇ ਅੰਦਰੋਂ ਕੂੜ ਦੀ ਕੰਧ ਦੂਰ ਹੋ ਜਾਏ ਤੇ ਮਨ ਵਿਚ ਸੱਚਾ ਹਰੀ ਆ ਵੱਸੇ, ਅਤੇ ਹੇ ਮਨ! (ਉਸ ਸਤਿਗੁਰੂ ਦੇ ਦੱਸੇ ਹੋਏ) ਸੰਜਮ ਵਿਚ ਸੱਚੀ ਕਾਰ ਕਰ ਕੇ ਤੇਰੇ ਅੰਦਰ ਸ਼ਾਂਤੀ ਤੇ ਸੁਖ ਹੋ ਜਾਏ। ਹੇ ਨਾਨਕ! ਜਦੋਂ ਹਰੀ ਆਪਣੀ ਰਜ਼ਾ ਵਿਚ ਮੇਹਰ ਕਰਦਾ ਹੈ ਤਦੋਂ (ਇਹੋ ਜਿਹਾ) ਸਤਿਗੁਰੂ ਪੂਰੀ ਬਖ਼ਸ਼ਸ਼ ਨਾਲ ਹੀ ਮਿਲਦਾ ਹੈ ॥੨॥

जिस मनुख को सतगुरु पर भरोसा नहीं बना और सतगुरु के शब्द में जिस का प्यार नहीं लगा, उस को कभी सुख नहीं, चाहे (गुरु पास) सौ बार जाये। हे नानाम! अगर गुरु के सन्मुख हो कर सच्चे में लिव जोड़े तो प्रभु सहजे ही मिल जाता है॥ हे मेरे मन! ऐसा सतगुरु खोज, जिस की सेवा करने से तेरा साडी उम्र का दुःख दूर हो जाये, कभी जरा भी चिंता न हो और (उस सतगुरु के शब्द से तेरा अहंकार जल जाये, तेरे अंदर से कूड़ की दिवार दूर हो जाये और मन में सच्चा हरी आ बसे, और हे मन! (उस सतगुरु के बताये हुए) संजम में सच्ची कर कर के तेरे अंदर शांति और सुख हो जाये। हे नानक! जब हरी अपने रजा में कृपा करता है तो (इस जैसा) सतगुरु पूरी बक्शीश से ही मिलता है॥२॥

( Waheguru Ji Ka Khalsa, Waheguru Ji Ki Fateh )
ਗੱਜ-ਵੱਜ ਕੇ ਫਤਹਿ ਬੁਲਾਓ ਜੀ
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

ਸੰਤ ਕੈ ਸੰਗਿ ਰਾਮ ਰੰਗ ਕੇਲ ॥ਆਗੈ ਜਮ ਸਿਉ ਹੋਇ ਨ ਮੇਲ ॥ਅਹੰਬੁਧਿ ਕਾ ਭਇਆ ਬਿਨਾਸ ॥ਦੁਰਮਤਿ ਹੋਈ ਸਗਲੀ ਨਾਸ ॥੧॥ਰਾਮ ਨਾਮ ਗੁਣ ਗਾਇ ਪੰਡਿਤ ॥ਕਰਮ ਕ...
11/08/2026

ਸੰਤ ਕੈ ਸੰਗਿ ਰਾਮ ਰੰਗ ਕੇਲ ॥
ਆਗੈ ਜਮ ਸਿਉ ਹੋਇ ਨ ਮੇਲ ॥
ਅਹੰਬੁਧਿ ਕਾ ਭਇਆ ਬਿਨਾਸ ॥
ਦੁਰਮਤਿ ਹੋਈ ਸਗਲੀ ਨਾਸ ॥੧॥
ਰਾਮ ਨਾਮ ਗੁਣ ਗਾਇ ਪੰਡਿਤ ॥
ਕਰਮ ਕਾਂਡ ਅਹੰਕਾਰੁ ਨ ਕਾਜੈ
ਕੁਸਲ ਸੇਤੀ ਘਰਿ ਜਾਹਿ ਪੰਡਿਤ ॥੧॥ ਰਹਾਉ ॥

In the Saints' Congregation, play joyfully with the Lord, and you will not have to meet the Messenger of Death hereafter. Your egotistical intellect shall be dispelled, and your evil-mindedness will be totally taken away. Sing the Glorious Praises of the Lord's Name, O Pandit. Religious rituals and egotism are of no use at all. You shall go home with happiness, O Pandit. ANG 891

AMRIT VELE DA HUKAMNAMA SRI DARBAR SAHIB, SRI AMRITSAR, ANG-612, 11-AUG.-2026ਸੋਰਠਿ ਮਹਲਾ ੫ ॥ ਚਰਨ ਕਮਲ ਸਿਉ ਜਾ ਕਾ ਮਨੁ ਲੀਨਾ ਸ...
11/08/2026

AMRIT VELE DA HUKAMNAMA SRI DARBAR SAHIB, SRI AMRITSAR, ANG-612, 11-AUG.-2026

ਸੋਰਠਿ ਮਹਲਾ ੫ ॥ ਚਰਨ ਕਮਲ ਸਿਉ ਜਾ ਕਾ ਮਨੁ ਲੀਨਾ ਸੇ ਜਨ ਤ੍ਰਿਪਤਿ ਅਘਾਈ ॥ ਗੁਣ ਅਮੋਲ ਜਿਸੁ ਰਿਦੈ ਨ ਵਸਿਆ ਤੇ ਨਰ ਤ੍ਰਿਸਨ ਤ੍ਰਿਖਾਈ ॥੧॥ ਹਰਿ ਆਰਾਧੇ ਅਰੋਗ ਅਨਦਾਈ ॥ ਜਿਸ ਨੋ ਵਿਸਰੈ ਮੇਰਾ ਰਾਮ ਸਨੇਹੀ ਤਿਸੁ ਲਾਖ ਬੇਦਨ ਜਣੁ ਆਈ ॥ ਰਹਾਉ ॥ ਜਿਹ ਜਨ ਓਟ ਗਹੀ ਪ੍ਰਭ ਤੇਰੀ ਸੇ ਸੁਖੀਏ ਪ੍ਰਭ ਸਰਣੇ ॥ ਜਿਹ ਨਰ ਬਿਸਰਿਆ ਪੁਰਖੁ ਬਿਧਾਤਾ ਤੇ ਦੁਖੀਆ ਮਹਿ ਗਨਣੇ ॥੨॥ ਜਿਹ ਗੁਰ ਮਾਨਿ ਪ੍ਰਭੂ ਲਿਵ ਲਾਈ ਤਿਹ ਮਹਾ ਅਨੰਦ ਰਸੁ ਕਰਿਆ ॥ ਜਿਹ ਪ੍ਰਭੂ ਬਿਸਾਰਿ ਗੁਰ ਤੇ ਬੇਮੁਖਾਈ ਤੇ ਨਰਕ ਘੋਰ ਮਹਿ ਪਰਿਆ ॥੩॥ ਜਿਤੁ ਕੋ ਲਾਇਆ ਤਿਤ ਹੀ ਲਾਗਾ ਤੈਸੋ ਹੀ ਵਰਤਾਰਾ ॥ ਨਾਨਕ ਸਹ ਪਕਰੀ ਸੰਤਨ ਕੀ ਰਿਦੈ ਭਏ ਮਗਨ ਚਰਨਾਰਾ ॥੪॥੪॥੧੫॥

सोरठि महला ५ ॥ चरन कमल सिउ जा का मनु लीना से जन त्रिपति अघाई ॥ गुण अमोल जिसु रिदै न वसिआ ते नर त्रिसन त्रिखाई ॥१॥ हरि आराधे अरोग अनदाई ॥ जिस नो विसरै मेरा राम सनेही तिसु लाख बेदन जणु आई ॥ रहाउ ॥ जिह जन ओट गही प्रभ तेरी से सुखीए प्रभ सरणे ॥ जिह नर बिसरिआ पुरखु बिधाता ते दुखीआ महि गनणे ॥२॥ जिह गुर मानि प्रभू लिव लाई तिह महा अनंद रसु करिआ ॥ जिह प्रभू बिसारि गुर ते बेमुखाई ते नरक घोर महि परिआ ॥३॥ जितु को लाइआ तित ही लागा तैसो ही वरतारा ॥ नानक सह पकरी संतन की रिदै भए मगन चरनारा ॥४॥४॥१५॥
Those whose minds are attached to the lotus feet of the Lord - those humble beings are satisfied and fulfilled. But those, within whose hearts the priceless virtue does not abide - those men remain thirsty and unsatisfied. ||1|| Worshipping the Lord in adoration, one becomes happy, and free of disease. But one who forgets my Dear Lord - know him to be afflicted with tens of thousands of illnesses. ||Pause|| Those who hold tightly to Your Support, God, are happy in Your Sanctuary. But those humble beings who forget the Primal Lord, the Architect of Destiny, are counted among the most miserable beings.||2|| One who has faith in the Guru, and who is lovingly attached to God, enjoys the delights of supreme ecstasy. One who forgets God and forsakes the Guru, falls into the most horrible hell. ||3|| As the Lord engages someone, so he is engaged, and so does he perform. Nanak has taken to the Shelter of the Saints; his heart is absorbed in the Lord's feet. ||4||4||15||

ਪਦਅਰਥ:- ਜਾ ਕਾ ਮਨੁ—ਜਿਨ੍ਹਾਂ ਮਨੁੱਖਾਂ ਦਾ ਮਨ। ਸੇ ਜਨ—ਉਹ ਬੰਦੇ। ਤ੍ਰਿਪਤਿ ਅਘਾਈ—(ਮਾਇਆ ਵਲੋਂ) ਪੂਰੇ ਤੌਰ ਤੇ ਰੱਜੇ ਰਹਿੰਦੇ ਹਨ। ਜਿਸੁ ਰਿਦੈ—ਜਿਸੁ ਜਿਸੁ ਰਿਦੈ, ਜਿਸ ਜਿਸ ਦੇ ਹਿਰਦੇ ਵਿਚ। ਤੇ ਨਰ—ਉਹ ਬੰਦੇ। ਤ੍ਰਿਖਾਈ—ਤਿਹਾਏ।1। ਅਰੋਗ—ਨਰੋਏ। ਅਨਦਾਈ—ਪ੍ਰਸੰਨ, ਆਨੰਦ-ਮਈ। ਸਨੇਹੀ—ਪਿਆਰਾ। ਬੇਦਨ—ਪੀੜਾਂ, ਦੁੱਖ। ਜਣੁ—ਜਾਣੋ, ਸਮਝੋ,ਮਾਨੋ। ਰਹਾਉ। ਓਟ—ਆਸਰਾ। ਗਹੀ—ਫੜੀ। ਪ੍ਰਭ—ਹੇ ਪ੍ਰਭੂ! ਗਨਣੇ—ਗਿਣੇ ਜਾਂਦੇ ਹਨ।2। ਗੁਰ ਮਾਨਿ—ਗੁਰੂ ਦਾ ਹੁਕਮ ਮੰਨ ਕੇ। ਲਿਵ ਲਾਈ—ਸੁਰਤਿ ਜੋੜੀ। ਗੁਰ ਤੇ—ਗੁਰੂ ਤੋਂ। ਤੇ—ਉਹ ਬੰਦੇ। ਘੋਰ—ਭਿਆਨਕ।3। ਜਿਤੁ—ਜਿਸ (ਕੰਮ) ਵਿਚ। ਕੋ—ਕੋਈ ਬੰਦਾ। ਤਿਤ ਹੀ—{ਲਫ਼ਜ਼ ‘ਜਿਤੁ’ ਵਾਂਗ‘ਤਿਤੁ’ ਦੇ ਅਖ਼ੀਰ ਤੇ ਭੀ ੁ ਹੈ। ਪਰ ਇਹ ੁ ਕ੍ਰਿਆ ਵਿਸ਼ੇਸ਼ਣ ‘ਹੀ’ ਦੇ ਕਾਰਨ ਉੱਡ ਗਿਆ ਹੈ} ਉਸ (ਕੰਮ) ਵਿਚ ਹੀ। ਸਹ—ਓਟ, ਸ਼ਹ। ਮਗਨ—ਮਸਤ।4।

ਅਰਥ:- ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਮਨ ਪ੍ਰਭੂ ਦੇ ਕੌਲ ਫੁੱਲਾਂ ਵਰਗੇ ਕੋਮਲ ਚਰਨਾਂ ਨਾਲ ਪਰਚ ਜਾਂਦਾ ਹੈ, ਉਹ ਮਨੁੱਖ (ਮਾਇਆ ਵਲੋਂ) ਪੂਰੇ ਤੌਰ ਤੇ ਸੰਤੋਖੀ ਰਹਿੰਦੇ ਹਨ। ਪਰ ਜਿਸ ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦੇ ਅਮੋਲਕ ਗੁਣ ਨਹੀਂ ਆ ਵੱਸਦੇ, ਉਹ ਮਨੁੱਖ ਮਾਇਆ ਦੀ ਤ੍ਰਿਸ਼ਨਾ ਵਿਚ ਫਸੇ ਰਹਿੰਦੇ ਹਨ।1। ਹੇ ਭਾਈ! ਪਰਮਾਤਮਾ ਦਾ ਆਰਾਧਨ ਕਰਨ ਨਾਲ ਨਰੋਏ ਹੋ ਜਾਈਦਾ ਹੈ, ਆਤਮਕ ਅਨੰਦ ਬਣਿਆ ਰਹਿੰਦਾ ਹੈ। ਪਰ ਜਿਸ ਮਨੁੱਖ ਨੂੰ ਮੇਰਾ ਪਿਆਰਾ ਪ੍ਰਭੂ ਭੁੱਲ ਜਾਂਦਾ ਹੈ, ਉਸ ਉਤੇ (ਇਉਂ) ਜਾਣੋ (ਜਿਵੇਂ) ਲੱਖਾਂ ਤਕਲਫ਼ਿਾਂ ਆ ਪੈਂਦੀਆਂ ਹਨ। ਰਹਾਉ। ਹੇ ਪ੍ਰਭੂ! ਜਿਨ੍ਹਾਂ ਮਨੁੱਖਾਂ ਨੇ ਤੇਰਾ ਆਸਰਾ ਲਿਆ, ਉਹ ਤੇਰੀ ਸ਼ਰਨ ਵਿਚ ਰਹਿ ਕੇ ਸੁਖ ਮਾਣਦੇ ਹਨ। ਪਰ, ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਸਰਬ-ਵਿਆਪਕ ਕਰਤਾਰ ਭੁੱਲ ਜਾਂਦਾ ਹੈ, ਉਹ ਮਨੁੱਖ ਦੁਖੀਆਂ ਵਿਚ ਗਿਣੇ ਜਾਂਦੇ ਹਨ।2। ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਆਗਿਆ ਮੰਨ ਕੇ ਪਰਮਾਤਮਾ ਵਿਚ ਸੁਰਤਿ ਜੋੜ ਲਈ, ਉਹਨਾਂ ਨੇ ਬੜਾ ਆਨੰਦ ਬੜਾ ਰਸ ਮਾਣਿਆ। ਪਰ ਜੇਹੜੇ ਮਨੁੱਖ ਪਰਮਾਤਮਾ ਨੂੰ ਭੁਲਾ ਕੇ ਗੁਰੂ ਵਲੋਂ ਮੂੰਹ ਮੋੜੀ ਰੱਖਦੇ ਹਨ ਉਹ ਭਿਆਨਕ ਨਰਕ ਵਿਚ ਪਏ ਰਹਿੰਦੇ ਹਨ।3। ਹੇ ਨਾਨਕ! (ਜੀਵਾਂ ਦੇ ਕੀਹ ਵੱਸ?) ਜਿਸ ਕੰਮ ਵਿਚ ਪਰਮਾਤਮਾ ਕਿਸੇ ਜੀਵ ਨੂੰ ਲਾਂਦਾ ਹੈ ਉਸੇ ਕੰਮ ਵਿਚ ਹੀ ਉਹ ਲੱਗਾ ਰਹਿੰਦਾ ਹੈ,ਹਰੇਕ ਜੀਵ ਉਹੋ ਜਿਹੀ ਵਰਤੋਂ ਹੀ ਕਰਦਾ ਹੈ। ਜਿਨ੍ਹਾਂ ਮਨੁੱਖਾਂ ਨੇ (ਪ੍ਰਭੂ ਦੀ ਪ੍ਰੇਰਨਾ ਨਾਲ) ਸੰਤ ਜਨਾਂ ਦਾ ਆਸਰਾ ਲਿਆ ਹੈ ਉਹ ਅੰਦਰੋਂ ਪ੍ਰਭੂ ਦੇ ਚਰਨਾਂ ਵਿਚ ਹੀ ਮਸਤ ਰਹਿੰਦੇ ਹਨ।4। 4।15।

अर्थ :- हे भाई ! जिन मनुष्यों का मन भगवान के कमल के फूल फूलों जैसे कोमल चरणों के साथ परच जाता है, वह मनुख (माया की तरफ से) पूरे तौर पर संतोखी रहते हैं। पर जिस जिस मनुख के हृदय में परमात्मा के अमोलक गुण नहीं बसते , वह मनुख माया की त्रिशना में फसे रहते हैं।1। हे भाई ! परमात्मा का आराधन करने के साथ नरोए हो जाते हैं, आत्मिक अनंद बना रहता है। पर जिस मनुख को मेरा प्यारा भगवान भुल जाता है, उस ऊपर (इस प्रकार) जानो (जैसे) लाखों तकलीफें आ पड़ती हैं।रहाउ। हे भगवान ! जिन मनुष्यों ने तेरा सहारा लिया,वह तेरी शरण में रह के सुख मनाते हैं। पर,हे भाई ! जिन मनुष्यों को सर्व-व्यापक करतार भुल जाता है, वह मनुख दुखीयों में गिने जाते हैं।2। हे भाई ! जिन मनुष्यों ने गुरु की आज्ञा मान कर के परमात्मा में सुरति जोड़ ली, उन्हों ने बड़ा आनंद बड़ा रस मनाया। पर जो मनुख परमात्मा को भुला के गुरु की तरफ से मुँह मोड़ी रखते हैं वह भयानक नरक में पड़े रहते हैं।3। हे नानक ! (जीवों के क्या वश ?) जिस काम में परमात्मा किसी जीव को लगाता है उसे काम में ही वह लगा रहता है, हरेक जीव उसी प्रकार काम करता है। जिन मनुष्यों ने (भगवान की प्रेरणा के साथ) संत जनों का सहारा लिया है वह अंदर से भगवान के चरणों में ही मस्त रहते हैं।4।4।15।

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ

ਆਤਮ ਰਾਮੁ ਸਰਬ ਮਹਿ ਪੇਖੁ ॥ਪੂਰਨ ਪੂਰਿ ਰਹਿਆ ਪ੍ਰਭ ਏਕੁ ॥ਰਤਨੁ ਅਮੋਲੁ ਰਿਦੇ ਮਹਿ ਜਾਨੁ ॥ਅਪਨੀ ਵਸਤੁ ਤੂ ਆਪਿ ਪਛਾਨੁ ॥੧॥See the Lord, the Un...
10/08/2026

ਆਤਮ ਰਾਮੁ ਸਰਬ ਮਹਿ ਪੇਖੁ ॥
ਪੂਰਨ ਪੂਰਿ ਰਹਿਆ ਪ੍ਰਭ ਏਕੁ ॥
ਰਤਨੁ ਅਮੋਲੁ ਰਿਦੇ ਮਹਿ ਜਾਨੁ ॥
ਅਪਨੀ ਵਸਤੁ ਤੂ ਆਪਿ ਪਛਾਨੁ ॥੧॥

See the Lord, the Universal Soul, in all. The One God is perfect, and all-pervading. Know that the priceless jewel is within your own heart. Realize that your essence is within your own self. ANG 892

AMRIT VELE DA HUKAMNAMA SRI DARBAR SAHIB, SRI AMRITSAR, ANG (620), 10-AUG.-2026ਸੋਰਠਿ ਮਹਲਾ ੫ ॥  ਮੇਰਾ ਸਤਿਗੁਰੁ ਰਖਵਾਲਾ ਹੋਆ ॥...
10/08/2026

AMRIT VELE DA HUKAMNAMA SRI DARBAR SAHIB, SRI AMRITSAR, ANG (620), 10-AUG.-2026

ਸੋਰਠਿ ਮਹਲਾ ੫ ॥
ਮੇਰਾ ਸਤਿਗੁਰੁ ਰਖਵਾਲਾ ਹੋਆ ॥ ਧਾਰਿ ਕ੍ਰਿਪਾ ਪ੍ਰਭ ਹਾਥ ਦੇ ਰਾਖਿਆ ਹਰਿ ਗੋਵਿਦੁ ਨਵਾ ਨਿਰੋਆ ॥੧॥ ਰਹਾਉ ॥ ਤਾਪੁ ਗਇਆ ਪ੍ਰਭਿ ਆਪਿ ਮਿਟਾਇਆ ਜਨ ਕੀ ਲਾਜ ਰਖਾਈ ॥ ਸਾਧਸੰਗਤਿ ਤੇ ਸਭ ਫਲ ਪਾਏ ਸਤਿਗੁਰ ਕੈ ਬਲਿ ਜਾਂਈ ॥੧॥ ਹਲਤੁ ਪਲਤੁ ਪ੍ਰਭ ਦੋਵੈ ਸਵਾਰੇ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥ ਅਟਲ ਬਚਨੁ ਨਾਨਕ ਗੁਰ ਤੇਰਾ ਸਫਲ ਕਰੁ ਮਸਤਕਿ ਧਾਰਿਆ ॥੨॥੨੧॥੪੯॥

सोरठि महला ५ ॥
मेरा सतिगुरु रखवाला होआ ॥ धारि क्रिपा प्रभ हाथ दे राखिआ हरि गोविदु नवा निरोआ ॥१॥ रहाउ ॥ तापु गइआ प्रभि आपि मिटाइआ जन की लाज रखाई ॥ साधसंगति ते सभ फल पाए सतिगुर कै बलि जांई ॥१॥ हलतु पलतु प्रभ दोवै सवारे हमरा गुणु अवगुणु न बीचारिआ ॥ अटल बचनु नानक गुर तेरा सफल करु मसतकि धारिआ ॥२॥२१॥४९॥

Sorat'h, Fifth Mehl: My True Guru is my Savior and Protector. Showering us with His Mercy and Grace, God extended His Hand, and saved Hargobind, who is now safe and secure. ||1||Pause|| The fever is gone - God Himself eradicated it, and preserved the honor of His servant. I have obtained all blessings from the Saadh Sangat, the Company of the Holy; I am a sacrifice to the True Guru. ||1|| God has saved me, both here and hereafter. He has not taken my merits and demerits into account. Your Word is eternal, O Guru Nanak; You placed Your Hand of blessing upon my forehead. ||2||21||49||

ਧਾਰਿ = ਧਾਰ ਕੇ। ਪ੍ਰਭਿ = ਪ੍ਰਭੂ ਨੇ। ਨਵਾ ਨਿਰੋਆ = ਬਿਲਕੁਲ ਅਰੋਗ ॥੧॥ ਪ੍ਰਭਿ = ਪ੍ਰਭੂ ਨੇ। ਲਾਜ = ਇੱਜ਼ਤ। ਤੇ = ਤੋਂ, ਪਾਸੋਂ। ਬਲਿ ਜਾਂਈ = ਮੈਂ ਕੁਰਬਾਨ ਜਾਂਦਾ ਹਾਂ ॥੧॥ ਹਲਤੁ = {अत्र} ਇਹ ਲੋਕ। ਪਲਤੁ {परत्र} ਪਰ ਲੋਕ। ਹਮਰਾ = ਅਸਾਂ ਜੀਵਾਂ ਦਾ। ਅਟਲ = ਕਦੇ ਨਾਹ ਟਲਣ ਵਾਲਾ। ਨਾਨਕ = ਹੇ ਨਾਨਕ! ਗੁਰ = ਹੇ ਗੁਰੂ! ਸਫਲ = ਫਲ ਦੇਣ ਵਾਲਾ, ਬਰਕਤਿ ਵਾਲਾ। ਕਰੁ = ਹੱਥ। ਮਸਤਕਿ = ਮੱਥੇ ਉੱਤੇ ॥੨॥੨੧॥੪੯॥

ਹੇ ਭਾਈ! ਮੇਰਾ ਗੁਰੂ (ਮੇਰਾ) ਸਹਾਈ ਬਣਿਆ ਹੈ, (ਗੁਰੂ ਦੀ ਸ਼ਰਨ ਦੀ ਬਰਕਤਿ ਨਾਲ) ਪ੍ਰਭੂ ਨੇ ਕਿਰਪਾ ਕਰ ਕੇ (ਆਪਣੇ) ਹੱਥ ਦੇ ਕੇ (ਬਾਲਕ ਹਰਿ ਗੋਬਿੰਦ ਨੂੰ) ਬਚਾ ਲਿਆ ਹੈ, (ਹੁਣ ਬਾਲਕ) ਹਰਿ ਗੋਬਿੰਦ ਬਿਲਕੁਲ ਰਾਜ਼ੀ-ਬਾਜ਼ੀ ਹੋ ਗਿਆ ਹੈ ॥੧॥ ਰਹਾਉ॥ (ਹੇ ਭਾਈ! ਬਾਲਕ ਹਰਿ ਗੋਬਿੰਦ ਦਾ) ਤਾਪ ਲਹਿ ਗਿਆ ਹੈ, ਪ੍ਰਭੂ ਨੇ ਆਪ ਉਤਾਰਿਆ ਹੈ,ਪ੍ਰਭੂ ਨੇ ਆਪਣੇ ਸੇਵਕ ਦੀ ਇੱਜ਼ਤ ਰੱਖ ਲਈ ਹੈ। ਹੇ ਭਾਈ! ਗੁਰੂ ਦੀ ਸੰਗਤ ਤੋਂ (ਮੈਂ) ਸਾਰੇ ਫਲ ਪ੍ਰਾਪਤ ਕੀਤੇ ਹਨ, ਮੈਂ (ਸਦਾ) ਗੁਰੂ ਤੋਂ (ਹੀ) ਕੁਰਬਾਨ ਜਾਂਦਾ ਹਾਂ ॥੧॥ (ਹੇ ਭਾਈ ਜੇਹੜਾ ਭੀ ਮਨੁੱਖ ਪ੍ਰਭੂ ਦਾ ਪੱਲਾ ਫੜੀ ਰੱਖਦਾ ਹੈ, ਉਸ ਦਾ) ਇਹ ਲੋਕ ਤੇ ਪਰਲੋਕ ਦੋਵੇਂ ਹੀ ਪਰਮਾਤਮਾ ਸਵਾਰ ਦੇਂਦਾ ਹੈ। ਅਸਾਂ ਜੀਵਾਂ ਦਾ ਕੋਈ ਗੁਣ ਜਾਂ ਔਗੁਣ ਪਰਮਾਤਮਾ ਚਿੱਤ ਵਿਚ ਨਹੀਂ ਰੱਖਦਾ। ਨਾਨਾਕ ਆਖਦਾ ਹੈ ਕਿ ਹੇ ਗੁਰੂ! ਤੇਰਾ (ਇਹ) ਬਚਨ ਕਦੇ ਟਲਣ ਵਾਲਾ ਨਹੀਂ (ਕਿ ਪਰਮਾਤਮਾ ਹੀ ਜੀਵ ਦਾ ਲੋਕ ਪਰਲੋਕ ਵਿਚ ਰਾਖਾ ਹੈ)। ਹੇ ਗੁਰੂ! ਤੂੰ ਆਪਣਾ ਬਰਕਤਿ ਵਾਲਾ ਹੱਥ (ਅਸਾਂ ਜੀਵਾਂ ਦੇ) ਮੱਥੇ ਉੱਤੇ ਰੱਖਦਾ ਹੈਂ ॥੨॥੨੧॥੪੯॥

अर्थ :-हे भाई ! मेरा गुरु (मेरा) सहाई बनाहै, (गुरु की शरण की बरकत के साथ)भगवान ने कृपा कर के (अपने) हाथ दे के(बालक हरि गोबिंद को) बचा लिया है, (अब बालक) हरि गोबिंद बिलकुल राजी-बाजी हो गया है।1। (हे भाई ! बालक हरिगोबिंद का) ताप उतर गया है, भगवान नेआप उतारा है, भगवान ने अपने सेवक कीइज्ज़त रख ली है । हे भाई ! गुरु की संगतसे (मैंने) सारे फल प्राप्त कीये हैं, मैं (सदा)गुरु से (ही) कुरबान जाता हूँ।1। (हे भाईजो भी मनुख भगवान का पला पकड़ेरखता है, उस का) यह लोक और परलोकदोनो ही परमात्मा सवार देता है, हम जीवोंका कोई गुण या औगुण परमात्मा चित् मेंनहीं रखता । हे नानक ! (बोल-) हे गुरु !तेरा (यह) बचन कभी टलने वाला नहीं (किपरमात्मा ही जीव का लोक परलोक मेंराखा है) । हे गुरु ! तूं अपना बरकत वालाहाथ (हम जीवों के) माथे पर रखता हैं।2।21।49।

( Waheguru Ji Ka Khalsa, Waheguru Ji Ki Fathe )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

ਰਤਨ ਜਵੇਹਰ ਨਾਮ ॥ਸਤੁ ਸੰਤੋਖੁ ਗਿਆਨ ॥ਸੂਖ ਸਹਜ ਦਇਆ ਕਾ ਪੋਤਾ ॥ਹਰਿ ਭਗਤਾ ਹਵਾਲੈ ਹੋਤਾ ॥੧॥The Naam, the Name of the Lord, is a jewel, ...
09/08/2026

ਰਤਨ ਜਵੇਹਰ ਨਾਮ ॥
ਸਤੁ ਸੰਤੋਖੁ ਗਿਆਨ ॥
ਸੂਖ ਸਹਜ ਦਇਆ ਕਾ ਪੋਤਾ ॥
ਹਰਿ ਭਗਤਾ ਹਵਾਲੈ ਹੋਤਾ ॥੧॥

The Naam, the Name of the Lord, is a jewel, a ruby. It brings Truth, contentment and spiritual wisdom. The Lord entrusts the treasures of peace, intuition and kindness to His devotees. ANG 893

Amrit vele da Hukamnama Sri Darbar Sahib Sri Amritsar, Ang 632, 09-Aug.-2026ਸੋਰਠਿ ਮਹਲਾ ੯ ॥ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿ...
09/08/2026

Amrit vele da Hukamnama Sri Darbar Sahib Sri Amritsar, Ang 632, 09-Aug.-2026

ਸੋਰਠਿ ਮਹਲਾ ੯ ॥
ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥ ਜਬ ਹੀ ਸਰਨਿ ਗਹੀ ਕਿਰਪਾ ਨਿਧਿ ਗਜ ਗਰਾਹ ਤੇ ਛੂਟਾ ॥ ਮਹਮਾ ਨਾਮ ਕਹਾ ਲਉ ਬਰਨਉ ਰਾਮ ਕਹਤ ਬੰਧਨ ਤਿਹ ਤੂਟਾ ॥੨॥ਅਜਾਮਲੁ ਪਾਪੀ ਜਗੁ ਜਾਨੇ ਨਿਮਖ ਮਾਹਿ ਨਿਸਤਾਰਾ ॥ ਨਾਨਕ ਕਹਤ ਚੇਤ ਚਿੰਤਾਮਨਿ ਤੈ ਭੀ ਉਤਰਹਿ ਪਾਰਾ ॥੩॥੪॥

सोरठि महला ९ ॥
मन रे प्रभ की सरनि बिचारो ॥ जिह सिमरत गनका सी उधरी ता को जसु उर धारो ॥१॥ रहाउ ॥ अटल भइओ ध्रूअ जा कै सिमरनि अरु निरभै पदु पाइआ ॥ दुख हरता इह बिधि को सुआमी तै काहे बिसराइआ ॥१॥ जब ही सरनि गही किरपा निधि गज गराह ते छूटा ॥ महमा नाम कहा लउ बरनउ राम कहत बंधन तिह तूटा ॥२॥ अजामलु पापी जगु जाने निमख माहि निसतारा ॥ नानक कहत चेत चिंतामनि तै भी उतरहि पारा ॥३॥४॥

O mind, contemplate the Sanctuary of God. Meditating on Him in remembrance, Ganika the pr******te was saved; enshrine His Praises within your heart. ||1||Pause|| Meditating on Him in remembrance, Dhroo became immortal, and obtained the state of fearlessness. The Lord and Master removes suffering in this way - why have you forgotten Him? ||1|| As soon as the elephant took to the protective Sanctuary of the Lord, the ocean of mercy, he escaped from the crocodile. How much can I describe the Glorious Praises of the Naam? Whoever chants the Lord's Name, his bonds are broken. ||2||

ਬਿਚਾਰੋ = (ਪਰਮਾਤਮਾ ਦੇ ਨਾਮ ਦਾ) ਧਿਆਨ ਕਰ। ਜਿਹ ਸਿਮਰਤ = ਜਿਸ ਨੂੰ ਸਿਮਰਦਿਆਂ। ਗਨਕਾ = ਵੇਸਵਾ {ਵੇਖੋ ਭਾਈ ਗੁਰਦਾਸ ਜੀ ਦੀ ਵਾਰ ਦਸਵੀਂ} ਕਿਸੇ ਸੰਤ ਨੇ ਇਸ ਨੂੰ ਇਕ ਤੋਤਾ ਦਿੱਤਾ ਸੀ ਜੋ 'ਰਾਮ ਰਾਮ' ਉਚਾਰਦਾ ਸੀ। ਉਸ ਤੋਂ ਰਾਮ-ਨਾਮ ਸਿਮਰਨ ਦੀ ਲਗਨ ਇਸ ਵੇਸਵਾ ਨੂੰ ਭੀ ਲੱਗ ਗਈ ਸੀ। ਉਰ = ਹਿਰਦੇ ਵਿਚ ॥੧॥ ਧ੍ਰੂਅ = ਧ੍ਰੁਵ {ਵੇਖੋ ਭਾਈ ਗੁਰਦਾਸ ਜੀ ਦੀ ਵਾਰ ਦਸਵੀਂ} ਰਾਜਾ ਉੱਤਾਪਾਦ ਦਾ ਪੁੱਤਰ। ਮਤੇਈ ਮਾਂ ਦੇ ਨਿਰਾਦਰ ਤੋਂ ਉਪਰਾਮ ਹੋ ਕੇ ਜੰਗਲ ਵਿਚ ਭਗਤੀ ਕਰਨ ਜਾ ਲੱਗਾ, ਤੇ ਸਦਾ ਲਈ ਅਟੱਲ ਸੋਭਾ ਖੱਟ ਗਿਆ। ਸਿਮਰਨਿ = ਸਿਮਰਨ ਨਾਲ। ਨਿਰਭੈ ਪਦੁ = ਨਿਰਭੈਤਾ ਦਾ ਆਤਮਕ ਦਰਜਾ।ਇਹ ਬਿਧਿ ਕੋ = ਇਸ ਤਰ੍ਹਾਂ ਦਾ। ਹਰਤਾ = ਦੂਰ ਕਰਨ ਵਾਲਾ। ਕਾਹੇ = ਕਿਉਂ? ॥੧॥ ਗਹੀ = ਫੜੀ। ਗਜ = ਹਾਥੀ {ਵੇਖੋ ਭਾਈ ਗੁਰਦਾਸ ਜੀ ਦੀ ਵਾਰ ਦਸਵੀਂ} ਇਕ ਗੰਧਰਬ ਸਰਾਪ ਦੇ ਕਾਰਨ ਹਾਥੀ ਦੀ ਜੂਨੇ ਜਾ ਪਿਆ ਸੀ। ਜਦੋਂ ਇਹ ਵਰੁਣ ਦੇ ਤਲਾਬ ਵਿਚ ਵੜਿਆ, ਤਾਂ ਇਕ ਤੰਦੂਏ ਨੇ ਇਸ ਨੂੰ ਫੜ ਲਿਆ। ਰਾਮ-ਨਾਮ ਦੀ ਬਰਕਤਿ ਨਾਲ ਤੰਦੂਏ ਦੇ ਪੰਜੇ ਤੋਂ ਬਚਿਆ।

ਹੇ ਮਨ! ਪਰਮਾਤਮਾ ਦੀ ਸਰਨ ਪੈ ਕੇ ਉਸ ਦੇ ਨਾਮ ਦਾ ਧਿਆਨ ਧਰਿਆ ਕਰ। ਜਿਸ ਪਰਮਾਤਮਾ ਦਾ ਸਿਮਰਨ ਕਰਦਿਆਂ ਗਨਕਾ (ਵਿਕਾਰਾਂ ਵਿਚ ਡੁੱਬਣੋਂ) ਬਚ ਗਈ ਸੀ ਤੂੰ ਭੀ, (ਹੇ ਭਾਈ!) ਉਸ ਦੀ ਸਿਫ਼ਤ-ਸਾਲਾਹ ਆਪਣੇ ਹਿਰਦੇ ਵਿਚ ਵਸਾਈ ਰੱਖ ॥੧॥ ਰਹਾਉ॥ ਹੇ ਭਾਈ! ਜਿਸ ਪਰਮਾਤਮਾ ਦੇ ਸਿਮਰਨ ਦੀ ਰਾਹੀਂ ਧ੍ਰੂ ਸਦਾ ਲਈ ਅਟੱਲ ਹੋ ਗਿਆ ਹੈ ਤੇ ਉਸ ਨੇ ਨਿਰਭੈਤਾ ਦਾ ਆਤਮਕ ਦਰਜਾ ਹਾਸਲ ਕਰ ਲਿਆ ਸੀ, ਤੂੰ ਉਸ ਪਰਮਾਤਮਾ ਨੂੰ ਕਿਉਂ ਭੁਲਾਇਆ ਹੋਇਆ ਹੈ, ਉਹ ਤਾਂ ਇਸ ਤਰ੍ਹਾਂ ਦਾ ਦੁੱਖਾਂ ਦਾ ਨਾਸ ਕਰਨ ਵਾਲਾ ਹੈ ॥੧॥ ਹੇ ਭਾਈ! ਜਿਸ ਵੇਲੇ ਹੀ (ਗਜ ਨੇ) ਕਿਰਪਾ ਦੇ ਸਮੁੰਦਰ ਪਰਮਾਤਮਾ ਦਾ ਆਸਰਾ ਲਿਆ ਉਹ ਗਜ (ਹਾਥੀ) ਤੰਦੂਏ ਦੀ ਫਾਹੀ ਤੋਂ ਨਿਕਲ ਗਿਆ ਸੀ। ਮੈਂ ਕਿਥੋਂ ਤਕ ਪਰਮਾਤਮਾ ਦੇ ਨਾਮ ਦੀ ਵਡਿਆਈ ਦੱਸਾਂ? ਪਰਮਾਤਮਾ ਦਾ ਨਾਮ ਉਚਾਰ ਕੇ ਉਸ (ਹਾਥੀ) ਦੇ ਬੰਧਨ ਟੁੱਟ ਗਏ ਸਨ ॥੨॥

हे मन! परमात्मा की सरन आ कर उस के नाम का ध्यान धरा करो। जिस परमात्मा का सुमिरन करते हुए गणिका (विकारों में डूबने) से बच गयी थी तू भी, (हे बही!) उस की सिफत-सलाह अपने हृदय में बसी रख॥१॥रहाउ॥ हे भाई ! जिस परमात्मा के सुमिरन के द्वारा ध्रुव् सदा के लिए अटल हो गया और उस ने निर्भयता से आत्मिक दर्जा हासिल कर लिया था, तूँ ने उस परमात्मा को क्यों भुलाया हुआ है, वह तो इस तरह के दुखों का नास करने वाला है॥१॥ हे भाई! जिस समय ही (गज ने) कृपा के सागर परमात्मा का सहारा लिया वह गज (हठी) तेंदुए के फाँस से निकल गया था। मैं कब तक परमात्मा के नाम की बधाई बतायुं ? परमात्मा का नाम उच्चार कर उस (हाथी) के बंधन टूट गए थे॥२॥

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ

ਕਰੇ ਕਰਾਏ ਆਪਿ ਪ੍ਰਭੁਸਭੁ ਕਿਛੁ ਤਿਸ ਹੀ ਹਾਥਿ ॥ਮਾਰਿ ਆਪੇ ਜੀਵਾਲਦਾਅੰਤਰਿ ਬਾਹਰਿ ਸਾਥਿ ॥ਨਾਨਕ ਪ੍ਰਭ ਸਰਣਾਗਤੀਸਰਬ ਘਟਾ ਕੇ ਨਾਥ ॥੪॥੧੫॥੮੫॥God H...
08/08/2026

ਕਰੇ ਕਰਾਏ ਆਪਿ ਪ੍ਰਭੁ
ਸਭੁ ਕਿਛੁ ਤਿਸ ਹੀ ਹਾਥਿ ॥
ਮਾਰਿ ਆਪੇ ਜੀਵਾਲਦਾ
ਅੰਤਰਿ ਬਾਹਰਿ ਸਾਥਿ ॥
ਨਾਨਕ ਪ੍ਰਭ ਸਰਣਾਗਤੀ
ਸਰਬ ਘਟਾ ਕੇ ਨਾਥ ॥੪॥੧੫॥੮੫॥

God Himself acts, and causes others to act; everything is in His Hands. He Himself bestows life and death; He is with us, within and beyond. Nanak seeks the Sanctuary of God, the Master of all hearts. ANG 48

Amrit Vele Da Hukamnama  Shri Darbar Sahib Shri Amritsar Sahib, Ang:-639, 08-Aug.-2026ਸੋਰਠਿ ਮਹਲਾ ੫ ਘਰੁ ੧ ਅਸਟਪਦੀਆੴ ਸਤਿਗੁਰ...
08/08/2026

Amrit Vele Da Hukamnama Shri Darbar Sahib Shri Amritsar Sahib, Ang:-639, 08-Aug.-2026

ਸੋਰਠਿ ਮਹਲਾ ੫ ਘਰੁ ੧ ਅਸਟਪਦੀਆ
ੴ ਸਤਿਗੁਰ ਪ੍ਰਸਾਦਿ ॥
ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥ ਮੇਰੇ ਮਨ ਜਪੀਐ ਹਰਿ ਭਗਵੰਤਾ ॥ ਨਾਮੁ ਦਾਨੁ ਦੇਇ ਜਨ ਅਪਨੇ ਦੂਖ ਦਰਦਾ ਕਾ ਹੰਤਾ ॥ ਰਹਾਉ ॥ ਜਾ ਕੈ ਘਰਿ ਸਭੁ ਕਿਛੁ ਹੈ ਭਾਈ ਨਉ ਨਿਧਿ ਭਰੇ ਭੰਡਾਰ ॥ ਤਿਸ ਕੀ ਕੀਮਤਿ ਨਾ ਪਵੈ ਭਾਈ ਊਚਾ ਅਗਮ ਅਪਾਰ ॥ ਜੀਅ ਜੰਤ ਪ੍ਰਤਿਪਾਲਦਾ ਭਾਈ ਨਿਤ ਨਿਤ ਕਰਦਾ ਸਾਰ ॥ ਸਤਿਗੁਰੁ ਪੂਰਾ ਭੇਟੀਐ ਭਾਈ ਸਬਦਿ ਮਿਲਾਵਣਹਾਰ ॥੨॥ ਸਚੇ ਚਰਣ ਸਰੇਵੀਅਹਿ ਭਾਈ ਭ੍ਰਮੁ ਭਉ ਹੋਵੈ ਨਾਸੁ ॥ ਮਿਲਿ ਸੰਤ ਸਭਾ ਮਨੁ ਮਾਂਜੀਐ ਭਾਈ ਹਰਿ ਕੈ ਨਾਮਿ ਨਿਵਾਸੁ ॥ ਮਿਟੈ ਅੰਧੇਰਾ ਅਗਿਆਨਤਾ ਭਾਈ ਕਮਲ ਹੋਵੈ ਪਰਗਾਸੁ ॥ ਗੁਰ ਬਚਨੀ ਸੁਖੁ ਊਪਜੈ ਭਾਈ ਸਭਿ ਫਲ ਸਤਿਗੁਰ ਪਾਸਿ ॥੩॥ ਮੇਰਾ ਤੇਰਾ ਛੋਡਿਐ ਭਾਈ ਹੋਈਐ ਸਭ ਕੀ ਧੂਰਿ ॥ ਘਟਿ ਘਟਿ ਬ੍ਰਹਮੁ ਪਸਾਰਿਆ ਭਾਈ ਪੇਖੈ ਸੁਣੈ ਹਜੂਰਿ ॥ ਜਿਤੁ ਦਿਨਿ ਵਿਸਰੈ ਪਾਰਬ੍ਰਹਮੁ ਭਾਈ ਤਿਤੁ ਦਿਨਿ ਮਰੀਐ ਝੂਰਿ ॥ ਕਰਨ ਕਰਾਵਨ ਸਮਰਥੋ ਭਾਈ ਸਰਬ ਕਲਾ ਭਰਪੂਰਿ ॥੪॥ ਪ੍ਰੇਮ ਪਦਾਰਥੁ ਨਾਮੁ ਹੈ ਭਾਈ ਮਾਇਆ ਮੋਹ ਬਿਨਾਸੁ ॥ ਤਿਸੁ ਭਾਵੈ ਤਾ ਮੇਲਿ ਲਏ ਭਾਈ ਹਿਰਦੈ ਨਾਮ ਨਿਵਾਸੁ ॥ ਗੁਰਮੁਖਿ ਕਮਲੁ ਪ੍ਰਗਾਸੀਐ ਭਾਈ ਰਿਦੈ ਹੋਵੈ ਪਰਗਾਸੁ ॥ ਪ੍ਰਗਟੁ ਭਇਆ ਪਰਤਾਪੁ ਪ੍ਰਭ ਭਾਈ ਮਉਲਿਆ ਧਰਤਿ ਅਕਾਸੁ ॥੫॥ ਗੁਰਿ ਪੂਰੈ ਸੰਤੋਖਿਆ ਭਾਈ ਅਹਿਨਿਸਿ ਲਾਗਾ ਭਾਉ ॥ ਰਸਨਾ ਰਾਮੁ ਰਵੈ ਸਦਾ ਭਾਈ ਸਾਚਾ ਸਾਦੁ ਸੁਆਉ ॥ ਕਰਨੀ ਸੁਣਿ ਸੁਣਿ ਜੀਵਿਆ ਭਾਈ ਨਿਹਚਲੁ ਪਾਇਆ ਥਾਉ ॥ ਜਿਸੁ ਪਰਤੀਤਿ ਨ ਆਵਈ ਭਾਈ ਸੋ ਜੀਅੜਾ ਜਲਿ ਜਾਉ ॥੬॥ ਬਹੁ ਗੁਣ ਮੇਰੇ ਸਾਹਿਬੈ ਭਾਈ ਹਉ ਤਿਸ ਕੈ ਬਲਿ ਜਾਉ ॥ ਓਹੁ ਨਿਰਗੁਣੀਆਰੇ ਪਾਲਦਾ ਭਾਈ ਦੇਇ ਨਿਥਾਵੇ ਥਾਉ ॥ ਰਿਜਕੁ ਸੰਬਾਹੇ ਸਾਸਿ ਸਾਸਿ ਭਾਈ ਗੂੜਾ ਜਾ ਕਾ ਨਾਉ ॥ ਜਿਸੁ ਗੁਰੁ ਸਾਚਾ ਭੇਟੀਐ ਭਾਈ ਪੂਰਾ ਤਿਸੁ ਕਰਮਾਉ ॥੭॥ ਤਿਸੁ ਬਿਨੁ ਘੜੀ ਨ ਜੀਵੀਐ ਭਾਈ ਸਰਬ ਕਲਾ ਭਰਪੂਰਿ ॥ ਸਾਸਿ ਗਿਰਾਸਿ ਨ ਵਿਸਰੈ ਭਾਈ ਪੇਖਉ ਸਦਾ ਹਜੂਰਿ ॥ ਸਾਧੂ ਸੰਗਿ ਮਿਲਾਇਆ ਭਾਈ ਸਰਬ ਰਹਿਆ ਭਰਪੂਰਿ ॥ ਜਿਨਾ ਪ੍ਰੀਤਿ ਨ ਲਗੀਆ ਭਾਈ ਸੇ ਨਿਤ ਨਿਤ ਮਰਦੇ ਝੂਰਿ ॥੮॥ ਅੰਚਲਿ ਲਾਇ ਤਰਾਇਆ ਭਾਈ ਭਉਜਲੁ ਦੁਖੁ ਸੰਸਾਰੁ ॥ ਕਰਿ ਕਿਰਪਾ ਨਦਰਿ ਨਿਹਾਲਿਆ ਭਾਈ ਕੀਤੋਨੁ ਅੰਗੁ ਅਪਾਰੁ ॥ ਮਨੁ ਤਨੁ ਸੀਤਲੁ ਹੋਇਆ ਭਾਈ ਭੋਜਨੁ ਨਾਮ ਅਧਾਰੁ ॥ ਨਾਨਕ ਤਿਸੁ ਸਰਣਾਗਤੀ ਭਾਈ ਜਿ ਕਿਲਬਿਖ ਕਾਟਣਹਾਰੁ ॥੯॥੧॥

☬ ਪੰਜਾਬੀ ਵਿੱਚ ਵਿਆਖਿਆ :- ☬

ਰਾਗ ਸੋਰਠਿ, ਘਰ ੧ ਵਿੱਚ ਗੁਰੂ ਅਰਜਨਦੇਵ ਜੀ ਦੀ ਅੱਠ-ਬੰਦਾਂ ਵਾਲੀ ਬਾਣੀ।
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਹੇ ਭਾਈ! ਜਿਸ ਪਰਮਾਤਮਾ ਨੇ ਆਪ ਹੀ ਸਾਰਾ ਜਗਤ ਪੈਦਾ ਕੀਤਾ ਹੈ, ਜੋ ਸਾਰੇ ਜਗਤ ਦਾ ਮੂਲ ਹੈ, ਜੋ ਸਾਰੀਆਂ ਤਾਕਤਾਂ ਦਾ ਮਾਲਕ ਹੈ, ਜਿਸ ਨੇ ਆਪਣੀ ਸੱਤਿਆ ਦੇ ਕੇ (ਮਨੁੱਖ ਦਾ) ਜਿੰਦ ਤੇ ਸਰੀਰ ਪੈਦਾ ਕੀਤਾ ਹੈ, ਉਹ ਕਰਤਾਰ (ਤਾਂ) ਕਿਸੇ ਪਾਸੋਂ ਭੀ ਬਿਆਨ ਨਹੀਂ ਕੀਤਾ ਜਾ ਸਕਦਾ। ਹੇ ਭਾਈ! ਉਹ ਕਰਤਾਰ ਦਾ ਸਰੂਪ ਦਸਿਆ ਨਹੀਂ ਜਾ ਸਕਦਾ। ਉਸ ਨੂੰ ਕਿਵੇਂ ਵੇਖਿਆ ਜਾਏ ? ਹੇ ਭਾਈ! ਗੋਬਿੰਦ ਦੇ ਰੂਪ ਗੁਰੂ ਦੀ ਸਿਫ਼ਤਿ ਕਰਨੀ ਚਾਹੀਦੀ ਹੈ, ਕਿਉਂਕਿ ਗੁਰੂ ਪਾਸੋਂ ਹੀ ਸਾਰੇ ਜਗਤ ਦੇ ਮੂਲ ਪਰਮਾਤਮਾ ਦੀ ਸੂਝ ਪੈ ਸਕਦੀ ਹੈ ॥੧॥ ਹੇ ਮੇਰੇ ਮਨ! (ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ ਨੂੰ ਆਪਣੇ ਨਾਮ ਦੀ ਦਾਤਿ ਦੇਂਦਾ ਹੈ। ਉਹ ਸਾਰੇ ਦੁੱਖਾਂ ਪੀੜਾਂ ਦਾ ਨਾਸ ਕਰਨ ਵਾਲਾ ਹੈ ॥ ਰਹਾਉ ॥ ਹੇ ਭਾਈ! ਜਿਸ ਪ੍ਰਭੂ ਦੇ ਘਰ ਵਿਚ ਹਰੇਕ ਚੀਜ਼ ਮੌਜੂਦ ਹੈ, ਜਿਸ ਦੇ ਘਰ ਵਿਚ ਜਗਤ ਦੇ ਸਾਰੇ ਨੌ ਹੀ ਖ਼ਜ਼ਾਨੇ ਮੌਜੂਦ ਹਨ, ਜਿਸ ਦੇ ਘਰ ਵਿਚ ਭੰਡਾਰੇ ਭਰੇ ਪਏ ਹਨ, ਉਸ ਦਾ ਮੁੱਲ ਨਹੀਂ ਪੈ ਸਕਦਾ, ਉਹ ਸਭ ਤੋਂ ਉੱਚਾ ਹੈ, ਉਹ ਅਪਹੁੰਚ ਹੈ, ਉਹ ਬੇਅੰਤ ਹੈ। ਹੇ ਭਾਈ! ਉਹ ਪ੍ਰਭੂ ਸਾਰੇ ਜੀਵਾਂ ਦੀ ਪਾਲਣਾ ਕਰਦਾ ਹੈ, ਉਹ ਸਦਾ ਹੀ (ਸਭ ਜੀਵਾਂ ਦੀ) ਸੰਭਾਲ ਕਰਦਾ ਹੈ। (ਉਸ ਦਾ ਦਰਸਨ ਕਰਨ ਲਈ) ਹੇ ਭਾਈ! ਪੂਰੇ ਗੁਰੂ ਨੂੰ ਮਿਲਣਾ ਚਾਹੀਦਾ ਹੈ, (ਗੁਰੂ ਹੀ ਆਪਣੇ) ਸ਼ਬਦ ਵਿਚ ਜੋੜ ਕੇ ਪਰਮਾਤਮਾ ਨਾਲ ਮਿਲਾ ਸਕਣ ਵਾਲਾ ਹੈ ॥੨॥ ਹੇ ਭਾਈ! ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਚਰਨ ਹਿਰਦੇ ਵਿਚ ਵਸਾਈ ਰੱਖਣੇ ਚਾਹੀਦੇ ਹਨ, (ਇਸ ਤਰ੍ਹਾਂ ਮਨ ਦੀ) ਭਟਕਣਾ ਦਾ, (ਹਰੇਕ ਕਿਸਮ ਦੇ) ਡਰ ਦਾ ਨਾਸ ਹੋ ਜਾਂਦਾ ਹੈ। ਹੇ ਭਾਈ! ਸਾਧ ਸੰਗਤਿ ਵਿਚ ਮਿਲ ਕੇ ਮਨ ਨੂੰ ਸਾਫ਼ ਕਰਨਾ ਚਾਹੀਦਾ ਹੈ (ਇਸ ਤਰ੍ਹਾਂ) ਪਰਮਾਤਮਾ ਦੇ ਨਾਮ ਵਿਚ (ਮਨ ਦਾ) ਨਿਵਾਸ ਹੋ ਜਾਂਦਾ ਹੈ। (ਸਾਧ ਸੰਗਤਿ ਦੀ ਬਰਕਤਿ ਨਾਲ) ਹੇ ਭਾਈ! ਆਤਮਕ ਜੀਵਨ ਵਲੋਂ ਬੇ-ਸਮਝੀ ਦਾ ਹਨੇਰਾ (ਮਨੁੱਖ ਦੇ ਅੰਦਰੋਂ) ਮਿਟ ਜਾਂਦਾ ਹੈ (ਹਿਰਦੇ ਦੇ) ਕੌਲ-ਫੁੱਲ ਦਾ ਖਿੜਾਉ ਹੋ ਜਾਂਦਾ ਹੈ। ਹੇ ਭਾਈ! ਗੁਰੂ ਦੇ ਬਚਨਾਂ ਉੱਤੇ ਤੁਰਿਆਂ ਆਤਮਕ ਆਨੰਦ ਪੈਦਾ ਹੁੰਦਾ ਹੈ। ਸਾਰੇ ਫਲ ਗੁਰੂ ਦੇ ਕੋਲ ਹਨ ॥੩॥ ਹੇ ਭਾਈ! ਵਿਤਕਰਾ ਛੱਡ ਦੇਣਾ ਚਾਹੀਦਾ ਹੈ, ਸਭਨਾਂ ਦੇ ਚਰਨਾਂ ਦੀ ਧੂੜ ਬਣ ਜਾਣਾ ਚਾਹੀਦਾ ਹੈ। ਹੇ ਭਾਈ! ਪਰਮਾਤਮਾ ਹਰੇਕ ਸਰੀਰ ਵਿਚ ਵੱਸ ਰਿਹਾ ਹੈ, ਉਹ ਸਭ ਦੇ ਅੰਗ-ਸੰਗ ਹੋ ਕੇ (ਸਭ ਦੇ ਕੰਮਾਂ ਨੂੰ) ਵੇਖਦਾ ਹੈ (ਸਭਨਾਂ ਦੀਆਂ ਗੱਲਾਂ) ਸੁਣਦਾ ਹੈ। ਹੇ ਭਾਈ! ਜਿਸ ਦਿਨ ਪਰਮਾਤਮਾ ਭੁੱਲ ਜਾਏ, ਉਸ ਦਿਨ ਦੁੱਖੀ ਹੋ ਹੋ ਕੇ ਆਤਮਕ ਮੌਤ ਸਹੇੜ ਲਈਦੀ ਹੈ। ਹੇ ਭਾਈ! (ਇਹ ਯਾਦ ਰੱਖੋ ਕਿ) ਪਰਮਾਤਮਾ ਸਭ ਕੁਝ ਕਰ ਸਕਣ ਵਾਲਾ ਅਤੇ (ਜੀਵਾਂ ਪਾਸੋਂ) ਕਰਾ ਸਕਣ ਵਾਲਾ ਹੈ। ਪਰਮਾਤਮਾ ਵਿਚ ਸਾਰੀਆਂ ਤਾਕਤਾਂ ਮੌਜੂਦ ਹਨ ॥੪॥ ਹੇ ਭਾਈ! (ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦੇ) ਪਿਆਰ ਦਾ ਕੀਮਤੀ ਧਨ ਮੌਜੂਦ ਹੈ, ਹਰਿ-ਨਾਮ ਮੌਜੂਦ ਹੈ (ਉਸ ਦੇ ਅੰਦਰੋਂ) ਮਾਇਆ ਦੇ ਮੋਹ ਦਾ ਨਾਸ ਹੋ ਜਾਂਦਾ ਹੈ। ਹੇ ਭਾਈ! ਉਸ ਪਰਮਾਤਮਾ ਨੂੰ (ਜਦੋਂ) ਚੰਗਾ ਲੱਗੇ ਤਦੋਂ ਉਹ (ਜਿਸ ਨੂੰ ਆਪਣੇ ਚਰਨਾਂ ਵਿਚ) ਮਿਲਾ ਲੈਂਦਾ ਹੈ (ਉਸ ਦੇ) ਹਿਰਦੇ ਵਿਚ ਉਸ ਪ੍ਰਭੂ ਦੇ ਨਾਮ ਦਾ ਨਿਵਾਸ ਹੋ ਜਾਂਦਾ ਹੈ। ਹੇ ਭਾਈ! ਗੁਰੂ ਦੇ ਸਨਮੁਖ ਹੋਇਆਂ (ਹਿਰਦੇ ਦਾ) ਕੌਲ-ਫੁੱਲ ਖਿੜ ਪੈਂਦਾ ਹੈ, ਹਿਰਦੇ ਵਿਚ (ਆਤਮਕ ਜੀਵਨ ਦੀ ਸੋਝੀ ਦਾ) ਚਾਨਣ ਹੋ ਜਾਂਦਾ ਹੈ। ਹੇ ਭਾਈ! (ਗੁਰੂ ਦੀ ਸਰਨ ਪਿਆਂ ਮਨੁੱਖ ਦੇ ਅੰਦਰ) ਪਰਮਾਤਮਾ ਦੀ ਤਾਕਤ ਪਰਗਟ ਹੋ ਜਾਂਦੀ ਹੈ (ਮਨੁੱਖ ਨੂੰ ਸਮਝ ਆ ਜਾਂਦੀ ਹੈ ਕਿ ਪਰਮਾਤਮਾ ਬੇਅੰਤ ਤਾਕਤ ਦਾ ਮਾਲਕ ਹੈ, ਅਤੇ ਪ੍ਰਭੂ ਦੀ ਤਾਕਤ ਨਾਲ ਹੀ) ਧਰਤੀ ਖਿੜੀ ਹੋਈ ਹੈ, ਆਕਾਸ਼ ਖਿੜਿਆ ਹੋਇਆ ਹੈ ॥੫॥ ਹੇ ਭਾਈ! ਜਿਸ ਮਨੁੱਖ ਨੂੰ ਪੂਰੇ ਗੁਰੂ ਨੇ ਸੰਤੋਖ ਦੀ ਦਾਤਿ ਦੇ ਦਿੱਤੀ, (ਉਸ ਦੇ ਅੰਦਰ) ਦਿਨ ਰਾਤ (ਪ੍ਰਭੂ-ਚਰਨਾਂ ਦਾ) ਪਿਆਰ ਬਣਿਆ ਰਹਿੰਦਾ ਹੈ, ਉਹ ਮਨੁੱਖ ਸਦਾ (ਆਪਣੀ) ਜੀਭ ਨਾਲ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ। (ਨਾਮ ਜਪਣ ਦਾ ਇਹ) ਸੁਆਦ (ਇਹ) ਨਿਸ਼ਾਨਾ (ਉਸ ਦੇ ਅੰਦਰ) ਸਦਾ ਕਾਇਮ ਰਹਿੰਦਾ ਹੈ। ਹੇ ਭਾਈ! ਉਹ ਮਨੁੱਖ ਆਪਣੇ ਕੰਨਾਂ ਨਾਲ (ਪਰਮਾਤਮਾ ਦੀ ਸਿਫ਼ਤ-ਸਾਲਾਹ) ਸੁਣ ਸੁਣ ਕੇ ਆਤਮਕ ਜੀਵਨ ਹਾਸਲ ਕਰਦਾ ਰਹਿੰਦਾ ਹੈ, ਉਹ ਪ੍ਰਭੂ-ਚਰਨਾਂ ਵਿਚ) ਅਟੱਲ ਥਾਂ ਪ੍ਰਾਪਤ ਕਰੀ ਰੱਖਦਾ ਹੈ। ਪਰ, ਹੇ ਭਾਈ! ਜਿਸ ਮਨੁੱਖ ਨੂੰ (ਗੁਰੂ ਉਤੇ) ਇਤਬਾਰ ਨਹੀਂ ਬੱਝਦਾ ਉਸ ਦੀ (ਨਿਭਾਗੀ) ਜਿੰਦ (ਵਿਕਾਰਾਂ ਵਿਚ) ਸੜ ਜਾਂਦੀ ਹੈ (ਆਤਮਕ ਮੌਤ ਸਹੇੜ ਲੈਂਦੀ ਹੈ) ॥੬॥ ਹੇ ਭਾਈ! ਮੇਰੇ ਮਾਲਕ-ਪ੍ਰਭੂ ਵਿਚ ਬੇਅੰਤ ਗੁਣ ਹਨ, ਮੈਂ ਉਸ ਤੋਂ ਸਦਕੇ-ਕੁਰਬਾਨ ਜਾਂਦਾ ਹਾਂ। ਹੇ ਭਾਈ! ਉਹ ਮਾਲਕ ਗੁਣ-ਹੀਨ ਨੂੰ (ਭੀ) ਪਾਲਦਾ ਹੈ, ਉਹ ਨਿਆਸਰੇ ਮਨੁੱਖ ਨੂੰ ਸਹਾਰਾ ਦੇਂਦਾ ਹੈ। ਉਹ ਮਾਲਕ ਹਰੇਕ ਸਾਹ ਦੇ ਨਾਲ ਰਿਜ਼ਕ ਅਪੜਾਂਦਾ ਹੈ, ਉਸ ਦਾ ਨਾਮ (ਸਿਮਰਨ ਕਰਨ ਵਾਲੇ ਦੇ ਮਨ ਉੱਤੇ ਪ੍ਰੇਮ ਦਾ) ਗੂੜ੍ਹਾ ਰੰਗ ਚਾੜ੍ਹ ਦੇਂਦਾ ਹੈ। ਹੇ ਭਾਈ! ਜਿਸ ਮਨੁੱਖ ਨੂੰ ਸੱਚਾ ਗੁਰੂ ਮਿਲ ਪੈਂਦਾ ਹੈ (ਉਸ ਨੂੰ ਪ੍ਰਭੂ ਮਿਲ ਪੈਂਦਾ ਹੈ) ਉਸ ਦੀ ਕਿਸਮਤ ਜਾਗ ਪੈਂਦੀ ਹੈ ॥੭॥ ਹੇ ਭਾਈ! ਉਹ ਪਰਮਾਤਮਾ ਸਾਰੀਆਂ ਤਾਕਤਾਂ ਨਾਲ ਭਰਪੂਰ ਹੈ, ਉਸ (ਦੀ ਯਾਦ) ਤੋਂ ਬਿਨਾ ਇਕ ਘੜੀ ਭਰ ਭੀ (ਮਨੁੱਖ ਦਾ) ਆਤਮਕ ਜੀਵਨ ਕਾਇਮ ਨਹੀਂ ਰਹਿ ਸਕਦਾ। ਹੇ ਭਾਈ! ਮੈਂ ਤਾਂ ਉਸ ਪਰਮਾਤਮਾ ਨੂੰ ਆਪਣੇ ਅੰਗ ਸੰਗ ਵੱਸਦਾ ਵੇਖਦਾ ਹਾਂ, ਮੈਨੂੰ ਉਹ ਖਾਂਦਿਆਂ ਸਾਹ ਲੈਂਦਿਆਂ ਕਦੇ ਭੀ ਨਹੀਂ ਭੁੱਲਦਾ। ਹੇ ਭਾਈ! ਜਿਸ ਮਨੁੱਖ ਨੂੰ ਪਰਮਾਤਮਾ ਨੇ ਗੁਰੂ ਦੀ ਸੰਗਤਿ ਵਿਚ ਮਿਲਾ ਦਿੱਤਾ, ਉਸ ਨੂੰ ਉਹ ਪਰਮਾਤਮਾ ਸਭ ਥਾਂ ਮੌਜੂਦ ਦਿੱਸਣ ਲੱਗ ਪੈਂਦਾ ਹੈ। ਪਰ, ਹੇ ਭਾਈ! ਜਿਨ੍ਹਾਂ ਦੇ ਅੰਦਰ ਪਰਮਾਤਮਾ ਦਾ ਪਿਆਰ ਪੈਦਾ ਨਹੀਂ ਹੁੰਦਾ, ਉਹ ਸਦਾ ਚਿੰਤਾਤੁਰ ਹੋ ਹੋ ਕੇ ਆਤਮਕ ਮੌਤ ਸਹੇੜਦੇ ਰਹਿੰਦੇ ਹਨ ॥੮॥ ਹੇ ਭਾਈ! (ਸਰਨ ਪਏ ਮਨੁੱਖ ਨੂੰ) ਆਪਣੇ ਪੱਲੇ ਲਾ ਕੇ ਪਰਮਾਤਮਾ ਆਪ ਇਸ ਦੁੱਖ-ਰੂਪ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈਂਦਾ ਹੈ। ਪਭੂ (ਉਸ ਉਤੇ) ਕਿਰਪਾ ਕਰ ਕੇ (ਉਸ ਨੂੰ) ਮੇਹਰ ਦੀ ਨਿਗਾਹ ਨਾਲ ਵੇਖਦਾ ਹੈ, ਉਸ ਦਾ ਬੇਅੰਤ ਪੱਖ ਕਰਦਾ ਹੈ। ਹੇ ਭਾਈ! ਉਸ ਮਨੁੱਖ ਦਾ ਮਨ ਠੰਢਾ ਹੋ ਜਾਂਦਾ ਹੈ, ਸਰੀਰ ਸ਼ਾਂਤ ਹੋ ਜਾਂਦਾ ਹੈ, ਉਹ (ਆਪਣੇ ਆਤਮਕ ਜੀਵਨ ਵਾਸਤੇ) ਨਾਮ ਦੀ ਖ਼ੁਰਾਕ (ਖਾਂਦਾ ਹੈ), ਨਾਮ ਦਾ ਸਹਾਰਾ ਲੈਂਦਾ ਹੈ। ਹੇ ਨਾਨਕ ਜੀ! (ਆਖੋ-) ਹੇ ਭਾਈ! ਉਸ ਪਰਮਾਤਮਾ ਦੀ ਸਰਨ ਪਵੋ, ਜੋ ਸਾਰੇ ਪਾਪ ਕੱਟ ਸਕਦਾ ਹੈ ॥੯॥੧॥

सोरठि महला ५ घरु १ असटपदीआ
ੴ सतिगुर प्रसादि ॥
सभु जगु जिनहि उपाइआ भाई करण कारण समरथु ॥ जीउ पिंडु जिनि साजिआ भाई दे करि अपणी वथु ॥ किनि कहीऐ किउ देखीऐ भाई करता एकु अकथु ॥ गुरु गोविंदु सलाहीऐ भाई जिस ते जापै तथु ॥१॥ मेरे मन जपीऐ हरि भगवंता ॥ नामु दानु देइ जन अपने दूख दरदा का हंता ॥ रहाउ ॥ जा कै घरि सभु किछु है भाई नउ निधि भरे भंडार ॥ तिस की कीमति ना पवै भाई ऊचा अगम अपार ॥ जीअ जंत प्रतिपालदा भाई नित नित करदा सार ॥ सतिगुरु पूरा भेटीऐ भाई सबदि मिलावणहार ॥२॥ सचे चरण सरेवीअहि भाई भ्रमु भउ होवै नासु ॥ मिलि संत सभा मनु मांजीऐ भाई हरि कै नामि निवासु ॥ मिटै अंधेरा अगिआनता भाई कमल होवै परगासु ॥ गुर बचनी सुखु ऊपजै भाई सभि फल सतिगुर पासि ॥३॥ मेरा तेरा छोडिऐ भाई होईऐ सभ की धूरि ॥ घटि घटि ब्रहमु पसारिआ भाई पेखै सुणै हजूरि ॥ जितु दिनि विसरै पारब्रहमु भाई तितु दिनि मरीअै झूरि ॥ करन करावन समरथो भाई सरब कला भरपूरि ॥४॥ प्रेम पदारथु नामु है भाई माइआ मोह बिनासु ॥ तिसु भावै ता मेलि लए भाई हिरदै नाम निवासु ॥ गुरमुखि कमलु प्रगासीऐ भाई रिदै होवै परगासु ॥ प्रगटु भइआ परतापु प्रभ भाई मउलिआ धरति अकासु ॥५॥ गुरि पूरै संतोखिआ भाई अहिनिसि लागा भाउ ॥ रसना रामु रवै सदा भाई साचा सादु सुआउ ॥ करनी सुणि सुणि जीविआ भाई निहचलु पाइआ थाउ ॥ जिसु परतीति न आवई भाई सो जीअड़ा जलि जाउ ॥६॥ बहु गुण मेरे साहिबै भाई हउ तिस कै बलि जाउ ॥ ओहु निरगुणीआरे पालदा भाई देइ निथावे थाउ ॥ रिजकु संबाहे सासि सासि भाई गूड़ा जा का नाउ ॥ जिसु गुरु साचा भेटीऐ भाई पूरा तिसु करमाउ ॥७॥ तिसु बिनु घड़ी न जीवीऐ भाई सरब कला भरपूरि ॥ सासि गिरासि न विसरै भाई पेखउ सदा हजूरि ॥ साधू संगि मिलाइआ भाई सरब रहिआ भरपूरि ॥ जिना प्रीति न लगीआ भाई से नित नित मरदे झूरि ॥८॥ अंचलि लाइ तराइआ भाई भउजलु दुखु संसारु ॥ करि किरपा नदरि निहालिआ भाई कीतोनु अंगु अपारु ॥ मनु तनु सीतलु होइआ भाई भोजनु नाम अधारु ॥ नानक तिसु सरणागती भाई जि किलबिख काटणहारु ॥९॥१॥

☬ अर्थ हिंदी ☬

हे मेरे मन! (हमेशा) हरी भगवान का नाम जपना चाहिए। वह भगवान अपने सेवक को अपने नाम की दाति देता है। वह सारी दुख-पीड़ाओं को नाश करने वाला है। रहाउ।
हे भाई! जिस परमात्मा ने आप ही सारा जगत पैदा किया है, जो सारे जगत का मूल है, जो सारी शक्तियों का मालिक है, जिसने अपनी वस्तु (सक्ता) दे के (मनुष्य की) जीवात्मा और शरीर पैदा किए हैं, वह करतार (तो) किसी भी पक्ष से बयान नहीं किया जा सकता। हे भाई उस करतार का रूप बताया नहीं जा सकता। उसे कैसे देखा जाए? हे भाई! गोबिंद के रूप गुरू की सिफत करनी चाहिए, क्योंकि गुरू से ही सारे जगत के मूल परमात्मा की सूझ पड़ सकती है।1।
हे भाई! जिस प्रभू के घर में हरेक चीज मौजूद है, जिस के घर में जगत के सारे नौ ही खजाने विद्यमान हैं, जिसके घर में भंडारे भरे पड़े हैं, उसका मूल्य नहीं आंका जा सकता। वह सबसे ऊँचा है, वह अपहुँच है, वह बेअंत है। हे भाई! वह प्रभू सारे जीवों की पालना करता है, वह सदा ही (सब जीवों की) संभाल करता है। (उसका दर्शन करने के लिए) हे भाई! पूरे गुरू को मिलना चाहिए, (गुरू ही अपने) शबद में जोड़ के परमात्मा के साथ मिला सकने वाला है।2।
हे भाई! सदा-स्थिर रहने वाले परमात्मा के चरण हृदय में बसा के रखने चाहिए, (इस तरह मन के) भ्रम का (भटकना का) (हरेक किस्म के) डर का नाश हो जाता है। हे भाई! साध-संगति में मिल के मन को साफ करना चाहिए (इस तरह) परमात्मा के नाम में (मन का) निवास हो जाता है। (साध-संगति की बरकति से) हे भाई! आत्मिक जीवन के पक्ष से अज्ञानता का अंधकार (मनुष्य के अंदर से) मिट जाता है (हृदय का) कमल पुष्प खिल उठता है। हे भाई! गुरू के बचनों पर चलने से आत्मिक आनंद पैदा होता है। सारे फल गुरू के पास हैं।3।
हे भाई! भेद भाव त्याग देने चाहिए, सबके चरणों की धूड़ बन जाना चाहिए। हे भाई! परमात्मा हरेक शरीर में बस रहा है, वह सबके अंग-संग हो के (सबके कामों को) देखता है (सबकी बातें) सुनता है। हे भाई! जिस दिन परमात्मा भूल जाए, उस दिन दुखी हो के (हम) आत्मिक मौत सहेड़ लेते हैं। हे भाई! (ये याद रखो कि) परमात्मा सब कुछ कर सकने वाला है और (जीवों से) करवा सकने वाला है। परमात्मा में सारी ताकतें मौजूद हैं।4।
हे भाई! (जिस मनुष्य के हृदय में परमात्मा के) प्यार का कीमती धन मौजूद है, हरी-नाम मौजूद है (उसके अंदर से) माया के मोह का नाश हो जाता है। हे भाई! उस परमात्मा को (जब) अच्छा लगे तब वह (जिसको अपने चरणों में) मिला लेता है (उसके) हृदय में उस प्रभू के नाम का निवास हो जाता है। हे भाई! गुरू के सन्मुख होने से (हृदय का) कमल फूल खिल उठता है, दिल में (आत्मिक जीवन की सूझ का) प्रकाश हो जाता है। हे भाई! (गुरू की शरण पड़ने से मनुष्य के अंदर) परमात्मा की ताकत प्रकट हो जाती है (मनुष्य को समझ आ जाता है कि परमात्मा बेअंत शक्तियों का मालिक है, और प्रभू की ताकत से ही) धरती खिली हुई है, आकाश खिला हुआ है।5।
हे भाई! जिस मनुष्य को पूरे गुरू ने संतोख की दाति दे दी, (उसके अंदर) दिन रात (प्रभू चरनों का) प्यार बना रहता है, वह मनुष्य सदा (अपनी) जीभ से परमात्मा का नाम जपता रहता है। (नाम जपने का ये) स्वाद (ये) निशाना (उसके अंदर) सदा कायम रहता है। हे भाई! वह मनुष्य अपने कानों से (परमात्मा की सिफत सालाह) सुन-सुन के आत्मिक जीवन हासिल करता रहता है, (वह प्रभू-चरणों में) अटल स्थान की प्राप्ति बनाए रहता है।
पर, हे भाई! जिस मनुष्य को (गुरू पर) ऐतबार नहीं होता उसकी (दुर्भाग्यपूर्ण) जीवात्मा (विकारों में) जल जाती है (और आत्मिक मौत सहेड़ लेती है)।6।
हे भाई! मेरे मालिक प्रभू में बेअंत गुण हैं, मैं उससे सदके-कुर्बान जाता हूँ। हे भाई! वह मालिक गुणहीन को (भी) पालता है, वह निआसरे मनुष्य को सहारा देता है। वह मालिक हरेक सांस के साथ रिजक पहुँचाता है, उसका नाम (सिमरन करने वाले के मन पर प्रेम का) गाढ़ा रंग चढ़ा देता है। हे भाई! जिस मनुष्य को सच्चा गुरू मिल जाता है (उसको प्रभू मिल जाता है) उसकी किस्मत जाग जाती है।7।
हे भाई! वह परमात्मा सारी ही ताकतों से भरपूर है, उस (की याद) के बिना एक घड़ी भी (मनुष्य का) आत्मिक जीवन कायम नहीं रह सकता। हे भाई! मैं तो उस परमात्मा को अपने अंग-संग बसता देखता हूँ, मुझे वह खाते हुए सांस लेते हुए कभी भी नहीं भूलता। हे भाई! जिस मनुष्य को परमात्मा ने गुरू की संगति में मिला दिया, उसे वह परमात्मा हर जगह मौजूद दिखाई देने लग जाता है। पर, हे भाई! जिनके अंदर परमात्मा का प्यार पैदा नहीं होता, वह सदा चिंतातुर हो-हो के आत्मिक मौत मरता रहता है।8।
हे भाई! (शरण में आए मनुष्य को) अपने पल्लू से लगा के परमात्मा खुद इस दुख-रूपी संसार-समुंद्र से पार लंघा लेता है। प्रभू (उस पर) कृपा करके (उसको) मेहर की निगाह से देखता है, उसका बेअंत पक्ष करता है। हे भाई! मनुष्य का मन ठंडा हो जाता है, शरीर शांत हो जाता है, वह (अपने आत्मिक जीवन के लिए) नाम की खुराक़ (खाता है), नाम का सहारा लेता है। हे नानक! (कह–) हे भाई! उस परमात्मा की शरण पड़ो, जो सारे पाप काट सकता है।9।1।

ਵਾਹਿਗੁਰੂ ਜੀ ਕਾ ਖ਼ਾਲਸਾ
ਵਾਹਿਗੁਰੂ ਜੀ ਕੀ ਫਤਿਹ

Address


Website

Alerts

Be the first to know and let us send you an email when Kaim Sardariyan posts news and promotions. Your email address will not be used for any other purpose, and you can unsubscribe at any time.

Contact The Organization

Send a message to Kaim Sardariyan:

Shortcuts

  • Want your organization to be the top-listed Non Profit Organization?

Share